ਪੜਚੋਲ ਕਰੋ

ਪੰਜਾਬ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਜਿੰਪਾ

ਜਿੰਪਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਵਿਚ ਸ਼ੁੱਧ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕਿਸੇ ਨੂੰ ਕੋਈ ਸਮੱਸਿਆ ਆ ਰਹੀ ਤਾਂ ਇਸ ਦੇ ਹੱਲ ਲਈ ਜਲਦ ਹੀ ਇਕ ਰਾਜ ਪੱਧਰੀ ਜਨਤਾ ਦਰਬਾਰ ਲਗਾਇਆ ਜਾਵੇਗਾ।

Punjab News: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਵਿਚ ਸ਼ੁੱਧ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕਿਸੇ ਨੂੰ ਕੋਈ ਸਮੱਸਿਆ ਆ ਰਹੀ ਤਾਂ ਇਸ ਦੇ ਹੱਲ ਲਈ ਜਲਦ ਹੀ ਇਕ ਰਾਜ ਪੱਧਰੀ ਜਨਤਾ ਦਰਬਾਰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।  

ਤਫਸੀਲ ਸਹਿਤ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਉਨ੍ਹਾਂ ਦੇ ਦਰਾਂ ‘ਤੇ ਦਿੱਤੀਆਂ ਜਾਣੀਆਂ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਇਹ ਗੱਲ ਬਹੁਤ ਵਾਰ ਕਹਿ ਚੁੱਕੇ ਹਨ ਕਿ ਪੰਜਾਬ ਸਰਕਾਰ ਦਾ ਟੀਚਾ ਹਰੇਕ ਸੂਬਾ ਵਾਸੀ ਦੀਆਂ ਮੁਸ਼ਕਿਲਾਂ ਦੂਰ ਕਰਨਾ ਹੈ ਅਤੇ ਮਾਨ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦੇ ਇਸੇ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਇਕ ਆਨ ਲਾਈਨ ਜਨਤਾ ਦਰਬਾਰ ਲਗਾਇਆ ਜਾਵੇਗਾ ਜਿਸ ਵਿਚ ਦਿੱਤੇ ਗਏ ਆਨ ਲਾਈਨ ਲਿੰਕ ਰਾਹੀਂ ਜੁੜ ਕੇ ਕੋਈ ਵੀ ਵਿਅਕਤੀ ਵਿਭਾਗ ਨਾਲ ਸਬੰਧਤ ਆਪਣੀ ਸ਼ਿਕਾਇਤ ਦੱਸ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮੱਸਿਆਂਵਾਂ ਦਾ ਮੌਕੇ ਉੱਤੇ ਹੀ ਹੱਲ ਕੱਢਣ ਦਾ ਭਰਪੂਰ ਯਤਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੇ ਹਰੇਕ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਪਾਈਪਡ ਸਪਲਾਈ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿਚ ਜ਼ਮੀਨ ਹੇਠਲਾ ਪਾਣੀ ਪੀਣਯੋਗ ਨਹੀਂ ਅਤੇ ਜਿੱਥੇ ਹਾਲੇ ਤੱਕ ਨਹਿਰੀ ਪਾਣੀ ਦੀ ਪਹੁੰਚ ਨਹੀਂ ਹੋਈ ਉੱਥੇ ਆਰਸੈਨਿਕ-ਕਮ-ਆਇਰਨ ਰਿਮੂਵਲ ਪਲਾਂਟ ਜਾਂ ਆਰ.ਓ. ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਕੁਆਲਿਟੀ ਦੇ ਸੁਧਾਰ ਲਈ ਕੇਂਦਰ ਸਰਕਾਰ ਤੋਂ ਫੰਡਾਂ ਦੀ ਮੰਗ ਕੀਤੀ ਗਈ ਹੈ ਤਾਂ ਜੋ ਇੱਥੇ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਸਕੇ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਪਾਣੀ ਦੀ ਕੁਆਲਿਟੀ ਮਾਪਣ ਲਈ ਸੂਬੇ ਵਿਚ 31 ਟੈਸਟਿੰਗ ਲੈਬਾਂ ਦੀ ਸਥਾਪਨਾ ਕੀਤੀ ਗਈ ਹੈ। ਇਨ੍ਹਾਂ ਵਾਟਰ ਟੈਸਟਿੰਗ ਲੈਬਾਂ ‘ਚੋਂ 1 ਰਾਜ ਪੱਧਰੀ, 6 ਖੇਤਰ ਪੱਧਰੀ, 17 ਜ਼ਿਲ੍ਹਾ ਲੈਬਾਂ ਅਤੇ 7 ਬਲਾਕ ਪੱਧਰੀ ਲੈਬਾਂ ਹਨ। ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬੇਹਤਰ ਕੁਆਲਿਟੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਪਾਸੇ ਯੋਗ ਯਤਨ ਕਰ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ਵਿਚ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਉੱਤੇ ਕੰਮ ਕੀਤਾ ਜਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

Rahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoanaਮੈਂ ਤਾਂ ਸੁਣੀ ਸੁਣਾਈ ਆਖੀ ਸੀ ਗੱਲ, ਬੀਬੀਆਂ ਦਾ ਕਰਦਾ ਹਾਂ ਸਤਿਕਾਰ :Charanjit Channiਟ੍ਰੋਲ ਕਰਨ ਵਾਲਿਆਂ ਨੂੰ ਅਰਜੁਨ ਕਪੂਰ ਦਾ ਠੋਕਵਾਂ ਜਵਾਬ Exclusive Interview

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget