ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਛੁੱਟੀ ਹੋ ਸਕਦੀ ਹੈ। ਪਾਰਟੀ ਦੀ ਦਿੱਲੀ ਇਕਾਈ ਨੇ ਜੀਕੇ ਵਿਰੁੱਧ ਇਹ ਮਤਾ ਪਾਸ ਕੀਤਾ ਹੈ, ਜਿਸ ਦਾ ਨਿਬੇੜਾ ਹੁਣ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕਰਨਗੇ।


ਦਰਅਸਲ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਕੋਰ ਕਮੇਟੀ ਨੇ ਮਨਜੀਤ ਸਿੰਘ ਜੀਕੇ ਖ਼ਿਲਾਫ਼ ਮਤਾ ਪਾਸ ਕਰ ਦਿੱਤਾ ਹੈ। ਕਮੇਟੀ ਨੇ ਮਤਾ ਪਾਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜ ਦਿੱਤਾ ਹੈ ਅਤੇ ਆਖਰੀ ਫੈਸਲਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਹੈ।

ਦਰਅਸਲ, ਮਨਜੀਤ ਸਿੰਘ ਜੀਕੇ 'ਤੇ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ, ਜਿਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਜੀਕੇ ਇਸ ਮਾਮਲੇ ਵਿੱਚ ਪੁਲਿਸ ਕੇਸ ਦਾ ਵੀ ਸਾਹਮਣਾ ਕਰ ਰਹੇ ਹਨ। ਹੁਣ ਪਾਰਟੀ ਮਨਜੀਤ ਸਿੰਘ ਜੀਕੇ ਖ਼ਿਲਾਫ਼ ਇਹ ਸਖ਼ਤ ਫੈਸਲਾ ਲੈ ਸਕਦੀ ਹੈ।