Punjab News: ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ! ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ...ਹੋ ਗਈ ਮੌਜ!
ਸਰਕਾਰੀ ਸਕੂਲਾਂ 'ਚ ਪੜ੍ਹਣ ਵਾਲੇ ਬੱਚਿਆਂ ਦੇ ਲਈ ਚੰਗੀ ਖਬਰ ਸਾਹਮਣੇ ਆਈ ਹੈ । ਜੀ ਹਾਂ ਸੂਬਾ ਸਰਕਾਰ ਵੱਲੋਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਠੰਡੀ ਹਵਾ ਦੀ ਸਹੂਲਤ ਦੇਣ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਦੇ ਵਿੱਚ ਏਸੀ ਲਗਾਉਣ ਦੀ ਘੋਸ਼ਣਾ...

Punjab News: ਹੁਣ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਖੁਸ਼ਖਬਰੀ ਹੈ, ਕਿਉਂਕਿ ਮਾਨ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਸਕੂਲਾਂ ਵਿੱਚ ਏ.ਸੀ. ਲਗਾਉਣ ਦੀ ਘੋਸ਼ਣਾ ਕੀਤੀ ਹੈ। ਇਸ ਨਾਲ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਠੰਡੀ ਹਵਾ ਦੀ ਵੀ ਸਹੂਲਤ ਮਿਲੇਗੀ। ਇਹ ਫੈਸਲਾ ਵਿਦਿਆਰਥੀਆਂ ਨੂੰ ਵਧੀਆ ਅਤੇ ਆਰਾਮਦਾਇਕ ਮਾਹੌਲ ਦੇਣ ਦੀ ਕੋਸ਼ਿਸ਼ ਦਾ ਹਿੱਸਾ ਹੈ। ਪੰਜਾਬ ਸਰਕਾਰ ਵਿੱਚ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਇਹ ਪਹਿਲ ਮਲੋਟ ਵਿਧਾਨ ਸਭਾ ਹਲਕੇ ਤੋਂ ਕੀਤੀ ਹੈ। ਇਸ ਤਹਿਤ ਉਨ੍ਹਾਂ ਨੇ ਰਾਮਨਗਰ ਪਿੰਡ ਦੇ ਸਰਕਾਰੀ ਪ੍ਰਾਈਮਰੀ ਅਤੇ ਮਿਡਲ ਸਕੂਲਾਂ ਵਿੱਚ ਏ.ਸੀ. ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਹ ਕਦਮ ਪੰਜਾਬ ਦੇ ਸਕੂਲਾਂ ਦੀ ਤਸਵੀਰ ਬਦਲਣ ਅਤੇ ਵਿਦਿਆਰਥੀਆਂ ਦੇ ਸੁਪਨੇ ਪੂਰੇ ਕਰਨ ਵੱਲ ਇੱਕ ਮਜ਼ਬੂਤ ਕਦਮ ਮੰਨਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਰਾਮਨਗਰ ਪਿੰਡ ਦੇ ਸਰਕਾਰੀ ਸਕੂਲਾਂ ਵਿੱਚ ਲਗਭਗ 2.5 ਲੱਖ ਰੁਪਏ ਦੀ ਲਾਗਤ ਨਾਲ 6 ਏ.ਸੀ. ਲਗਾਏ ਗਏ ਹਨ। ਇਸਦੇ ਨਾਲ ਨਾਲ 50 ਲੀਟਰ ਸਮਰਥਾ ਵਾਲੇ 2 ਵਾਟਰ ਕੁਲਰ ਵੀ ਲਗਾਏ ਗਏ ਹਨ, ਤਾਂ ਜੋ ਬੱਚਿਆਂ ਨੂੰ ਠੰਡਾ ਪਾਣੀ ਵੀ ਉਪਲਬਧ ਹੋ ਸਕੇ।
ਇਸਦੇ ਨਾਲ ਹੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਰਾਮਨਗਰ ਪਿੰਡ ਵਿੱਚ ਹੋਣ ਵਾਲੇ ਕਬੱਡੀ ਟੂਰਨਾਮੈਂਟ ਲਈ 8,100 ਰੁਪਏ ਦਾ ਚੈਕ ਵੀ ਦਿੱਤਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਰਾਜ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਇੱਛਾਵਾਂ ਅਤੇ ਟੀਚਿਆਂ ਨੂੰ ਪੂਰਾ ਕਰਨ ਲਈ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















