ਪੜਚੋਲ ਕਰੋ

Punjab News: ਵੈਟਰਨਰੀ ਪੌਲੀਕਲੀਨਿਕਾਂ ਲਈ ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ, ਪੰਜਾਬ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਇਨਡੋਰ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ..

Veterinary Polyclinics in Punjab: ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ (Veterinary Polyclinics) ਵਿੱਚ ਇਨਡੋਰ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵੈਟਰਨਰੀ ਸੰਸਥਾਵਾਂ ਵਿੱਚ ਸਹੂਲਤਾਂ ਦੇ ਵਿਸਥਾਰ ਲਈ 1.85 ਕਰੋੜ ਰੁਪਏ ਤੋਂ ਵੱਧ ਦੇ ਫੰਡ ਮੁਹੱਈਆ ਕਰਵਾਏ ਗਏ ਹਨ ਅਤੇ ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਲੁਧਿਆਣਾ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਇਨਡੋਰ ਸੇਵਾਵਾਂ ਸ਼ੁਰੂ ਕਰਨ ਲਈ ਉਪਕਰਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਪੌਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਬਹੁਤ ਸਾਰੀਆਂ ਇਨਡੋਰ ਸੇਵਾਵਾਂ ਦਿੱਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਗੰਭੀਰ ਬਿਮਾਰੀ ਦਾ ਇਲਾਜ, ਸਰਜਰੀਆਂ, ਸਰਜਰੀ ਉਪਰੰਤ ਦੇਖਭਾਲ, ਲੈਬ ਟੈਸਟ, ਐਕਸ-ਰੇਅ ਅਤੇ ਅਲਟਰਾਸਾਊਂਡ ਸਹੂਲਤਾਂ ਸ਼ਾਮਲ ਹਨ।

ਹੋਰ ਪੜ੍ਹੋ : ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

ਪਸ਼ੂਆਂ ਦਾ ਮੁਫਤ ਇਲਾਜ ਅਤੇ ਟੀਕਾਕਰਨ ਕੀਤਾ ਜਾ ਰਿਹਾ

ਪਸ਼ੂ ਪਾਲਣ ਵਿਭਾਗ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੰਪੀ ਸਕਿੱਨ ਬਿਮਾਰੀ ਦੀ ਰੋਕਥਾਮ ਲਈ ਸਾਰੇ ਪਸ਼ੂਧਨ ਨੂੰ ਦੋ ਵਾਰ ਗੋਟ ਪੌਕਸ ਦੀਆਂ ਖ਼ੁਰਾਕਾਂ ਮੁਫ਼ਤ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਾਰੇ ਯੋਗ ਪਸ਼ੂਆਂ ਦਾ ਸਾਲ ਵਿੱਚ ਦੋ ਵਾਰ ਮੂੰਹ-ਖੁਰ ਦੀ ਬਿਮਾਰੀ ਖਿਲਾਫ਼ ਟੀਕਾਕਰਨ ਵੀ ਕੀਤਾ ਗਿਆ ਹੈ। ਇਸ ਸਾਲ ਦੌਰਾਨ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੈਕਸੀਨ ਦੀਆਂ 126.22 ਲੱਖ ਖੁਰਾਕਾਂ ਦੋ ਪੜਾਵਾਂ ਵਿੱਚ ਮੁਫ਼ਤ ਦਿੱਤੀਆਂ ਗਈਆਂ ਹਨ।

ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਕੀਤਾ ਜਾ ਰਿਹਾ ਆਹ ਕੰਮ

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਪਸ਼ੂ ਪਾਲਕਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ 11.81 ਕਰੋੜ ਰੁਪਏ ਦੀ ਲਾਗਤ ਨਾਲ ਫ੍ਰੋਜ਼ਨ ਸੈਕਸਡ ਸੀਮਨ (ਸਿਰਫ਼ ਵੱਛੀਆਂ/ਕੱਟੀਆਂ ਪੈਦਾ ਕਰਨ ਲਈ) ਦੀਆਂ 1,75,000 ਖ਼ੁਰਾਕਾਂ ਖ਼ਰੀਦੀਆਂ ਗਈਆਂ। ਉਨ੍ਹਾਂ ਕਿਹਾ ਕਿ ਬਿਹਤਰ ਪਸ਼ੂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 326 ਨਵੇਂ ਵੈਟਰਨਰੀ ਅਫ਼ਸਰ, 538 ਵੈਟਰਨਰੀ ਇੰਸਪੈਕਟਰ ਅਤੇ 59 ਗਰੁੱਪ ਸੀ ਦੀਆਂ ਅਸਾਮੀਆਂ ਭਰੀਆਂ ਗਈਆਂ ਹਨ ਅਤੇ 405 ਹੋਰ ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਸੂਬੇ ਵਿੱਚ 199 ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਵੀ ਲਗਾਏ ਗਏ

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ 6.37 ਕਰੋੜ ਰੁਪਏ ਦੇ ਡੀਵਾਰਮਰ ਸੂਬੇ ਭਰ ਦੇ ਸਾਰੇ ਪਸ਼ੂ ਪਾਲਕਾਂ ਨੂੰ ਵੰਡੇ ਗਏ ਹਨ। ਇਸ ਤੋਂ ਇਲਾਵਾ ਪਸ਼ੂਆਂ ਦੇ ਇਲਾਜ ਲਈ ਹਸਪਤਾਲਾਂ/ਡਿਸਪੈਂਸਰੀਆਂ ਨੂੰ 3 ਕਰੋੜ ਰੁਪਏ ਦੀਆਂ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ 1 ਕਰੋੜ ਰੁਪਏ ਦੀਆਂ ਹੋਰ ਦਵਾਈਆਂ ਵੀ ਖ਼ਰੀਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ 199 ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ ਅਤੇ ਸੂਬੇ ਵਿੱਚ 21ਵੀਂ ਪਸ਼ੂ ਗਣਨਾ ਕਰਵਾਈ ਜਾ ਰਹੀ ਹੈ। 

ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ. ਐਸ. ਬੇਦੀ ਨੇ ਦੱਸਿਆ ਕਿ ਟ੍ਰਾਈਸਿਟੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਪਸ਼ੂ ਪਾਲਣ ਵਿਭਾਗ ਨੇ 21 ਅਤੇ 22 ਦਸੰਬਰ, 2024 ਨੂੰ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਕਰਵਾਏ ਗਏ ਪੈੱਟ ਐਕਸਪੋ ਦੀ ਹੋਰ ਅਦਾਰਿਆਂ ਨਾਲ ਮਿਲ ਕੇ ਮੇਜ਼ਬਾਨੀ ਵੀ ਕੀਤੀ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget