ਮਨਜਿੰਦਰ ਸਿਰਸਾ ਨੇ ਕੀਤੀ ਦੀਪ ਸਿੱਧੂ ਦੇ ਪਰਿਵਾਰ ਨਾਲ ਮੁਲਾਕਾਤ, ਬੋਲੇ- ਪੰਜਾਬ 'ਚ ਭਾਜਪਾ ਦਾ ਲਗਾਤਾਰ ਵਿਸਥਾਰ
ਮਨਜਿੰਦਰ ਸਿਰਸਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਲਗਾਤਾਰ ਵਿਸਥਾਰ ਹੋ ਰਿਹਾ ਹੈ। ਇਸ ਸਮੇਂ ਭਾਜਪਾ ਦੀ ਵੋਟ ਪ੍ਰਤੀਸ਼ਤਤਾ 18 ਤੋਂ 20 ਫੀਸਦੀ ਤੱਕ ਪਹੁੰਚ ਰਹੀ ਹੈ।
Manjinder Sirsa meets Deep Sidhu's family, know here more details
ਚੰਡੀਗੜ੍ਹ: ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਬੁੱਧਵਾਰ ਨੂੰ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਘਰ ਪੁੱਜੇ। ਦੱਸ ਦਈਏ ਕਿ ਵੀਰਵਾਰ ਨੂੰ ਦੀਪ ਸਿੱਧੂ ਦੀ ਅੰਤਮ ਅਰਦਾਸ ਦੇ ਭੋਗ ਪਾਏ ਜਾਣੇ ਹਨ ਜਿਸ ਕਰਕੇ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਕਈ ਵੱਡੀਆਂ ਸ਼ਖਸੀਅਤਾਂ ਦੇ ਇੱਥੇ ਪਹੁੰਚਣ ਦੀ ਪੂਰੀ ਉਮੀਦ ਹੈ। ਇਸੇ ਦੇ ਚੱਲਦੇ ਸਿਰਸਾ ਨੇ ਸਿੱਧੂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦੀਪ ਸਿੱਧੂ ਦੀ ਮੌਤ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਲੱਗਿਆ ਹੈ। ਸਾਨੂੰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦਾ ਸਾਥ ਦੇਣਾ ਚਾਹੀਦਾ ਹੈ। ਸਿਰਸਾ ਨੇ ਦੁੱਖ ਦਾ ਪ੍ਰਗਟਾਵਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਵਲੋਂ ਪ੍ਰਧਾਨ ਮੰਤਰੀ ਦੀ ਸਿੱਖਾਂ ਨਾਲ ਮੁਲਾਕਾਤ ਬਾਰੇ ਪੁੱਛੇ ਸਵਾਲ ‘ਤੇ ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ 10-12 ਦਿਨਾਂ ‘ਚ ਇੱਕ ਵਾਰ ਫਿਰ ਸਿੱਖ ਆਗੂਆਂ ਨੂੰ ਮਿਲਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਲਗਾਤਾਰ ਵਿਸਥਾਰ ਹੋ ਰਿਹਾ ਹੈ। ਭਾਜਪਾ ਪੰਜਾਬ ਦੀ ਬਿਹਤਰੀ ਲਈ ਲੜ ਰਹੀ ਹੈ।
Ludhiana, Punjab | BJP leader Manjinder Singh Sirsa on Wednesday offered his condolences to the family of actor-turned-activist Deep Sidhu who recently died in an accident pic.twitter.com/MlK8mS8gDT
— ANI (@ANI) February 23, 2022
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਸਿੱਖਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨਾ ਚਾਹੁੰਦੇ ਹਨ। ਪਿਛਲੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਆਗੂਆਂ ਨਾਲ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਸੀ ਤੇ ਹੁਣ ਉਨ੍ਹਾਂ ਦੇ ਹੱਲ ਲਈ ਮੁਲਾਕਾਤ ਕਰਨਗੇ।
ਸਿਰਸਾ ਨੇ ਕਿਹਾ ਕਿ ਸਿੱਖਾਂ ਦੇ ਮਸਲੇ 1947 ਤੋਂ ਲੈ ਕੇ ਹੁਣ ਤੱਕ ਹੁੰਦੇ ਆ ਰਹੇ ਹਨ ਪਰ ਅੱਜ ਤੱਕ ਸਰਕਾਰਾਂ ਨੇ ਇਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਲਗਾਤਾਰ ਵਿਸਥਾਰ ਹੋ ਰਿਹਾ ਹੈ। ਇਸ ਸਮੇਂ ਭਾਜਪਾ ਦੀ ਵੋਟ ਪ੍ਰਤੀਸ਼ਤਤਾ 18 ਤੋਂ 20 ਫੀਸਦੀ ਤੱਕ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮਕਸਦ ਪੰਜਾਬ ਵਿੱਚ ਵੋਟਾਂ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਦੀਆਂ ਸਮੱਸਿਆਵਾਂ ਨੂੰ ਦੂਰ ਕਰਕੇ ਵਿਕਾਸ ਦੇ ਰਾਹ ’ਤੇ ਅੱਗੇ ਵਧਣਾ ਹੈ।
ਇਹ ਵੀ ਪੜ੍ਹੋ: Russia Ukraine War memes: ਰੂਸ ਤੇ ਯੂਕਰੇਨ 'ਚ ਛਿੜੀ ਜੰਗ ਤਾਂ ਸੋਸ਼ਲ ਮੀਡੀਆ 'ਤੇ ਆਇਆ ਮੀਮਜ਼ ਦਾ ਹੜ੍ਹ, ਇੱਥੇ ਵੇਖੋ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904