ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਨੇ ਅਦਾਲਤ ਤੋਂ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਪਰ ਕੋਰਟ ਨੇ ਸਿਰਫ ਚਾਰ ਦਿਨ ਦਾ ਰਿਮਾਂਡ ਹੀ ਦਿੱਤਾ। ਹੁਣ ਪੁਲਿਸ ਉਸ ਤੋਂ ਇਸ ਕਤਲ ਮਾਮਲੇ ’ਚ ਪੁੱਛਗਿੱਛ ਕਰੇਗੀ।
ਇਸ ਮੌਕੇ ਸਰਕਾਰੀ ਵਕੀਲ ਦੇ ਤੌਰ ‘ਤੇ ਰਾਕੇਸ਼ ਕੁਮਾਰ ਤੇ ਲਾਰੈਂਸ ਬਿਸ਼ਨੋਈ ਦੇ ਵਕੀਲ ਸਤਨਾਮ ਸਿੰਘ ਧੀਮਾਨ ਨੇ ਦੱਸਿਆ ਕਿ ਪੁਲਿਸ ਵੱਲੋਂ ਅੱਠ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਤੇ ਚਾਰ ਦਿਨ ਦਾ ਰਿਮਾਂਡ ਪੁਲਿਸ ਨੂੰ ਮਿਲਿਆ ਹੈ। 29 ਦਸੰਬਰ ਨੂੰ ਫੇਰ ਤੋਂ ਪੇਸ਼ ਕੀਤਾ ਜਾਵੇਗਾ।
ਉਧਰ ਦੂਜੇ ਪਾਸੇ ਮਨਪ੍ਰੀਤ ਸਿੰਘ ਮੰਨਾ ਕਤਲ ਮਾਮਲੇ ਦੀ ਜਾਂਚ ਕਰ ਹਹੇ ਐਸਪੀ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਲਾਰੈਂਸ ਦਾ ਚਾਰ ਦਿਨ ਦਾ ਰਿਮਾਂਡ ਮਿਲਿਆ ਹੈ। ਇਸ ਦੌਰਾਨ ਉਸ ਤੋਂ ਇਸ ਮਾਮਲੇ ਬਾਰੇ ਪੁੱਛਗਿੱਛ ਕੀਤੀ ਜਾਵੇਗੀ।