ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋ-ਆਪਰੇਟਿਵ ਬੈਂਕਾਂ ਲਈ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਕੋ-ਆਪਰੇਟਿਵ ਬੈਂਕਾਂ ਦਾ ਘਾਟਾ ਪੂਰਾ ਕਰਨ ਲਈ 425 ਕਰੋੜ ਰੁਪਏ ਜਾਰੀ ਕੀਤੇ ਹਨ। ਬੈਂਕਾਂ ਕੋਲ ਫੰਡ ਦੀ ਕਮੀ ਕਾਰਨ ਕਿਸਾਨਾਂ ਨੂੰ ਕਾਫੀ ਮੁਸ਼ਕਲ ਆ ਰਹੀ ਸੀ। ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਤੇ ਕੋ-ਆਪਰੇਟਿਵ ਬੈਂਕਾਂ ਨੂੰ ਫਾਇਦਾ ਮਿਲੇਗਾ।