ਪੜਚੋਲ ਕਰੋ

Punjab News: ਹੁਣ ਗੋਰੇ ਖਾਣਗੇ ਪੰਜਾਬ ਦੀ ਲੀਚੀ, ਕਿਸਾਨ ਹੋਣਗੇ ਮਾਲੋ-ਮਾਲ, ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਰਵਾਨਾ

ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਲੀਚੀ ਦੀ ਪਹਿਲੀ ਖੇਪ ਇੰਗਲੈਂਡ (ਯੂ.ਕੇ.) ਲਈ ਐਕਸਪੋਰਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਸ਼ੇਸ ਉਪਰਾਲਿਆਂ ਰਾਹੀਂ ਲੀਚੀ ਦੇ ਬਾਗ਼ਬਾਨ ਐਕਸਪੋਰਟ ਜ਼ਰੀਏ ਹੋਰ ਵੱਧ ਮੁਨਾਫ਼ਾ ਕਮਾ ਸਕਣਗੇ।

Punjab Government: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਮਾਅਰਕਾ ਮਾਰਦਿਆਂ ਪਹਿਲੀ ਵਾਰ ਸੂਬੇ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਐਕਸਪੋਰਟ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਬਾਗ਼ਬਾਨੀ ਵਿਭਾਗ ਵੱਲੋਂ ਖੇਤੀਬਾੜੀ ਅਤੇ ਪ੍ਰੋਸੈਸਡ ਫ਼ੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ ਸਹਿਯੋਗ ਨਾਲ ਸੂਬੇ ਦੇ ਨੀਮ ਪਹਾੜੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੀ ਲੀਚੀ ਦੀ ਪਹਿਲੀ ਖੇਪ ਨੂੰ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਨਲਾਈਨ ਵਿਧੀ ਰਾਹੀਂ ਹਰੀ ਝੰਡੀ ਦੇ ਕੇ ਇੰਗਲੈਂਡ ਲਈ ਰਵਾਨਾ ਕੀਤਾ।

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 3250 ਹੈਕਟੇਅਰ ਰਕਬੇ ਵਿੱਚ ਲੀਚੀ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਸ ਦੀ ਪੈਦਾਵਾਰ ਕਰੀਬ 13000 ਮੀਟਰਕ ਟਨ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਲੀਚੀ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਇੱਥੋਂ ਦੀ ਲੀਚੀ ਦਾ ਕੁਦਰਤੀ ਗੂੜ੍ਹਾ ਲਾਲ ਰੰਗ ਅਤੇ ਮਿਠਾਸ ਦੂਜੇ ਰਾਜਾਂ ਦੇ ਮੁਕਾਬਲੇ ਬਹੁਤ ਹੀ ਵਧੀਆ ਹੈ।

ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਲੀਚੀ ਦੀ ਪਹਿਲੀ ਖੇਪ ਇੰਗਲੈਂਡ (ਯੂ.ਕੇ.) ਲਈ ਐਕਸਪੋਰਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਸ਼ੇਸ ਉਪਰਾਲਿਆਂ ਰਾਹੀਂ ਲੀਚੀ ਦੇ ਬਾਗ਼ਬਾਨ ਐਕਸਪੋਰਟ ਜ਼ਰੀਏ ਹੋਰ ਵੱਧ ਮੁਨਾਫ਼ਾ ਕਮਾ ਸਕਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਗ਼ਬਾਨੀ ਵਿਭਾਗ ਅਤੇ ਅਪੇਡਾ ਦੇ ਸਹਿਯੋਗ ਨਾਲ ਬਾਗ਼ਬਾਨੀ ਦੀਆਂ ਹੋਰ ਫ਼ਸਲਾਂ ਨੂੰ ਵੀ ਵਿਦੇਸ਼ ਭੇਜਣ ਦੇ ਉਪਰਾਲੇ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਮੁਰਾਦਪੁਰ ਦੇ ਅਗਾਂਹਵਧੂ ਕਿਸਾਨ ਰਾਕੇਸ਼ ਡਡਵਾਲ ਦੀ ਲੀਚੀ ਦੀ ਉਪਜ ਅੰਮ੍ਰਿਤਸਰ ਤੋਂ ਇੰਗਲੈਂਡ ਲਈ ਭੇਜੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਫਲਾਂ ਸਦਕਾ ਸੂਬੇ ਦਾ ਨਾਮ ਵਿਦੇਸ਼ ਦੀਆਂ ਅਹਿਮ ਮੰਡੀਆਂ ਵਿੱਚ ਸ਼ੁਮਾਰ ਹੋਵੇਗਾ ਅਤੇ ਲੀਚੀ ਦੇ ਕਾਸ਼ਤਕਾਰਾਂ ਦੀ ਪਛਾਣ ਵਿਦੇਸ਼ਾਂ ਤੱਕ ਬਣੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget