ਚੰਡੀਗੜ੍ਹ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਪੰਜਾਬ ਦੀ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਇਹ ਤਜਵੀਜ਼ ਰਾਹੁਲ ਗਾਂਧੀ ਸਾਹਮਣੇ ਰੱਖੇਗੀ।
ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਵਿਧਾਇਕ ਕੁਲਜੀਤ ਨਾਗਰਾ ਨੇ ਇਹ ਪ੍ਰਸਤਾਵ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਕੋਲ ਚੁੱਕਿਆ। ਕੈਪਟਨ ਤੇ ਜਾਖੜ ਇਸੇ ਸਿਲਸਿਲੇ ਵਿੱਚ ਰਾਹੁਲ ਨਾਲ ਮੁਲਾਕਾਤ ਕਰਨਗੇ।
ਸਾਲ 2014 ਦੀਆਂ ਲੋਕ ਸਭਾ ਚੋਣਾਂ ਮਗਰੋਂ ਡਾ. ਮਨਮੋਹਨ ਸਿੰਘ ਸਰਗਰਮ ਸਿਆਸਤ ਤੋਂ ਦੂਰ ਹਨ ਪਰ ਪਾਰਟੀ ਦੇ ਸੂਬਾਈ ਲੀਡਰਾਂ ਦਾ ਮੰਨਣਾ ਹੈ ਕਿ ਮਨਮੋਹਨ ਸਿੰਘ ਮੁੜ ਤੋਂ ਸਿਆਸਤ ਵਿੱਚ ਸਰਗਰਮ ਹੁੰਦੇ ਹਨ ਤਾਂ ਪਾਰਟੀ ਵਿੱਚ ਤਾਲਮੇਲ ਵਧੇਗਾ। ਉੱਧਰ, ਕਾਂਗਰਸ ਕੋਲ ਅੰਮ੍ਰਿਤਸਰ ਤੋਂ ਕੋਈ ਮਜ਼ਬੂਤ ਦਾਅਵੇਦਾਰ ਨਹੀਂ।