ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਮਨਜਿੰਦਰ ਸਿਰਸਾ (Manjinder Sirsa) ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅਤੇ ਵਿੱਤ ਮੰਤਰੀ ਹਰਪਾਲ ਚੀਮਾ (Harpal Cheema) ਦਾ ਨੂੰ ਝੂਠਾ ਕਰਾਰ ਦਿੱਤਾ ਹੈ। ਸਿਰਸਾ ਨੇ ਦੋਨਾਂ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਸਿਰਸਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੋਨੇ ਝੂਠੇ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਚਾਰ ਮਹੀਨੇ 'ਚ 9000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ।


ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਪਾਲ ਚੀਮਾ ਦੀ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ।ਜਿਸ 'ਚ ਭਗਵੰਤ ਮਾਨ ਕਹਿ ਰਹੇ ਹਨ ਕਿ ਪੰਜਾਬ ਸਿਰ ਇੱਕ ਰੁਪਏ ਦਾ ਵੀ ਕਰਜ਼ਾ ਨਹੀਂ ਚੜ੍ਹਨ ਦਿੰਦੇ।ਮੁੱਖ ਮੰਤਰੀ ਭਗਵੰਤ ਮਾਨ ਨੇ ਅਗੇ ਕਿਹਾ ਕਿ ਮੈਂ ਵੀ ਕੌਮਰਸ ਦਾ ਵਿਦਿਆਰਥੀ ਰਿਹਾ ਹਾਂ।ਮੈਂ ਵੀ ਇਕਨੋਮਿਕਸ ਪੜ੍ਹੀ ਹੋਈ ਹੈ।ਪੈਸੇ ਘਟੇ ਨਹੀਂ ਹੁੰਦੇ ਨੀਤ ਸਾਫ ਚਾਹੀਦੀ ਹੈ।ਇਸ ਦੇ ਨਾਲ ਹੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਕਹਿੰਦੇ ਹਨ ਕਿ ਪੰਜਾਬ ਸਰਕਾਰ ਨੇ 8100 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ।


 



 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ