ਪੜਚੋਲ ਕਰੋ

Delhi Election: ਮਾਨ ਨੇ ਭਾਜਪਾ ਦੇ ਖੋਖਲੇ ਵਾਅਦਿਆਂ ਦਾ ਉਡਾਇਆ ਮਜ਼ਾਕ, ਕਿਹਾ-5 ਫਰਵਰੀ ਨੂੰ ਝਾੜੂ ਚੋਣਾਂ 'ਚ ਫੇਰੇਗਾ ਹੂੰਝਾ

ਮੁੱਖ ਮੰਤਰੀ ਨੇ ਪੰਜਾਬ ਵਿੱਚ 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਸੀਂ ਪੰਜਾਬ ਵਿੱਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿਤੀਆਂ, ਅੱਜ 90% ਘਰਾਂ ਦਾ ਜ਼ੀਰੋ ਬਿਜਲੀ ਦੇ ਬਿੱਲ ਆਉਂਦੇ ਹਨ। ਉਨ੍ਹਾਂ ਕਿਹਾ, "ਅਸੀਂ ਆਪਣੇ ਵਾਅਦੇ ਪੂਰੇ ਕੀਤੇ ਹਨ, ਅਤੇ ਅਸੀਂ ਲੋਕਾਂ ਲਈ ਕੰਮ ਕਰਦੇ ਰਹਾਂਗੇ।"

Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਸਤੂਰਬਾ ਨਗਰ ਵਿੱਚ ਇੱਕ ਵੱਡਾ ਰੋਡ ਸ਼ੋਅ ਦੀ ਕੀਤਾ ਤੇ ਬਾਅਦ ਵਿੱਚ ਮਹਿਰੌਲੀ ਤੇ ਛਤਰਪੁਰ ਵਿਧਾਨ ਸਭਾ ਹਲਕਿਆਂ ਵਿੱਚ ਦੋ ਜਨ ਸਭਾਵਾਂ (ਜਨਤਕ ਰੈਲੀਆਂ) ਕੀਤੀਆਂ, ਜਿੱਥੇ ਮਾਨ ਨੇ ਹਜ਼ਾਰਾਂ ਸਥਾਨਕ ਲੋਕਾਂ ਅਤੇ ਸਮਰਥਕਾਂ ਨੂੰ ਸੰਬੋਧਨ ਕੀਤਾ। ਕਸਤੂਰਬਾ ਨਗਰ ਵਿੱਚ ਰੋਡ ਸ਼ੋਅ ਦੌਰਾਨ 'ਆਪ' ਸਮਰਥਕਾਂ ਨੇ ਮਾਨ ਦਾ ਤਾੜੀਆਂ ਤੇ ਭਗਵੰਤ ਮਾਨ ਜਿੰਦਾਬਾਦ ਦੇ ਨਾਰੀਆਂ ਨਾਲ ਸਵਾਗਤ ਕੀਤਾ। ਮੁੱਖ ਮੰਤਰੀ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ 'ਆਪ' ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

ਮਾਨ ਨੇ ਲੋਕਾਂ ਦਾ ਉਨ੍ਹਾਂ ਦੇ ਭਾਰੀ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ "ਮੈਂ ਲੋਕਾਂ ਦਾ ਉਤਸ਼ਾਹ ਤੇ ਊਰਜਾ ਦੇਖ ਸਕਦਾ ਹਾਂ, ਮੈਨੂੰ ਵਿਸ਼ਵਾਸ ਹੈ ਕਿ 5 ਫਰਵਰੀ ਨੂੰ ਝਾੜੂ ਚੋਣਾਂ ਵਿੱਚ ਹੂੰਝਾ ਫੇਰ ਦੇਵੇਗਾ। "ਅਸੀਂ ਲੋਕਾਂ ਲਈ ਅਣਥੱਕ ਮਿਹਨਤ ਕੀਤੀ ਹੈ, ਅਤੇ ਹੁਣ ਲੋਕਾਂ ਲਈ ਆਪਣੇ ਪ੍ਰਤੀਨਿਧੀਆਂ ਦੀ ਚੋਣ ਕਰਨ ਦਾ ਸਮਾਂ ਆ ਗਿਆ ਹੈ।"

ਮਾਨ ਨੇ ਅਜਿਹੇ ਪ੍ਰਤੀਨਿਧੀਆਂ ਨੂੰ ਚੁਣਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ। ਉਨ੍ਹਾਂ ਕਿਹਾ "ਅਸੀਂ ਇੱਥੇ ਝੂਠੇ ਵਾਅਦੇ ਜਾਂ ਛੋਟੀ ਰਾਜਨੀਤੀ ਕਰਨ ਲਈ ਨਹੀਂ ਆਏ ਹਾਂ, ਅਸੀਂ ਲੋਕਾਂ ਲਈ ਕੰਮ ਦੀ ਰਾਜਨੀਤੀ ਕਰਨ ਆਏ ਹਾਂ। ਅਸੀਂ ਲੋਕਾਂ ਲਈ ਕੰਮ ਕਰਨ ਲਈ ਵਚਨਬੱਧ ਹਾਂ ਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ।"

ਮੁੱਖ ਮੰਤਰੀ ਨੇ ਪੰਜਾਬ ਵਿੱਚ 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਸੀਂ ਪੰਜਾਬ ਵਿੱਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿਤੀਆਂ, ਅੱਜ 90% ਘਰਾਂ ਦਾ ਜ਼ੀਰੋ ਬਿਜਲੀ ਦੇ ਬਿੱਲ ਆਉਂਦੇ ਹਨ। ਉਨ੍ਹਾਂ ਕਿਹਾ, "ਅਸੀਂ ਆਪਣੇ ਵਾਅਦੇ ਪੂਰੇ ਕੀਤੇ ਹਨ, ਅਤੇ ਅਸੀਂ ਲੋਕਾਂ ਲਈ ਕੰਮ ਕਰਦੇ ਰਹਾਂਗੇ।"

ਮਾਨ ਨੇ 'ਆਪ' ਦੀ ਜਨ ਸੇਵਾਵਾਂ ਪ੍ਰਤੀ ਵਚਨਬੱਧਤਾ ਅਤੇ ਵਿਰੋਧੀ ਧਿਰ ਦੇ ਨਿੱਜੀ ਹਮਲਿਆਂ 'ਤੇ ਧਿਆਨ ਕੇਂਦ੍ਰਿਤ ਕੀਤਾ ਅਤੇ ਕਿਹਾ ਕਿ ਭਾਜਪਾ ਸਵੇਰ ਤੋਂ ਰਾਤ ਤੱਕ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾ ਕੇ ਗਾਲ੍ਹਾਂ ਅਤੇ ਨਿੰਦਾ ਦਾ ਸਹਾਰਾ ਲੈਂਦੀ ਹੈ। ਇਹ ਇਸ ਲਈ ਹੈ ਕਿਉਂਕਿ ਉਨ੍ਹਾਂ ਕੋਲ ਦਿਖਾਉਣ ਲਈ ਕੋਈ ਰਚਨਾਤਮਕ ਕੰਮ ਨਹੀਂ ਹੈ। ਇਸ ਦੇ ਉਲਟ 'ਆਪ' ਦਾ ਧਿਆਨ ਲੋਕਾਂ ਨੂੰ ਠੋਸ ਲਾਭ ਪਹੁੰਚਾਉਣ 'ਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਸੀਂ ਬਿਨਾਂ ਕਿਸੇ ਸਿਫਾਰਸ਼ ਜਾਂ ਰਿਸ਼ਵਤ ਦੇ 50,000 ਨੌਕਰੀਆਂ ਪ੍ਰਦਾਨ ਕੀਤੀਆਂ ਹਨ।

ਮਾਨ ਨੇ 'ਆਪ' ਦੇ ਚੋਣ ਨਿਸ਼ਾਨ, ਝਾੜੂ ਦੀ ਮਹੱਤਤਾ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ, "ਸਾਡਾ ਚੌਣ ਨਿਸ਼ਾਨ ਸਫ਼ਾਈ ਅਤੇ ਪਵਿੱਤਰਤਾ ਨੂੰ ਦਰਸਾਉਂਦਾ ਹੈ, ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ, ਅਸੀਂ ਦੇਸ਼ ਭਰ ਵਿੱਚ ਸਫ਼ਾਈ ਮੁਹਿੰਮ ਲਿਆਵਾਂਗੇ।" ਮਾਨ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਲੋਕ 'ਆਪ' ਦੇ ਪ੍ਰਤੀਨਿਧੀਆਂ ਨੂੰ ਚੁਣਨਗੇ ਜੋ ਉਨ੍ਹਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਨਗੇ। ਮਾਨ ਨੇ ਲੋਕਾਂ ਨੂੰ ਦਿੱਲੀ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਈਵੀਐਮ 'ਤੇ 'ਝਾੜੂ' ਦਾ ਬਟਨ ਦਬਾਉਣ ਦੀ ਅਪੀਲ ਕੀਤੀ।

ਮਾਨ ਨੇ ਭਾਜਪਾ ਦੇ ਔਰਤਾਂ ਨੂੰ 2,500 ਰੁਪਏ ਦੇਣ ਦੇ ਦਾਅਵੇ ਦੀ ਉਦਾਹਰਣ ਦਿੰਦੇ ਹੋਏ ਸਵਾਲ ਕੀਤਾ ਕੀ ਉਨ੍ਹਾਂ ਨੇ ਹਰ ਕਿਸੇ ਦੇ ਬੈਂਕ ਖਾਤੇ ਵਿੱਚ 15 ਲੱਖ ਰੁਪਏ ਜਮ੍ਹਾ ਕਰਨ ਦੇ ਆਪਣੇ ਪਹਿਲੇ ਵਾਅਦੇ ਨੂੰ ਪੂਰਾ ਕੀਤਾ? ਉਨ੍ਹਾਂ ਕਿਹਾ ਕਿ "ਉਨ੍ਹਾਂ ਦੇ ਵਾਅਦੇ ਖੋਖਲੇ ਜੁਮਲਿਆਂ ਤੋਂ ਇਲਾਵਾ ਕੁਝ ਵੀ ਨਹੀਂ ਹਨ। ਇਸ ਵਾਰ ਦਿੱਲੀ ਦੇ ਲੋਕ ਉਨ੍ਹਾਂ ਦੇ ਜਾਲ ਵਿੱਚ ਨਹੀਂ ਫਸਣਗੇ।"

ਮਾਨ ਨੇ ਭਾਜਪਾ ਦੇ ਪਖੰਡ ਦੀ ਆਲੋਚਨਾ ਕਰਦਿਆਂ ਕਿਹਾ, “ਉਨ੍ਹਾਂ ਨੇ ਕੇਜਰੀਵਾਲ 'ਤੇ ਮੁਫ਼ਤ ਦੀ ਰੇਵੜੀਆਂ ਵੰਡਣ ਦਾ ਦੋਸ਼ ਲਗਾਇਆ, ਪਰ ਅੱਜ ਉਹੀ ਆਪਣੇ ਚੋਣ ਮਨੋਰਥ ਪੱਤਰ ਵਿੱਚ ਔਰਤਾਂ ਲਈ 2500 ਰੁਪਏ ਅਤੇ ਮੁਫ਼ਤ ਗੈਸ ਸਿਲੰਡਰ ਸਮੇਤ ਹੋਰ ਮੁਫ਼ਤ ਦਾ ਵਾਅਦਾ ਕਰ ਰਹੇ ਹਨ।” ਪਰ ਦਿੱਲੀ ਦੇ ਲੋਕ ਜਾਣਦੇ ਹਨ ਕਿ ਸਿਰਫ਼ ਕੇਜਰੀਵਾਲ ਹੀ ਆਪਣੀਆਂ ਗਰੰਟੀਆਂ ਪੂਰੀਆਂ ਕਰਦੇ ਹਨ। ਦੂਜੀਆਂ ਪਾਰਟੀਆਂ ਨੇ ਉਨ੍ਹਾਂ ਦੇ ਸ਼ਬਦ 'ਗਾਰੰਟੀ' ਅਤੇ ਉਨ੍ਹਾਂ ਦੀਆਂ ਗਰੰਟੀਆਂ ਦੀ ਨਕਲ ਕੀਤੀ ਹੈ, ਪਰ ਉਹ ਤੁਹਾਡੀਆਂ ਵੋਟਾਂ ਲੈਣ ਤੋਂ ਬਾਅਦ ਕੁਝ ਵੀ ਨਹੀਂ ਦੇਣਗੇ।

ਟਾਪ ਹੈਡਲਾਈਨ

ਪਰਮਿੰਦਰ ਝੋਟਾ 'ਤੇ ਗੋਲੀ ਚਲਾਉਣ ਵੇਲੇ ਅਸ਼ਵਨੀ ਕੁਮਾਰ ਕਿਸ ਨਾਲ ਕਰ ਰਿਹਾ ਸੀ ਗੱਲ? ਹੋਇਆ ਵੱਡਾ ਖੁਲਾਸਾ
ਪਰਮਿੰਦਰ ਝੋਟਾ 'ਤੇ ਗੋਲੀ ਚਲਾਉਣ ਵੇਲੇ ਅਸ਼ਵਨੀ ਕੁਮਾਰ ਕਿਸ ਨਾਲ ਕਰ ਰਿਹਾ ਸੀ ਗੱਲ? ਹੋਇਆ ਵੱਡਾ ਖੁਲਾਸਾ
ਪਰਮਿੰਦਰ ਝੋਟਾ ਕਤਲਕਾਂਡ ਮਾਮਲੇ 'ਚ SHO ਸਸਪੈਂਡ, DSP 'ਤੇ ਕਾਰਵਾਈ ਦੀ ਸਿਫਾਰਿਸ਼
ਪਰਮਿੰਦਰ ਝੋਟਾ ਕਤਲਕਾਂਡ ਮਾਮਲੇ 'ਚ SHO ਸਸਪੈਂਡ, DSP 'ਤੇ ਕਾਰਵਾਈ ਦੀ ਸਿਫਾਰਿਸ਼
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਪੰਜਾਬ ਦੇ 15 ਵਿਭਾਗ CBI ਦੀ ਰਡਾਰ 'ਤੇ, ਟਰਾਂਸਫਰ-ਪੋਸਟਿੰਗ ਭ੍ਰਿਸ਼ਟਾਚਾਰ ਦੀ ਜਾਂਚ ਤੇਜ਼
ਪੰਜਾਬ ਦੇ 15 ਵਿਭਾਗ CBI ਦੀ ਰਡਾਰ 'ਤੇ, ਟਰਾਂਸਫਰ-ਪੋਸਟਿੰਗ ਭ੍ਰਿਸ਼ਟਾਚਾਰ ਦੀ ਜਾਂਚ ਤੇਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Embed widget