Sri Mukatsar Sahib News : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਮਲੋਟ ਦੇ ਹਰਜਿੰਦਰ ਨਗਰ ਦੇ ਰਹਿਣ ਵਾਲੇ 35 ਸਾਲ ਦੇ ਮਨਜੀਤ ਸਿੰਘ ਦਾ ਗੁਆਂਢੀ ਲਵਪ੍ਰੀਤ ਸਿੰਘ ਨੇ ਦੇਰ ਸ਼ਾਮ ਪੈਸੇ ਦੇ ਲੈਣ ਦੇਣ ਦੇ ਮਾਮਲੇ ਨੂੰ ਲੈ ਕੇ ਲੱਕੜ ਦਾ ਫਹੋੜਾ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਮ੍ਰਿਤਕ ਮਨਜੀਤ ਸਿੰਘ ਦਾ 10 ਸਾਲ ਦਾ ਬੇਟਾ ਵੀ ਹੈ।
ਇਹ ਵੀ ਪੜ੍ਹੋ : ਮਾਂ ਨੇ ਆਪਣੀਆਂ 2 ਬੱਚੀਆਂ ਨਾਲ ਨਹਿਰ 'ਚ ਮਾਰੀ ਛਾਲ , ਮਾਂ ਤੇ ਛੋਟੀ ਬੱਚੀ ਨੂੰ ਕੱਢਿਆ ਬਾਹਰ ,ਵੱਡੀ ਬੱਚੀ ਅਜੇ ਲਾਪਤਾ
ਮ੍ਰਿਤਕ ਮਨਜੀਤ ਸਿੰਘ ਦੇ ਪਰਿਵਾਰਕ ਮੈਂਬਰ ਨਿਸ਼ਾਨ ਸਿੰਘ ਨੇ ਦੱਸਿਆ ਮਨਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਆਪਸ ਵਿਚ ਗੁਵਾਢੀ ਸਨ ਅਤੇ ਪਸ਼ੂਆਂ ਦਾ ਵਪਾਰ ਕਰਦੇ ਸਨ, ਜਿਨਾਂ ਦਾ ਕੋਈ ਪੈਸੇ ਦਾ ਲੈਣ ਦੇਣ ਸੀ। ਦੇਰ ਸ਼ਾਮ ਨੂੰ ਲਵਪ੍ਰੀਤ ਸਿੰਘ ,ਮਨਜੀਤ ਸਿੰਘ ਨਾਲ ਗਾਲੀ ਗਲੋਚ ਕਰਨ ਲੱਗਾ ਅਤੇ ਉਸ ਨੇ ਤਹਿਸ ਵਿਚ ਆ ਕੇ ਮਨਜੀਤ ਸਿੰਘ ਦੇ ਸਿਰ ਵਿਚ ਗੋਹਾ ਖਿੱਚਣ ਵਾਲਾ ਫਹੋੜਾ ਮਾਰ ਕੇ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਮਿਰਤਕ ਮਨਜੀਤ ਸਿੰਘ ਦੇ ਇਕ 10 ਸਾਲ ਦਾ ਬੇਟਾ ਹੈ ਅਤੇ ਉਸ ਦੇ ਮਾਤਾ -ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਕੁਲਦੀਪ ਸਿੰਘ ਧਾਲੀਵਾਲ ਨੇ ਵਿਦੇਸ਼ ਸਕੱਤਰ ਨਾਲ ਕੀਤੀ ਮੁਲਾਕਾਤ, ਇੰਡੋਨੇਸ਼ੀਆ 'ਚ ਫਸੇ ਦੋ ਪੰਜਾਬੀ ਨੌਜਵਾਨਾਂ ਦੀ ਮਦਦ ਦਾ ਦਿੱਤਾ ਭਰੋਸਾ
ਦੂਸਰੇ ਪਾਸੇ ਥਾਣਾ ਸਿਟੀ ਮਲੋਟ ਪੁਲਿਸ ਦੇ ਅਡੀਸ਼ਨਲ ਥਾਣਾ ਮੁਖੀ ਮਲਕੀਤ ਸਿੰਘ ਨੇ ਦੱਸਿਆ ਕਿ ਇਨਾਂ ਦਾ ਕੋਈ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਝਗੜਾ ਹੋਇਆ ਸੀ ,ਜਿਸ ਵਿਚ ਲਵਪ੍ਰੀਤ ਸਿੰਘ ਨੇ ਮਨਜੀਤ ਸਿੰਘ ਦਾ ਫਹੋੜਾ ਮਾਰ ਕੇ ਕਤਲ ਕਰ ਦਿੱਤਾ ਅਤੇਕੇ ਤੋਂ ਫਰਾਰ ਹੋ ਮੌਗਿਆ। ਜਿਸ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।