Manmohan Singh Died: ਸਾਬਕਾ ਪ੍ਰਧਾਨ ਮੰਤਰੀ ਮਨੋਹਨ ਸਿੰਘ ਦੇ ਦੇਹਾਂਤ ਕਾਰਨ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਕਾਂਗਰਸ ਸਮੇਤ ਸਾਰੀਆਂ ਪਾਰਟੀਆਂ ਦੇ ਵੱਡੇ ਆਗੂਆਂ ਨੇ ਉਨ੍ਹਾਂ ਦੇ ਦੇਹਾਂਤ ਨੂੰ ਦੇਸ਼ ਲਈ ਵੱਡਾ ਘਾਟਾ ਦੱਸਿਆ ਹੈ। ਇੱਕ ਅਰਥ ਸ਼ਾਸਤਰੀ, ਵਿੱਤ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੇ ਕੰਮ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਮਹਾਨ ਅਰਥ ਸ਼ਾਸਤਰੀ ਤੇ ਇਮਾਨਦਾਰ ਨੇਤਾ ਦੱਸਦੇ ਹੋਏ ਭਾਰਤ ਰਤਨ ਦੀ ਮੰਗ ਕੀਤੀ ਹੈ।
ਸੰਜੇ ਸਿੰਘ ਨੇ ਕਿਹਾ ਕਿ ਭਾਰਤ ਦੇ ਮਹਾਨ ਅਰਥ ਸ਼ਾਸਤਰੀ ਤੇ 10 ਸਾਲ ਪ੍ਰਧਾਨ ਮੰਤਰੀ ਰਹਿੰਦਿਆਂ ਦੇਸ਼ ਨੂੰ ਅੱਗੇ ਲਿਜਾਣ ਵਾਲੇ ਮਨਮੋਹਨ ਸਿੰਘ ਦੇ ਦੇਹਾਂਤ ਦੀ ਖ਼ਬਰ ਨਿਸ਼ਚਿਤ ਤੌਰ 'ਤੇ ਪੂਰੇ ਦੇਸ਼ ਲਈ ਦੁਖਦਾਈ ਘਟਨਾ ਹੈ। ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ, 'ਇਤਿਹਾਸ ਉਨ੍ਹਾਂ ਨੂੰ ਇੱਕ ਮਹਾਨ ਅਰਥ ਸ਼ਾਸਤਰੀ ਤੇ ਇਮਾਨਦਾਰ ਨੇਤਾ ਵਜੋਂ ਹਮੇਸ਼ਾ ਯਾਦ ਰੱਖੇਗਾ। ਮੈਂ ਆਪਣੀ ਤੇ ਆਪਣੀ ਪਾਰਟੀ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ।
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਮੀਡੀਆ ਨਾਲ ਰਾਬਤਾ ਕਰਦਿਆਂ ਮਨੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਦੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੂੰ ਭਾਰਤ ਰਤਨ ਦੇਣ ਦੀ ਵਕਾਲਤ ਕੀਤੀ। .
ਅਰਥ ਸ਼ਾਸਤਰੀ ਵਜੋਂ ਪੂਰੀ ਦੁਨੀਆ ਵਿੱਚ ਪਛਾਣ
ਸੰਜੇ ਸਿੰਘ ਨੇ ਕਿਹਾ, 'ਯਕੀਨਨ ਡਾ: ਮਨੋਹਨ ਸਿੰਘ ਜੀ ਇਸ ਦੇ ਹੱਕਦਾਰ ਹਨ ਕਿ ਉਨ੍ਹਾਂ ਨੂੰ ਭਾਰਤ ਰਤਨ ਮਿਲਣਾ ਚਾਹੀਦਾ ਹੈ। 10 ਸਾਲ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਨੇ ਦੇਸ਼ ਨੂੰ ਅੱਗੇ ਲਿਜਾਣ ਲਈ ਬਹੁਤ ਕੰਮ ਕੀਤਾ। ਉਹ ਇੱਕ ਅਰਥ ਸ਼ਾਸਤਰੀ ਵਜੋਂ ਪੂਰੀ ਦੁਨੀਆ ਵਿੱਚ ਪਛਾਣੇ ਗਏ ਸੀ। ਪ੍ਰਧਾਨ ਮੰਤਰੀ ਹੋਣ ਦੇ ਨਾਤੇ ਉਹ ਪੂਰੀ ਦੁਨੀਆ ਵਿੱਚ ਬਹੁਤ ਸਤਿਕਾਰੇ ਜਾਂਦੇ ਸਨ। ਯਕੀਨਨ ਉਨ੍ਹਾਂ ਨੂੰ ਭਾਰਤ ਰਤਨ ਮਿਲਣਾ ਚਾਹੀਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :