ਪੜਚੋਲ ਕਰੋ

Election Update: ਮਾਨ ਦਾ ਵਿਰੋਧੀਆਂ ਨੂੰ ਸੁਨੇਹਾ, ਇੱਕ-ਦੂਜੇ ‘ਤੇ ਚਿੱਕੜ ਸੁੱਟਣ ਤੇ ਨਿੱਜੀ ਹਮਲੇ ਕਰਨ ਤੋਂ ਗੁਰੇਜ਼ ਕਰਕੇ ਆਓ ਚੋਣਾਂ ‘ਚ ਡਟੀਏ

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਲੋਕਤੰਤਰ ਦਾ ਤਿਉਹਾਰ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਲੋਕਾਂ ਨੂੰ ਇਸ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲੈਣਾ ਚਾਹੀਦਾ ਹੈ।

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਲਈ ਵੱਡੇ ਪੱਧਰ 'ਤੇ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੋਕਾਂ ਦੀ ਭਲਾਈ ਲਈ ਲੋਕਾਂ ਨਾਲ ਸਲਾਹ-ਮਸ਼ਵਰਾ ਕਰ ਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਦਾ ਦੌਰਾ ਕਰ ਕੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਰਕਾਰ-ਕਿਸਾਨ ਮਿਲਣੀਆਂ ਕਾਰਵਾਈਆਂ ਗਈਆਂ ਸਨ, ਜਿਸ ਤੋਂ ਬਾਅਦ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਸੂਬੇ ਦੀ ਖੇਤੀ ਬਾਰੇ ਰੂਪ-ਰੇਖਾ ਉਲੀਕੀ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਲਈ ਸਰਕਾਰ-ਵਪਾਰ ਮਿਲਣੀਆਂ ਕਰਵਾ ਰਹੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਵਪਾਰੀਆਂ ਤੋਂ ਪ੍ਰਾਪਤ ਸੁਝਾਵਾਂ ਅਨੁਸਾਰ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕਈ ਅਹਿਮ ਫੈਸਲੇ ਲਏ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਬੀਮਾ ਸਕੀਮ ਦੇ ਲਾਭਾਂ ਵਿੱਚ ਵਾਧਾ ਕਰਨ ਦੀ ਵਪਾਰੀਆਂ ਦੀ ਮੰਗ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਮੌਜੂਦਾ ਇਕ ਕਰੋੜ ਰੁਪਏ ਦੀ ਬਜਾਏ ਦੋ ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਇੱਕ ਲੱਖ ਤੋਂ ਵੱਧ ਵਪਾਰੀਆਂ ਨੂੰ ਫਾਇਦਾ ਹੋਵੇਗਾ ਕਿਉਂਕਿ ਉਹ ਇਸ ਸਕੀਮ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇੱਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ 'ਸਰਕਾਰ ਤੁਹਾਡੇ ਦੁਆਰ' ਸਕੀਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸਰਕਾਰ ਨੂੰ ਲੋਕਾਂ ਦੇ ਬੂਹੇ 'ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਚੰਡੀਗੜ੍ਹ ਤੋਂ ਚਲਦੀਆਂ ਸਨ ਪਰ ਹੁਣ ਪਿੰਡਾਂ ਤੋਂ ਚਲਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇਕੋ-ਇਕ ਉਦੇਸ਼ ਸਰਕਾਰੀ ਦਫ਼ਤਰਾਂ ਵਿੱਚ ਬੈਠ ਕੇ ਕੰਮ ਚਲਾਉਣ ਦੇ ਪੁਰਾਣੇ ਰੁਝਾਨ ਦੀ ਬਜਾਏ ਅਫ਼ਸਰਾਂ ਨੂੰ ਫੀਲਡ ਵਿੱਚ ਭੇਜ ਕੇ ਲੋਕਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਸਰਮਾਏ ਨੂੰ ਬੇਰਹਿਮੀ ਨਾਲ ਲੁੱਟਣ ਲਈ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ ਮੋਰੀਆਂ ਬੰਦ ਕੀਤੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ।

ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਸਾਰਿਆਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਪਾਰਟੀ ਨੂੰ ਲੋਕਾਂ ਤੋਂ ਵੋਟਾਂ ਮੰਗਣ ਦਾ ਜਾਇਜ਼ ਹੱਕ ਹੈ ਅਤੇ ਸੂਬਾ ਸਰਕਾਰ ਸੁਰੱਖਿਆ ਅਤੇ ਸੁਖਾਵੇਂ ਮਾਹੌਲ ਨੂੰ ਯਕੀਨੀ ਬਣਾ ਕੇ ਸਾਰਿਆਂ ਨੂੰ ਬਰਾਬਰੀ ਦਾ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੋਟਰਾਂ ਦਾ ਫਿਰਕੂ ਆਧਾਰ 'ਤੇ ਧਰੁਵੀਕਰਨ ਕਰਨ ਦੀਆਂ ਘਟੀਆਂ ਚਾਲਾਂ ਵਿਚ ਸ਼ਾਮਲ ਨਾ ਹੋ ਕੇ ਫੁੱਟ ਪਾਊ ਰਾਜਨੀਤੀ ਦੇ ਏਜੰਡੇ ਤੋਂ ਦੂਰ ਰਹਿਣ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਲੋਕਤੰਤਰ ਦਾ ਤਿਉਹਾਰ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਲੋਕਾਂ ਨੂੰ ਇਸ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲੈਣਾ ਚਾਹੀਦਾ ਹੈ। ਸਿਆਸੀ ਵਿਰੋਧੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਆਸ ਪ੍ਰਗਟਾਈ ਕਿ ਇਹ ਚੋਣਾਂ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਬੇਹੱਦ ਸਹਾਈ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਰਾਜਨੀਤੀ ਵਿੱਚ ਨੈਤਿਕਤਾ ਦੇ ਮੁਦਈ ਹਨ ਅਤੇ ਸਿਆਸੀ ਪਾਰਟੀਆਂ ਨੂੰ ਇੱਕ-ਦੂਜੇ ਵਿਰੁੱਧ ਚਿੱਕੜ ਉਛਾਲਣ ਅਤੇ ਨਿੱਜੀ ਹਮਲੇ ਕਰਨ ਤੋਂ ਗੁਰੇਜ਼ ਕਰ ਕੇ ਚੋਣਾਂ ਵਿੱਚ ਡਟਣਾ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  
Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?
Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?
Embed widget