ਪੜਚੋਲ ਕਰੋ

Punjab News: ਦਿੱਲੀ ਦੀ ਹਾਰ ਨੇ ਸਿਖਾਇਆ ਸਬਕ...? ਭ੍ਰਿਸ਼ਟਾਚਾਰ ਖ਼ਿਲਾਫ਼ ਐਕਸ਼ਨ ਮੋਡ ਸ਼ੁਰੂ, ਭ੍ਰਿਸ਼ਟ ਅਫਸਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਇਮਾਨਦਾਰ ਅਤੇ ਕਾਬਲ ਅਫਸਰਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਭ੍ਰਿਸ਼ਟ ਅਫਸਰਾਂ ਖਿਲਾਫ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

Punjab News: ਆਮ ਆਦਮੀ ਪਾਰਟੀ (AAP) ਨੇ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਦੇ ਡੀਸੀ, ਐਸਐਸਪੀ, ਐਸਡੀਐਮ ਅਤੇ ਐਸਐਚਓ ਨੂੰ ਦਿੱਤੇ ਹੁਕਮਾਂ ਦੀ ਸ਼ਲਾਘਾ ਕੀਤੀ ਹੈ ਅਤੇ ਇਸ ਨੂੰ ਇਮਾਨਦਾਰ ਪ੍ਰਸ਼ਾਸਨ ਵੱਲ ਇੱਕ ਵੱਡਾ ਕਦਮ ਕਰਾਰ ਦਿੱਤਾ ਹੈ।

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਇਮਾਨਦਾਰ ਅਤੇ ਕਾਬਲ ਅਫਸਰਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਭ੍ਰਿਸ਼ਟ ਅਫਸਰਾਂ ਖਿਲਾਫ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਹ ਫੈਸਲਾ ਸਾਡੀ ਇਸੇ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।

ਅਰੋੜਾ ਨੇ ਕਿਹਾ ਕਿ ਇਸ ਫੈਸਲੇ ਦਾ ਮੁੱਖ ਮੰਤਵ ਇਹ ਹੈ ਕਿ ਆਮ ਲੋਕ ਹਰ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਬਿਨਾਂ ਕਿਸੇ ਪਰੇਸ਼ਾਨੀ, ਰਿਸ਼ਵਤ ਅਤੇ ਕਾਹਲੀ ਤੋਂ ਪ੍ਰਾਪਤ ਕਰ ਸਕਣ ਅਤੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਮਿਲੇ।  ਉਨ੍ਹਾਂ ਕਿਹਾ ਕਿ ਇਸ ਦੇ ਲਈ ਆਮ ਲੋਕਾਂ ਅਤੇ ਸਥਾਨਕ ਵਿਧਾਇਕਾਂ ਤੋਂ ਅਧਿਕਾਰੀਆਂ ਬਾਰੇ ਫੀਡਬੈਕ ਲਈ ਜਾਵੇਗੀ।  ਪ੍ਰਾਪਤ ਫੀਡਬੈਕ ਅਨੁਸਾਰ ਇਮਾਨਦਾਰ ਅਤੇ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਜਦਕਿ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਅਧਿਕਾਰੀਆਂ ਦੀ ਏਸੀਆਰ ਵੀ ਇਸੇ ਫੀਡਬੈਕ ਦੇ ਆਧਾਰ 'ਤੇ ਲਿਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਫੈਸਲਾ ‘ਆਪ’ ਸਰਕਾਰ ਦੇ ਚੰਗੇ ਸ਼ਾਸਨ ਦੀ ਮਿਸਾਲ ਹੈ।  ਅਜਿਹੇ ਫੈਸਲੇ ਨਾਲ ਸਰਕਾਰੀ ਕੰਮ ਵਿੱਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਵੀ ਵਧੇਗਾ।  ਅਰੋੜਾ ਨੇ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਉਤਸ਼ਾਹ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਆਪਣੀ ਰਾਏ ਅਤੇ ਅਧਿਕਾਰੀਆਂ ਦੀ ਫੀਡਬੈਕ ਸਰਕਾਰ ਨੂੰ ਦੇਣ ਤਾਂ ਜੋ ਪ੍ਰਸ਼ਾਸਨ ਵਿੱਚ ਵੱਡੇ ਪੱਧਰ 'ਤੇ ਸੁਧਾਰ ਸੰਭਵ ਹੋ ਸਕੇ।

ਇਸ ਫੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਲੈ ਕੇ ਪਹਿਲੇ ਦਿਨ ਤੋਂ ਹੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ।  ਇਸ 'ਤੇ ਕੋਈ ਸਮਝੌਤਾ ਨਹੀਂ ਹੋ ਸਕਦਾ।  ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੈਂਕੜੇ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ। ਇਸ ਫੈਸਲੇ ਨਾਲ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਵੀ ਤੈਅ ਹੋਵੇਗੀ ਕਿ ਉਨ੍ਹਾਂ ਦੇ ਖੇਤਰ ਵਿੱਚ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਨਾ ਹੋਵੇ।

 

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ ਜਾਰੀ, ਹੁਣ ਨਾਮੀ ਆਗੂ ਤੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨੇ ਛੱਡਿਆ ਪਾਰਟੀ ਦਾ ਸਾਥ; ਚੋਣ ਲੜਨ ਨੂੰ ਲੈ ਕੀਤਾ ਵੱਡਾ ਐਲਾਨ...
ਪੰਜਾਬ 'ਆਪ' 'ਚ ਸਿਆਸੀ ਘਮਸਾਣ ਜਾਰੀ, ਹੁਣ ਨਾਮੀ ਆਗੂ ਤੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨੇ ਛੱਡਿਆ ਪਾਰਟੀ ਦਾ ਸਾਥ; ਚੋਣ ਲੜਨ ਨੂੰ ਲੈ ਕੀਤਾ ਵੱਡਾ ਐਲਾਨ...
Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
Captain Amarinder Singh: ਕਾਂਗਰਸ 'ਚ ਵਾਪਸੀ ਕਰਨਗੇ ਕੈਪਟਨ ਅਮਰਿੰਦਰ ਸਿੰਘ? ਸਾਹਮਣੇ ਆਇਆ ਵੱਡਾ ਬਿਆਨ, ਬੋਲੇ...
Captain Amarinder Singh: ਕਾਂਗਰਸ 'ਚ ਵਾਪਸੀ ਕਰਨਗੇ ਕੈਪਟਨ ਅਮਰਿੰਦਰ ਸਿੰਘ? ਸਾਹਮਣੇ ਆਇਆ ਵੱਡਾ ਬਿਆਨ, ਬੋਲੇ...
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Embed widget