ਪੜਚੋਲ ਕਰੋ

ਬਾਦਲਾਂ ਦੀਆਂ ਬੱਸਾਂ ਦਾ ਚੰਡੀਗੜ੍ਹ 'ਚ ਦਾਖ਼ਲਾ ਬੰਦ, ਹੁਣ ਸਿਰਫ਼ ਪੰਜਾਬ ਸਰਕਾਰ ਦੀਆਂ ਬੱਸਾਂ ਹੀ ਹੋ ਸਕਣਗੀਆਂ ਚੰਡੀਗੜ੍ਹ ਦਾਖ਼ਲ: ਲਾਲਜੀਤ ਭੁੱਲਰ

Punjab News: ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਇੰਟਰ-ਸਟੇਟ ਰੂਟਾਂ 'ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਆਪ੍ਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ।

Punjab News: ਪੰਜਾਬ ਵਿੱਚੋਂ ਪ੍ਰਾਈਵੇਟ ਬੱਸ ਮਾਫ਼ੀਆ ਜੜ੍ਹੋਂ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਦੀ ਕਮਾਨ ਸੰਭਾਲਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਇੰਟਰ-ਸਟੇਟ ਰੂਟਾਂ 'ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਆਪ੍ਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਦੀਆਂ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਨਿੱਜੀ ਕਾਰੋਬਾਰ ਚਲਾਉਣ ਦੀ ਸੌੜੀ ਨੀਤੀ ਤਹਿਤ ਸਕੀਮਾਂ ਬਣਾਈਆਂ ਜਿਸ ਵਿੱਚ ਉਨ੍ਹਾਂ ਤੋਂ ਬਾਅਦ ਦੀ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ।

ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਸੇ ਮਨਸ਼ੇ ਤਹਿਤ 'ਪੰਜਾਬ ਟਰਾਂਸਪੋਰਟ ਸਕੀਮ-2018' ਬਣਾਈ ਗਈ, ਜਿਸ ਵਿੱਚ ਸਟੇਟ ਸ਼ੇਅਰ ਘਟਾ ਕੇ ਵੱਡੇ ਬੱਸ ਆਪ੍ਰੇਟਰਾਂ ਨੂੰ ਫ਼ਾਇਦਾ ਤਾਂ ਪਹੁੰਚਾਇਆ ਹੀ ਗਿਆ ਜਿਸ ਦਾ ਸਿੱਧਾ ਫ਼ਾਇਦਾ ਬਾਦਲ ਪਰਿਵਾਰ ਨੂੰ ਮਿਲਿਆ, ਸਗੋਂ ਚੰਡੀਗੜ੍ਹ ਵਿੱਚ ਬਾਦਲ ਪਰਿਵਾਰ ਦੀਆਂ ਬੱਸਾਂ ਦਾ ਦਾਖ਼ਲਾ ਬਾਦਸਤੂਰ ਜਾਰੀ ਰਿਹਾ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡੀ ਪੱਧਰ 'ਤੇ ਢਾਹ ਲਾਈ ਜਾਂਦੀ ਰਹੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ "ਪੰਜਾਬ ਟਰਾਂਸਪੋਰਟ ਸਕੀਮ-2018" ਵਿੱਚ ਸੋਧ ਕਰਕੇ ਇਸ ਨੂੰ "ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022" ਕਰ ਦਿੱਤਾ ਗਿਆ ਹੈ। ਸਕੀਮ ਦੇ ਕਲਾਜ-3 ਦੇ ਲੜੀ ਨੰਬਰ-ਬੀ ਵਿੱਚ ਤਰਮੀਮ ਨਾਲ ਹੁਣ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਹੀ ਚੰਡੀਗੜ੍ਹ ਵਿੱਚ ਦਾਖ਼ਲ ਹੋ ਸਕਣਗੀਆਂ। ਉਨ੍ਹਾਂ ਦੱਸਿਆ ਕਿ ਅੰਤਰ-ਰਾਜੀ ਰੂਟਾਂ 'ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਹਰ ਸ਼੍ਰੇਣੀ ਵਿੱਚ ਉਨ੍ਹਾਂ ਦੇ ਸਮੁੱਚੇ ਸ਼ੇਅਰ ਵਿੱਚੋਂ ਹੀ ਚਲਾਈਆਂ ਜਾਣਗੀਆਂ।

ਟਰਾਂਸਪੋਰਟ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਆਪਣੇ ਨਿੱਜ ਲਈ ਖ਼ਜ਼ਾਨੇ ਨੂੰ ਨਿਰੰਤਰ ਖੋਰਾ ਲਾਉਂਦਾ ਰਿਹਾ ਅਤੇ ਆਪਣੇ ਤੇ ਆਪਣੇ ਸਾਥੀਆਂ ਦੇ ਕਾਰੋਬਾਰ ਨੂੰ ਵਧਾਉਣ ਲਈ ਮਨਮਰਜ਼ੀ ਦੀਆਂ ਸਕੀਮਾਂ ਬਣਾਉਂਦਾ ਰਿਹਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ, ਸਰਕਾਰੀ ਖ਼ਜ਼ਾਨੇ ਦੀ ਕੀਮਤ 'ਤੇ ਬਾਦਲਾਂ ਦੇ ਸੌੜੇ ਹਿੱਤਾਂ ਦੀ ਪੂਰਤੀ ਨਹੀਂ ਹੋਣ ਦੇਵੇਗੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget