Bus permits cancelled: ਪੰਜਾਬ 'ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਕਰੀਬ 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਸਰਕਾਰ ਵੱਲੋਂ ਜਿਨ੍ਹਾਂ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ 30 ਫੀਸਦੀ ਬੱਸਾਂ ਬਾਦਲ ਪਰਿਵਾਰ ਦੀਆਂ ਹਨ। 






ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਰੀ ਖੇਡ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਤੇ ਫਿਰ ਕਾਂਗਰਸ ਸਰਕਾਰ ਵੇਲੇ ਹੋਈ ਸੀ। ਇਨ੍ਹਾਂ ਪਰਮਿਟਾਂ ਦਾ ਕੋਈ ਸਿਰ-ਪੈਰ ਨਹੀਂ ਸੀ। ਕਈ ਵੱਡੇ ਟਰਾਂਸਪੋਰਟਰ ਇਸ ਵਿੱਚ ਸ਼ਾਮਲ ਹਨ। 


ਇਹ ਵੀ ਪੜ੍ਹੋ: ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ


ਮੰਤਰੀ ਲਾਲਜੀਤ ਭੁੱਲਰ ਨੇ ਕੁਝ ਟਰਾਂਸਪੋਰਟਰਾਂ ਦੇ ਨਾਂਵਾਂ ਬਾਰੇ ਵੀ ਖੁਲਾਸਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਕਰੀਬ 30 ਫੀਸਦੀ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ, ਜੋ ਗੈਰ-ਕਾਨੂੰਨੀ ਸਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ