ਪੰਜਾਬ 'ਚ ਇੱਕ ਹੋਰ ਜ਼ਿਮਨੀ ਚੋਣ ਦੀ ਤਿਆਰੀ....? ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ
ਲਾਲਪੁਰਾ ਨੇ ਛੇੜਛਾੜ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਚਾਰ ਸਾਲ ਦੀ ਸਜ਼ਾ ਤੋਂ ਰਾਹਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ, ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਸਜ਼ਾ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ।

Punjab News: ਤਰਨਤਾਰਨ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਲਾਲਪੁਰਾ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਫਿਲਹਾਲ ਮਨਜਿੰਦਰ ਸਿੰਘ ਲਾਲਪੁਰਾ ਦੀ ਸਜ਼ਾ ਉਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਕੇਸ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਵਿਧਾਇਕ ਲਾਲਪੁਰਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਜੇਕਰ ਸਜ਼ਾ 'ਤੇ ਰੋਕ ਨਹੀਂ ਲਗਾਈ ਜਾਂਦੀ ਤਾਂ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਆਪਣੇ ਆਪ ਰੱਦ ਹੋ ਜਾਵੇਗੀ ਤੇ ਜ਼ਿਮਨੀ ਚੋਣ ਕਰਵਾਉਣੀ ਪਵੇਗੀ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਲਾਲਪੁਰਾ ਨੇ ਛੇੜਛਾੜ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਚਾਰ ਸਾਲ ਦੀ ਸਜ਼ਾ ਤੋਂ ਰਾਹਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ, ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਸਜ਼ਾ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ।
ਅਦਾਲਤ ਨੇ ਕਿਹਾ ਕਿ ਕਿਉਂਕਿ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਅਜੇ ਤੱਕ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਹੈ, ਇਸ ਲਈ ਇਸ ਪੜਾਅ 'ਤੇ ਤੁਰੰਤ ਦਖਲ ਦੀ ਕੋਈ ਲੋੜ ਨਹੀਂ ਜਾਪਦੀ। ਮਨਜਿੰਦਰ ਸਿੰਘ ਲਾਲਪੁਰਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਜੇ ਸਜ਼ਾ 'ਤੇ ਰੋਕ ਨਹੀਂ ਲਗਾਈ ਜਾਂਦੀ, ਤਾਂ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਆਪਣੇ ਆਪ ਰੱਦ ਹੋ ਸਕਦੀ ਹੈ, ਜਿਸ ਨਾਲ ਹਲਕੇ ਵਿੱਚ ਨਵੇਂ ਸਿਰਿਓਂ ਚੋਣਾਂ ਕਰਵਾਉਣ ਦੀ ਲੋੜ ਪਵੇਗੀ।
ਇਹ ਧਿਆਨ ਦੇਣ ਯੋਗ ਹੈ ਕਿ ਦੋ ਮਹੀਨੇ ਪਹਿਲਾਂ, ਤਰਨਤਾਰਨ ਜ਼ਿਲ੍ਹਾ ਅਦਾਲਤ ਨੇ ਮਨਜਿੰਦਰ ਸਿੰਘ ਲਾਲਪੁਰਾ ਸਮੇਤ 12 ਲੋਕਾਂ ਨੂੰ ਹਮਲੇ ਅਤੇ ਛੇੜਛਾੜ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਬਾਅਦ ਵਿੱਚ ਪੁਲਿਸ ਨੇ ਵਿਧਾਇਕ ਸਮੇਤ ਸੱਤ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ। 12 ਸਤੰਬਰ ਨੂੰ ਸੁਣਵਾਈ ਤੋਂ ਬਾਅਦ, ਵਿਧਾਇਕ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।






















