ਪੜਚੋਲ ਕਰੋ

ਮਾਨ ਸਰਕਾਰ ਨਵੀਂ ਖੇਤੀ ਨੀਤੀ ਬਣਾ ਕੇ ਕਿਸਾਨਾਂ ਨੂੰ ਕਰਜੇ ਦੇ ਜਾਲ ਤੋਂ ਬਾਹਰ ਕੱਢੇਗੀ: ਮਾਲਵਿੰਦਰ ਸਿੰਘ ਕੰਗ

ਕਿਸਾਨਾਂ ਨੂੰ ਸੰਮਨ ਜਾਰੀ ਕਰਨ ਦੇ ਮੁੱਦੇ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਨੂੰ ਬਦਨਾਮ ਕਰਨ ਲਈ ਝੂਠਾ ਪ੍ਰਚਾਰ ਕਰ ਰਹੀਆਂ ਹਨ।

ਚੰਡੀਗੜ੍ਹ: ਕਿਸਾਨਾਂ ਨੂੰ ਸੰਮਨ ਜਾਰੀ ਕਰਨ ਦੇ ਮੁੱਦੇ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਨੂੰ ਬਦਨਾਮ ਕਰਨ ਲਈ ਝੂਠਾ ਪ੍ਰਚਾਰ ਕਰ ਰਹੀਆਂ ਹਨ।ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮੇਂ ਬੀਤੇ ਸਾਲ ਦਸੰਬਰ ’ਚ ਕਿਸਾਨਾਂ ਨੂੰ ਸੰਮਨ ਜਾਰੀ ਕੀਤੇ ਗਏ ਸਨ। ਕਾਂਗਰਸ ਪਾਰਟੀ ਆਪਣੀਆਂ ਕਰਤੂਤਾਂ ਛਪਾਉਣ ਲਈ ਮਾਨ ਸਰਕਾਰ ’ਤੇ ਝੂਠੇ ਦੋਸ਼ ਲਾ ਰਹੀ ਹੈ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਖ਼ਿਲਾਫ਼ ਪਿਛਲੇ ਸਾਲ ਦਸੰਬਰ ਮਹੀਨੇ ’ਚ ਜਾਰੀ ਹੋਏ ਗ੍ਰਿਫ਼ਤਾਰੀ ਵਾਰੰਟਾਂ ਦੀ ਕਾਪੀ ਦਿਖਾਉਂਦਿਆਂ ਕਿਹਾ ਕਿ ਇਨਾਂ ਵਾਰੰਟਾਂ ਨੂੰ ਹੀ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੇ ਦੁਬਾਰਾ ਜਾਰੀ ਦਿੱਤਾ ਹੈ। ਜਿਵੇਂ ਹੀ ਸਰਕਾਰ ਦੇ ਸਾਹਮਣੇ ਇਹ ਮਾਮਲਾ ਪਹੁੰਚਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਿਫ਼ਤਾਰੀ ਵਾਰੰਟ ਰੋਕਣ ਦੇ ਆਦੇਸ਼ ਦਿੱਤੇ ਅਤੇ ਸੰਮਨ ਜਾਰੀ ਕਰਨ ਵਾਲੇ ਅਧਿਕਾਰੀਆਂ ਦੇ ਨਾਵਾਂ ਦੀ ਜਾਣਕਾਰੀ ਮੰਗੀ ਤਾਂ ਜੋ ਦੋਸ਼ੀ ਅਧਿਕਾਰੀਆਂ ’ਤੇ ਜਲਦ ਕਾਰਵਾਈ ਕੀਤੀ ਜਾ ਸਕੇ।

ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਦਿੱਤੇ ਹਨ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਨੂੰ ਕਰਜੇ ਤੋਂ ਬਾਹਰ ਕੱਢਣ ਲਈ ਨਵੀਂ ਨੀਤੀ ਨਹੀਂ ਬਣਾ ਲੈਂਦੀ, ਉਦੋਂ ਤੱਕ ਇੱਕ ਵੀ ਕਿਸਾਨ ਵਿਰੁੱਧ ਸੰਮਨ ਜਾਰੀ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਕਰਜੇ ਤੋਂ ਬਾਹਰ ਕੱਢਣ ਲਈ ਇੱਕ ਨਵੀਂ ਨੀਤੀ ਬਣਾ ਰਹੀ ਹੈ, ਜਿਸ ਦੀ ਅਗਵਾਈ ਖੁੱਦ ਮੁੱਖ ਮੰਤਰੀ ਭਗਵੰਤ ਮਾਨ ਕਰ ਰਹੇ ਹਨ। ਜਲਦੀ ਹੀ ਇਸ ਨਵੀਂ ਖੇਤੀ ਨੀਤੀ ਦਾ ਐਲਾਨ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਕਰਜੇ ਦੇ ਜਾਲ ਤੋਂ ਬਾਹਰ ਕੱਢਿਆ ਜਾਵੇਗਾ ਅਤੇ ਖੇਤੀ ਨੂੰ ਮੁਨਾਫੇ ਦਾ ਪੇਸ਼ਾ ਬਣਾਇਆ ਜਾਵੇਗਾ।  ਮਾਨ ਸਰਕਾਰ ਕਿਸਾਨਾਂ ਨੂੰ ਕੇਵਲ ਕਰਜੇ ਤੋਂ ਬਾਹਰ ਹੀ ਨਹੀਂ ਕੱਢੇਗੀ, ਸਗੋਂ ਉਨ੍ਹਾਂ ਨੂੰ ਕਰਜਾ ਨਾ ਲੈਣਾ ਪਵੇ ਇਸ ਦਿਸ਼ਾ ’ਚ ਵੀ ਕੰਮ ਕਰ ਰਹੀ ਹੈ।

ਐਮਨੇਸਟੀ ਯੋਜਨਾ ਨਾਲ ਛੋਟੇ ਟਰਾਂਸਪੋਰਟਾਂ ਨੂੰ ਮਿਲੇਗੀ ਰਾਹਤ: ਮਾਲਵਿੰਦਰ ਸਿੰਘ ਕੰਗ
ਮਾਨ ਸਰਕਾਰ ਵੱਲੋਂ ਐਮਨੇਸਟੀ ਯੋਜਨਾ ਨੂੰ ਫਿਰ ਤੋਂ ਲਾਗੂ ਕਰਨ ’ਤੇ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਫ਼ੈਸਲਾ ਸਵਾਗਤਯੋਗ ਹੈ। ਇਸ ਨਾਲ ਛੋਟੇ ਟਰਾਂਸਪੋਟਰਾਂ ਨੂੰ ਕਾਫ਼ੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਬਿਨਾ ਕਿਸੇ ਜ਼ੁਰਮਾਨੇ ਤੋਂ ਟੈਕਸ ਭਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇਸ ਯੋਜਨਾ ਨਾਲ ਰਾਜ ਦਾ ਖਜਾਨਾ ਭਰੇਗਾ, ਜਿਸ ਨਾਲ ਟਰਾਂਸਪੋਟਰਾਂ ਲਈ ਕਲਿਆਣਕਾਰੀ ਯੋਜਨਾ ਬਣਾਈ ਜਾ ਸਕੇਗੀ।  ਐਮਨੇਸਟੀ ਯੋਜਨਾ 25 ਅਪ੍ਰੈਲ 2022 ਤੋਂ 24 ਜੁਲਾਈ 2022 ਤੱਕ ਤਿੰਨ ਮਹੀਨੇ ਲਈ ਹੋਵੇਗੀ। ਇਸ ਐਲਾਨ ਤਹਿਤ ਕੋਰੋਨਾ ਵਾਇਰਸ ਅਤੇ ਲੌਕਡਾਊਨ ਕਾਰਨ ਟੈਕਸ ਨਾ ਭਰ ਸਕਣ ਵਾਲੇ ਟਰਾਂਸਪੋਟਰਾਂ ਨੂੰ ਬਿਨਾਂ ਕਿਸੇ ਜੁਰਮਾਨੇ ਤੋਂ ਮੋਟਰ ਟੈਕਸ ਭਰਨ ਦਾ ਇੱਕ ਹੋਰ ਮੌਕਾ ਦਿੱਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget