Punjab News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Sikh Gurdwara Management Committee) ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀ.ਕੇ (Manjit Singh G.K) ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਲਈ ਹੈ। ਇਸ ਮੌਕੇ ਉਹ ਆਪਣੀ ਪੂਰੀ ਟੀਮ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।


ਸੁਖਬੀਰ ਬਾਦਲ ਨੇ ਕਿਹਾ ਕਿ ਸਿੱਖ ਪੰਥ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਉੱਘੇ ਅਕਾਲੀ ਆਗੂ ਮਨਜੀਤ ਸਿੰਘ ਜੀ.ਕੇ ਦੇ ਆਪਣੀ ਪੂਰੀ ਜਾਗੋ ਪਾਰਟੀ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਣ ਨਾਲ ਦਿੱਲੀ ਵਿੱਚ ਪੂਰਨ ਪੰਥਕ ਏਕਤਾ ਦੀ ਪ੍ਰਾਪਤੀ ਹੋਈ ਹੈ। ਮੈਨੂੰ ਯਕੀਨ ਹੈ ਕਿ ਇਹ ਏਕਤਾ ਨਾ ਸਿਰਫ਼ ਸਿੱਖ ਕੌਮ ਨੂੰ ਮਜ਼ਬੂਤ ਕਰੇਗੀ ਸਗੋਂ ਸਾਡੀਆਂ ਸਾਰੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਰਾਹ ਪੱਧਰਾ ਕਰੇਗੀ। ਮੈਂ ਉਨ੍ਹਾਂ ਸਾਰਿਆਂ ਨੂੰ ਵੀ ਅਪੀਲ ਕਰਦਾ ਹਾਂ ਜੋ ਅਕਾਲੀ ਦਲ ਤੋਂ ਤੋਂ ਵੱਖ ਹੋ ਗਏ ਸਨ






ਬਾਦਲ ਨੇ ਕਿਹਾ ਕਿ ਪੰਥ ਦੇ ਵਡੇਰੇ ਹਿੱਤਾਂ ਖ਼ਾਤਰ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਨ 'ਤੇ ਮੈਂ ਮਨਜੀਤ ਸਿੰਘ ਜੀ ਕੇ ਦਾ ਧੰਨਵਾਦ ਕਰਦਾ ਹਾਂ, ਮੈਂ ਬਾਕੀ ਰਹਿ ਗਏ ਅਕਾਲੀ ਸੋਚ ਰੱਖਣ ਵਾਲੇ ਆਗੂ ਸਹਿਬਾਨ ਨੂੰ ਵੀ ਬੇਨਤੀ ਕਰਦਾ ਹਾਂ ਕਿ ਆਓ ਇਕੱਠੇ ਹੋ ਪੰਥ ਅਤੇ ਪੰਜਾਬ ਨੂੰ ਵਿਰੋਧੀ ਤਾਕਤਾਂ ਤੋਂ ਬਚਾਈਏ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।