ਪੜਚੋਲ ਕਰੋ

ਮਾਨ ਸਰਕਾਰ ਦੀ ਇੱਕ ਹੋਰ ਵੱਡੀ ਪਹਿਲ ਕਦਮੀ; 1 ਅਪ੍ਰੈਲ, 2022 ਤੋਂ ਰਾਜ ਭਰ ਦੇ ਕਿਸਾਨਾਂ ਨੂੰ ਡਿਜੀਟਲ ਜੇ-ਫਾਰਮ ਕਰਵਾਏ ਜਾਣਗੇ ਮੁਹੱਈਆ

ਚੰਡੀਗੜ: ਪਾਰਦਰਸ਼ਤਾ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਭਰ ਦੇ ਕਿਸਾਨਾਂ ਨੂੰ 1 ਅਪ੍ਰੈਲ, 2022 ਤੋਂ ਡਿਜੀਟਲ ਜੇ-ਫਾਰਮ ਉਪਲਬਧ ਕਰਵਾਉਣ ਦਾ ਫੈਸਲਾ ਕੀਤਾ ਹੈ।

ਪੰਜਾਬ ਮੰਡੀ ਬੋਰਡ (ਪੀ.ਐੱਮ.ਬੀ.) ਦੀ ਇਸ ਨਵੀਂ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲਾ ਨਾਲ 9 ਲੱਖ ਤੋਂ ਵੱਧ ਰਜਿਸਟਰਡ ਕਿਸਾਨਾਂ ਨੂੰ ਫਾਇਦਾ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਮੰਡੀਆਂ ਵਿੱਚ ਵੇਚੀਆਂ ਜਾਣ ਵਾਲੀਆਂ ਖੇਤੀ ਉਪਜਾਂ ਲਈ ਜੇ-ਫਾਰਮ ਆੜ੍ਹਤੀਆਂ ਅਤੇ ਖਰੀਦਦਾਰਾਂ ਵੱਲੋਂ ਸਿਸਟਮ 'ਤੇ ਵਿਕਰੀ ਦੀ ਪੁਸ਼ਟੀ ਉਪਰੰਤ ਡਿਜ਼ੀਟਲ ਤੌਰ 'ਤੇ ਨਾਲੋ-ਨਾਲ ਉਨ੍ਹਾਂ ਦੇ ਵਟਸਐਪ ਖਾਤੇ 'ਤੇ ਮੁਹੱਈਆ ਕੀਤੇ ਜਾਣਗੇ।
ਇਸ ਕਿਸਾਨ ਹਿਤੈਸ਼ੀ ਉਪਰਾਲੇ ਨੂੰ ਇੱਕ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ, ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਰਾਜ ਦੇ ਕਿਸਾਨਾਂ ਨੂੰ ਸਿਸਟਮ ਦੁਆਰਾ ਤਿਆਰ ਪ੍ਰਮਾਣਿਕ ਡਿਜੀਟਲ ਜੇ-ਫਾਰਮ ਨਾਲੋ-ਨਾਲ ਮੁਹੱਈਆ ਕਰਨਾ ਹੈ, ਜੋ ਇਸ ਨੂੰ ਪੀਐਮਬੀ ਦੀ ਵੈੱਬਸਾਈਟ https://emandikaran-pb.in, ਆੜਤੀਆਂ ਦੀ ਲਾਗਇਨ ਆਈ.ਡੀ. ਅਤੇ ਡਿਜੀਲਾਕਰ ਤੋਂ, ਭਾਰਤ ਸਰਕਾਰ ਦੇ ਡਿਜੀਟਲ ਦਸਤਾਵੇਜ ਵੈਲੇਟ ਤੋਂ ਵੀ ਡਾਊਨਲੋਡ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਜੇ-ਫਾਰਮ ਮੰਡੀਆਂ ਵਿੱਚ ਕਿਸਾਨਾਂ ਦੀ ਖੇਤੀ ਉਪਜ ਦੀ ਵਿਕਰੀ ਦੀ ਰਸੀਦ ਹੈ ਅਤੇ ਪਹਿਲਾਂ ਆੜ੍ਹਤੀਆਂ ਦੁਆਰਾ ਹੱਥੀਂ ਜਾਰੀ ਕੀਤੀ ਜਾਂਦੀ ਸੀ।  ਹਾੜੀ ਅਤੇ ਸਾਉਣੀ ਦੇ ਮੰਡੀਕਰਨ ਸੀਜ਼ਨ 2021-22 ਦੌਰਾਨ ਈ-ਜੇਫਾਰਮ (ਸਿਰਫ਼ ਘੱਟੋ ਘੱਟ ਖਰੀਦ ਮੁੱਲ਼ ‘ਤੇ ਖਰੀਦੇ ਝੋਨੇ ਅਤੇ ਕਣਕ ਲਈ) ਜਾਰੀ ਕਰਕੇ ਪੰਜਾਬ ਮੰਡੀ ਬੋਰਡ ਦੇਸ਼ ਭਰ ਵਿੱਚ ਮੋਹਰੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੇ ਝੋਨੇ ਅਤੇ ਕਣਕ ਲਈ ਇਹ ਡਿਜੀਟਲ ਜੇ-ਫਾਰਮ ਹਰ ਵੇਲੇ ਉਪਲਬਧ ਹੋਣਗੇ।  ਪ੍ਰਮਾਣਿਕਤਾ ਨੂੰ ਯਕੀਨੀ ਬਣਾਉਣ ਲਈ, ਡਿਜੀਟਲ ਜੇ-ਫਾਰਮ ਕਿਊ.ਆਰ ਕੋਡ, ਵਾਟਰਮਾਰਕ ਅਤੇ ਵਿਲੱਖਣ ਨੰਬਰ ਦੇ ਨਾਲ ਆਉਂਦਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ  ਡਿਜੀਲੌਕਰ ਵਿੱਚ ਜੇ-ਫਾਰਮ ਕਾਨੂੰਨੀ ਤੌਰ 'ਤੇ 8 ਫਰਵਰੀ, 2017 ਨੂੰ ਜੀ.ਐਸ.ਆਰ 711 (ਈ) ਦੁਆਰਾ ਅਧਿਸੂਚਿਤ ਕੀਤੇ ਗਏ ਸੂਚਨਾ ਤਕਨਾਲੋਜੀ ਦੇ ਨਿਯਮ 9 ਏ (ਡਿਜੀਟਲ ਲਾਕਰ ਸਹੂਲਤਾਂ ਪ੍ਰਦਾਨ ਕਰਨ ਵਾਲੇ ਵਿਚੋਲਿਆਂ ਦੁਆਰਾ ਜਾਣਕਾਰੀ ਦੀ ਸੰਭਾਲ ਅਤੇ ਸੰਭਾਲ) ਨਿਯਮ, 2016 ਦੇ ਅਨੁਸਾਰ ਮੂਲ ਦਸਤਾਵੇਜ਼ਾਂ ਦੇ ਬਰਾਬਰ ਹਨ ਅਤੇ ਇੰਨ੍ਹਾਂ ਦੀ ਵਰਤੋਂ ਵਿੱਤੀ ਸੰਸਥਾਵਾਂ, ਆਮਦਨ ਕਰ ਛੋਟ, ਸਬਸਿਡੀ ਦੇ ਦਾਅਵਿਆਂ, ਕਿਸਾਨ ਬੀਮਾ ਆਦਿ ਤੋਂ ਵਿੱਤ ਜੁਟਾਉਣ ਲਈ ਕੀਤੀ ਜਾ ਸਕਦੀ ਹੈ ਅਤੇ ਇੰਨ੍ਹਾਂ ਨੂੰ ਔਨਲਾਈਨ ਤਸਦੀਕ ਕੀਤਾ ਜਾ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget