Punjab News: ਸੀਨੀਅਰ ਭਾਜਪਾ ਆਗੂ ਅਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦੇ ਗੱਠਜੋੜ ਨੂੰ ਲੈਕੇ ਸਾਫ ਤੌਰ 'ਤੇ ਇਨਕਾਰ ਕਰ ਦਿੱਤਾ ਹੈ। ਉਹ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ 2022 ਤੋਂ ਪੰਜਾਬ ਵਿੱਚ ਇਕੱਲੇ ਚੋਣ ਲੜ ਰਹੇ ਹਾਂ। ਭਾਜਪਾ ਪੰਜਾਬ ਵਿੱਚ ਇਕੱਲੇ ਚੋਣ ਲੜੇਗੀ। ਸ਼੍ਰੋਮਣੀ ਅਕਾਲੀ ਦਲ ਦਾ ਗ੍ਰਾਫ ਬਹੁਤ ਹੇਠਾਂ ਚਲਾ ਗਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਵਾਪਸ ਲੈਣ ਲਈ - ਮੈਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਾ ਹਾਂ। ਭਗੌੜਾ ਦਲ ਜੋ ਕਿ ਪੰਜਾਬ ਨੂੰ ਲੁੱਟਣ ਆਇਆ ਸੀ, ਉਹ ਸਫਲ ਨਹੀਂ ਹੋ ਸਕਿਆ ਹੈ। ਇਸ ਦੇ ਨਾਲ ਹੀ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੁਖਬੀਰ ਬਾਦਲ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਪਾਰਟੀ ਬਾਰੇ ਸੋਚਣ।

ਉਨ੍ਹਾਂ ਕਿਹਾ ਕਿ ਇੱਕ ਅਕਾਲੀ ਦਲ ਕਹਿੰਦਾ ਹੈ ਕਿ ਸਾਨੂੰ ਅਕਾਲ ਤਖ਼ਤ ਸਾਹਿਬ ਨੇ ਬਣਾਇਆ, ਜਦੋਂ ਕਿ ਦੂਜਾ ਕਹਿੰਦਾ ਹੈ ਕਿ ਅਸੀਂ ਸੱਚੇ ਅਕਾਲੀ ਦਲ ਹਾਂ। ਜਲਦੀ ਹੀ ਲੋਕਾਂ ਨੂੰ ਇਸ ਅਕਾਲੀ ਦਲ ਬਾਰੇ ਵੀ ਫੈਸਲਾ ਲੈਣਾ ਪਵੇਗਾ। ਸਾਰਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਲਏ ਗਏ ਫੈਸਲੇ 'ਤੇ ਡਟਣਾ ਚਾਹੀਦਾ ਹੈ। ਅਕਾਲ ਤਖ਼ਤ ਮਹਾਨ ਹੈ, ਇਹ ਸਿੱਖ ਕੌਮ ਦਾ ਮਾਣ ਹੈ।

ਸੁਖਬੀਰ ਬਾਦਲ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਦੋਸ਼ ਲਗਾਉਣ ਦੀ ਬਜਾਏ ਆਤਮਚਿੰਤਨ ਕਰਨਾ ਚਾਹੀਦਾ ਹੈ। ਜੇਕਰ ਉਹ ਆਤਮਚਿੰਤਨ ਕਰਦੇ ਅਤੇ ਆਪਣੇ ਘਰ ਵੱਲ ਧਿਆਨ ਦਿੰਦੇ ਤਾਂ ਆਹ ਸਥਿਤੀ ਪੈਦਾ ਨਾ ਹੁੰਦੀ। ਕੱਲ੍ਹ ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਸੀ ਕਿ ਕੇਂਦਰ ਸਰਕਾਰ ਦੇ ਨਾਲ-ਨਾਲ ਅਕਾਲੀ ਦਲ ਨੂੰ ਤੋੜਿਆ ਗਿਆ ਹੈ। ਉਨ੍ਹਾਂ ਨੇ ਅਕਾਲੀ ਆਗੂਆਂ, ਖਾਸ ਕਰਕੇ ਗਿਆਨੀ ਹਰਪ੍ਰੀਤ ਸਿੰਘ ਦੀ ਦੂਜੀ ਪਾਰਟੀ ਬਣਾਉਣ ਵਿੱਚ ਭੂਮਿਕਾ 'ਤੇ ਸਵਾਲ ਉਠਾਏ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।