Punjab News : ਪਿਛਲੇ ਦੋ ਦਿਨਾਂ ਤੋਂ ਸੂਬੇ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਮੁਸਤੈਦ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸੰਬੰਧਿਤ ਅਧਿਕਾਰੀਆਂ ਅਤੇ ਆਪਣੇ ਵਿਧਾਇਕ-ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰ ਸਥਿਤੀ ਦਾ ਜਾਇਜ਼ਾ ਲੈਣ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਅਗਾਂਊ ਪ੍ਰਬੰਧ ਕਰਨ ਲਈ ਲੋਕਾਂ ਵਿਚਕਾਰ ਜਾਣ ਦਾ ਆਦੇਸ਼ ਦਿੱਤਾ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਚੰਡੀਗੜ੍ਹ ਵਿਖੇ ਸਥਿਤ ਮੁੱਖ ਪਾਰਟੀ ਦਫ਼ਤਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀ-ਵਿਧਾਇਕ ਅਤੇ ਵਰਕਰਾਂ ਇਸ ਮੁਸ਼ਕਲ ਘੜੀ ਵਿੱਚ ਲੋਕਾਂ ਦੀ ਮਦਦ ਲਈ ਉਨ੍ਹਾਂ ਦੇ ਨਾਲ ਖੜ੍ਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ ਤੋਂ ਬਾਅਦ ਜਿੱਥੇ ਪੂਰਾ ਸਰਕਾਰੀ ਤੰਤਰ ਅਤੇ ਫਲੱਡ ਕੰਟਰੋਲ ਯੂਨਿਟਾਂ ਸਥਿਤੀ ਉੱਤੇ ਬਾਜ਼ ਅੱਖ ਰੱਖ ਰਹੀਆਂ ਹਨ ਉੱਥੇ 'ਆਪ ਦੇ ਵਿਧਾਇਕ, ਮੰਤਰੀ ਸਹਿਬਾਨ ਅਤੇ ਵਰਕਰ ਵੀ ਨਾਜ਼ੁਕ ਇਲਾਕਿਆਂ ਦਾ ਦੌਰਾ ਕਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰ ਦੱਸਿਆ ਕਿ ਉਨ੍ਹਾਂ ਦੀ ਟੀਮ ਖਨੌਰੀ ਨੇੜੇ ਘੱਗਰ ਦਰਿਆ ਦੀ ਸਥਿਤੀ ਉੱਪਰ ਲਗਾਤਾਰ ਨਜ਼ਰ ਰੱਖ ਰਹੀ ਹੈ।
ਦੂਜੇ ਪਾਸੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਵਿਖੇ ਵਰ੍ਹਦੇ ਮੀਂਹ 'ਚ ਵੱਡੀ ਤੇ ਛੋਟੀ ਨਦੀ ਦਾ ਦੌਰਾ ਕੀਤਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ ਤੇ ਕੋਈ ਡਰ ਵਾਲੀ ਸਥਿਤੀ ਨਹੀਂ ਹੈ, ਇਸ ਸੰਬੰਧੀ ਜੋ ਵੀ ਲੋੜੀਂਦੇ ਕਦਮ ਹਨ ਉਹ ਉਠਾਏ ਜਾ ਰਹੇ ਹਨ ਅਤੇ ਅਹਿਤਿਆਦ ਵਜੋਂ ਜਿਹੜੇ ਵੱਡੀ ਨਦੀ ਦੇ ਜ਼ਿਆਦਾ ਨੇੜੇ ਘਰ ਹਨ ਉਨ੍ਹਾਂ ਨੂੰ ਸੁਰੱਖਿਅਤ ਸਥਾਨਾਂ ਉਤੇ ਜਾਣ ਲਈ ਕਿਹਾ ਗਿਆ ਹੈ ਤੇ ਸੁਰੱਖਿਅਤ ਸਥਾਨਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾ ਹੀ ਪਹਿਚਾਣ ਕੀਤੀ ਹੋਈ ਹੈ।
ਰੋਪੜ ਤੋਂ ਜ਼ਰੂਰਤਮੰਦਾਂ ਦੀ ਮਦਦ ਲਈ 'ਆਪ ਵਿਧਾਇਕ ਦਿਨੇਸ਼ ਚੱਢਾ ਨੇ ਨੂਰਪੁਰ ਬੇਦੀ ਵਿਖੇ ਲੰਗਰ ਦੀ ਸੇਵਾ ਸ਼ੁਰੂ ਕੀਤੀ ਹੈ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਹਲਕਾ ਹੁਸ਼ਿਆਰਪੁਰ ਤੇ ਆਦਮਪੁਰ ਦੇ ਅਧਿਕਾਰੀਆਂ ਨਾਲ ਇਲਾਕੇ ਦਾ ਦੌਰਾ ਕਰ ਰਹੇ ਹਨ। ਮੰਤਰੀ ਹਰਭਜਨ ਸਿੰਘ ਈਟੀਓ ਜੰਡਿਆਲਾ ਵਿਖੇ ਲੋਕਾਂ ਵਿਚਕਾਰ ਪਹੁੰਚੇ ਹੋਏ ਹਨ। ਮੰਤਰੀ ਅਨਮੋਲ ਗਗਨ ਮਾਨ, ਫ਼ਿਰੋਜ਼ਪੁਰ ਰੂਰਲ ਤੋਂ ਵਿਧਾਇਕ ਰਜਨੀਸ਼ ਦਹੀਆ, ਵਿਧਾਇਕ ਅਸ਼ੋਕ ਪੱਪੀ, ਵਿਧਾਇਕ ਦਿਨੇਸ਼ ਚੱਢਾ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਭ ਇਸ ਮੁਸ਼ਕਲ ਘੜ੍ਹੀ ਵਿੱਚ ਆਪੋ-ਆਪਣੇ ਇਲਾਕੇ ਦੇ ਲੋਕਾਂ ਵਿਚਕਾਰ ਉਨ੍ਹਾਂ ਦੀ ਮਦਦ ਲਈ ਡਟੇ ਹੋਏ ਹਨ।
ਜਲੰਧਰ ਵਿਖੇ ਵੀ ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਰਤਾਰਪੁਰ ਵਿਖੇ ਪਾਣੀ ਮੀਂਹ ਕਾਰਨ ਨੁਕਸਾਨ ਹੋਏ ਇਲਾਕਿਆਂ ਦਾ ਦੌਰਾ ਕੀਤਾ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ।
ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਅਤੇ ਢੁੱਕਵੇਂ ਹੱਲ ਲਈ ਲੋਕਾਂ ਵਿਚਕਾਰ ਪਹੁੰਚੀ ਮਾਨ ਸਰਕਾਰ
ABP Sanjha
Updated at:
09 Jul 2023 06:41 PM (IST)
Edited By: shankerd
Punjab News : ਪਿਛਲੇ ਦੋ ਦਿਨਾਂ ਤੋਂ ਸੂਬੇ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਮੁਸਤੈਦ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰ
heavy Rains
NEXT
PREV
Published at:
09 Jul 2023 06:41 PM (IST)
- - - - - - - - - Advertisement - - - - - - - - -