ਪੜਚੋਲ ਕਰੋ

Punjab News: ਮਾਨ ਸਰਕਾਰ ਦੀ ਟਾਸਕ ਫੋਰਸ ਰੋਕੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ' , ਜਾਣੋ ਕਿਵੇਂ ਕਰੇਗੀ ਕੰਮ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸ਼ਿਕਾਇਤਾਂ ਤੋਂ ਬਾਅਦ ਟਾਸਕ ਫੋਰਸ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਟਾਸਕ ਫੋਰਸ ਵਿੱਚ ਇੱਕ ਜ਼ਿਲ੍ਹੇ ਦੇ ਤਿੰਨ ਪ੍ਰਿੰਸੀਪਲ ਹੋਣਗੇ। ਜਾਂਚ ਤੋਂ ਬਾਅਦ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਦਿੱਤੀ ਜਾਵੇਗੀ।

Punjab News: ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵਿਰੁੱਧ ਸ਼ਿਕਾਇਤਾਂ ਦੀ ਜਾਂਚ ਲਈ ਹਰ ਜ਼ਿਲ੍ਹੇ ਵਿੱਚ ਟਾਸਕ ਫੋਰਸ ਬਣਾਉਣ ਦਾ ਐਲਾਨ ਕੀਤਾ ਹੈ। ਸਰਕਾਰ ਨੂੰ ਮਾਪਿਆਂ ਅਤੇ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਮਿਲੀਆਂ ਹਨ ਕਿ ਪ੍ਰਾਈਵੇਟ ਸਕੂਲ ਕਿਤਾਬਾਂ ਅਤੇ ਨੋਟਬੁੱਕਾਂ ਦੇ ਨਾਂ 'ਤੇ ਲੁੱਟ ਕਰ ਰਹੇ ਹਨ। ਇਸ ਤੋਂ ਇਲਾਵਾ ਸਕੂਲੀ ਸਟੇਸ਼ਨਰੀ, ਵਰਦੀਆਂ ਵੀ ਮਹਿੰਗੇ ਭਾਅ ਵੇਚੀਆਂ ਜਾ ਰਹੀਆਂ ਹਨ।

ਸ਼ਿਕਾਇਤ ਵਿੱਚ ਪਾਇਆ ਗਿਆ ਕਿ ਵਿਦਿਆਰਥੀਆਂ ਨੂੰ 600 ਰੁਪਏ ਦੀ ਗਣਿਤ ਦੀ ਕਿਤਾਬ ਤੇ ਵਿਦਿਆਰਥੀਆਂ ਨੂੰ 10,000 ਤੱਕ ਕਿਤਾਬਾਂ ਦੇ ਸੈੱਟ ਵੇਚੇ ਜਾ ਰਹੇ ਹਨ। ਮੰਤਰੀ ਨੇ ਪ੍ਰਾਈਵੇਟ ਸਕੂਲਾਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਕਲਾਸ ਰੂਮ ਵਿੱਚ ਸਿਰਫ਼ ਐਨਸੀਈਆਰਟੀ ਦੀਆਂ ਕਿਤਾਬਾਂ ਤੋਂ ਹੀ ਪੜ੍ਹਾਉਣ। ਉਨ੍ਹਾਂ ਕਿਹਾ ਕਿ ਉਹ ਇਹ ਜਾਣ ਕੇ ਹੈਰਾਨ ਹਨ ਕਿ ਪ੍ਰਾਈਵੇਟ ਸਕੂਲ ਪਹਿਲੀ ਜਮਾਤ ਦੀਆਂ ਕਿਤਾਬਾਂ 7,000 ਰੁਪਏ ਵਿੱਚ ਵੇਚ ਰਹੇ ਹਨ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸ਼ਿਕਾਇਤਾਂ ਤੋਂ ਬਾਅਦ ਟਾਸਕ ਫੋਰਸ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਟਾਸਕ ਫੋਰਸ ਵਿੱਚ ਇੱਕ ਜ਼ਿਲ੍ਹੇ ਦੇ ਤਿੰਨ ਪ੍ਰਿੰਸੀਪਲ ਹੋਣਗੇ। ਜਾਂਚ ਤੋਂ ਬਾਅਦ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਕਈ ਸ਼ਿਕਾਇਤਾਂ ਮਿਲੀਆਂ ਹਨ ਅਤੇ ਸੂਬਾ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ। ਉਨ੍ਹਾਂ ਕਿਹਾ ਕਿ ਸਾਰਾ ਕੰਮ ਕਾਨੂੰਨ ਅਤੇ ਨਿਯਮਾਂ ਅਨੁਸਾਰ ਕੀਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਬੈਂਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਪ੍ਰਾਈਵੇਟ ਸਕੂਲਾਂ ਨੂੰ ਪੱਤਰ ਜਾਰੀ ਕਰਕੇ ਕਿਤਾਬਾਂ, ਕਿਤਾਬਚੇ ਅਤੇ ਫੀਸਾਂ ਸਬੰਧੀ ਸਕੂਲ ਰੈਗੂਲੇਟਰੀ ਅਥਾਰਟੀ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ। ਮੰਤਰੀ ਨੇ ਇੱਕ ਈਮੇਲ ਵੀ ਜਾਰੀ ਕੀਤੀ - emofficepunjab@gmail.com - ਜਿਸ ਰਾਹੀਂ ਵਿਦਿਆਰਥੀ ਅਤੇ ਮਾਪੇ ਸਿੱਧੇ ਤੌਰ 'ਤੇ ਸਿੱਖਿਆ ਮੰਤਰੀ ਕੋਲ ਪ੍ਰਾਈਵੇਟ ਸਕੂਲਾਂ ਦੀ ਲੁੱਟ ਦੀ ਸ਼ਿਕਾਇਤ ਕਰ ਸਕਦੇ ਹਨ।

ਬੈਂਸ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਮਾਪਿਆਂ ਅਤੇ ਵਿਦਿਆਰਥੀਆਂ ਵੱਲੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਪ੍ਰਾਈਵੇਟ ਸਕੂਲ ਕਿਤਾਬਾਂ, ਨੋਟਬੁੱਕਾਂ ਅਤੇ ਫੰਡਾਂ ਦੇ ਨਾਂ ’ਤੇ ਮਾਪਿਆਂ ਦੀ ਲੁੱਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਪ੍ਰਾਈਵੇਟ ਸਕੂਲਾਂ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਰਾਹੀਂ ਪੱਤਰ ਜਾਰੀ ਕਰਕੇ ਕਿਤਾਬਾਂ, ਨੋਟਬੁੱਕਾਂ ਅਤੇ ਫੀਸਾਂ ਜਾਂ ਫੰਡਾਂ ਬਾਰੇ ਰੈਗੂਲੇਟਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ।

ਟਾਪ ਹੈਡਲਾਈਨ

Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Punjab News: ਪੰਜਾਬ 'ਆਪ' 'ਚ ਸਿਆਸੀ ਉਥਲ-ਪੁਥਲ, ਚੋਣਾਂ ਤੋਂ ਪਹਿਲਾਂ ਇਸ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, 'ਭਾਜਪਾ' ਆਗੂਆਂ ਨਾਲ ਤਸਵੀਰ ਵਾਇਰਲ...
ਪੰਜਾਬ 'ਆਪ' 'ਚ ਸਿਆਸੀ ਉਥਲ-ਪੁਥਲ, ਚੋਣਾਂ ਤੋਂ ਪਹਿਲਾਂ ਇਸ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, 'ਭਾਜਪਾ' ਆਗੂਆਂ ਨਾਲ ਤਸਵੀਰ ਵਾਇਰਲ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
Congress News: ਕਾਂਗਰਸ ਹਾਈਕਮਾਨ ਵੱਲੋਂ ਵੱਡਾ ਫੇਰਬਦਲ, ਪੰਜਾਬ-ਹਰਿਆਣਾ ਤੋਂ ਲੈ ਕੇ ਕਈ ਸੂਬਿਆਂ ਦੇ ਇੰਚਾਰਜ ਬਦਲੇ, 81 ਨਵੇਂ AICC ਸਕੱਤਰ ਦੀ ਲਿਸਟ ਕੀਤੀ ਜਾਰੀ...
ਕਾਂਗਰਸ ਹਾਈਕਮਾਨ ਵੱਲੋਂ ਵੱਡਾ ਫੇਰਬਦਲ, ਪੰਜਾਬ-ਹਰਿਆਣਾ ਤੋਂ ਲੈ ਕੇ ਕਈ ਸੂਬਿਆਂ ਦੇ ਇੰਚਾਰਜ ਬਦਲੇ, 81 ਨਵੇਂ AICC ਸਕੱਤਰ ਦੀ ਲਿਸਟ ਕੀਤੀ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Embed widget