![ABP Premium](https://cdn.abplive.com/imagebank/Premium-ad-Icon.png)
Manpreet Badal: ਵਿਜੀਲੈਂਸ ਅੱਗੇ ਪੇਸ਼ ਹੋਏ ਮਨਪ੍ਰੀਤ ਬਾਦਲ, 4 ਘੰਟੇ ਹੋਈ ਪੁੱਛਗਿੱਛ,ਕਿਹਾ-ਭਾਂਵੇ ਮੈਨੂੰ 100 ਵਾਰੀ ਬੁਲਾਓ ਮੈਂ...
ਐਤਵਾਰ ਨੂੰ ਹੀ ਨੋਟਿਸ ਜਾਰੀ ਕਰਕੇ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਦੇ ਦਫ਼ਤਰ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਦਫ਼ਤਰ ਤੋਂ ਬਾਹਰ ਆਏ ਮਨਪ੍ਰੀਤ ਬਾਦਲ ਨੇ ਕਿਹਾ ਕਿ ਚਾਹੇ ਵਿਜੀਲੈਂਸ ਮੈਨੂੰ 100 ਵਾਰ ਬੁਲਾਏ, ਮੈਂ ਆਉਣ ਲਈ ਤਿਆਰ ਹਾਂ,
![Manpreet Badal: ਵਿਜੀਲੈਂਸ ਅੱਗੇ ਪੇਸ਼ ਹੋਏ ਮਨਪ੍ਰੀਤ ਬਾਦਲ, 4 ਘੰਟੇ ਹੋਈ ਪੁੱਛਗਿੱਛ,ਕਿਹਾ-ਭਾਂਵੇ ਮੈਨੂੰ 100 ਵਾਰੀ ਬੁਲਾਓ ਮੈਂ... manpreet badal appear in vigilance office in bathinda Manpreet Badal: ਵਿਜੀਲੈਂਸ ਅੱਗੇ ਪੇਸ਼ ਹੋਏ ਮਨਪ੍ਰੀਤ ਬਾਦਲ, 4 ਘੰਟੇ ਹੋਈ ਪੁੱਛਗਿੱਛ,ਕਿਹਾ-ਭਾਂਵੇ ਮੈਨੂੰ 100 ਵਾਰੀ ਬੁਲਾਓ ਮੈਂ...](https://feeds.abplive.com/onecms/images/uploaded-images/2023/11/20/625ccd20416a96b39983281cbbda66a81700474702016674_original.jpg?impolicy=abp_cdn&imwidth=1200&height=675)
Manpreet Badal: ਬਠਿੰਡਾ ਵਿੱਚ ਕਥਿਤ ਪਲਾਂਟ ਘਪਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਮੌਜੂਦਾ ਭਾਜਪਾ ਲੀਡਰ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਦੁਪਿਹਰ ਵੇਲੇ ਵਿਜੀਲੈਂਸ ਦਫ਼ਤਰ ਪੁੱਜੇ। ਇੱਥੇ ਵਿਜੀਲੈਂਸ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਕਰੀਬ 4 ਘੰਟੇ ਪੁੱਛਗਿੱਛ ਕੀਤੀ ਗਈ।
100 ਵਾਰੀ ਬੁਲਾਓ ਮੈਂ ਆਉਣ ਲਈ ਤਿਆਰ ਹਾਂ-ਮਨਪ੍ਰੀਤ
ਵਿਜੀਲੈਂਸ ਨੇ ਐਤਵਾਰ ਨੂੰ ਹੀ ਨੋਟਿਸ ਜਾਰੀ ਕਰਕੇ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਦੇ ਦਫ਼ਤਰ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਦਫ਼ਤਰ ਤੋਂ ਬਾਹਰ ਆਏ ਮਨਪ੍ਰੀਤ ਬਾਦਲ ਨੇ ਕਿਹਾ ਕਿ ਚਾਹੇ ਵਿਜੀਲੈਂਸ ਮੈਨੂੰ 100 ਵਾਰ ਬੁਲਾਏ, ਮੈਂ ਆਉਣ ਲਈ ਤਿਆਰ ਹਾਂ, ਹਮੇਸ਼ਾ ਜਾਂਚ ਵਿੱਚ ਸਹਿਯੋਗ ਦੇਵਾਂਗਾ।
ਹਾਈਕੋਰਟ ਤੋਂ ਬਾਅਦ ਨੇ ਲਈ ਸੀ ਅਗਾਊਂ ਜ਼ਮਾਨਤ
ਜ਼ਿਕਰ ਕਰ ਦਈਏ ਕਿ ਇਸ ਕੇਸ ਵਿੱਚ ਮਨਪ੍ਰੀਤ ਬਾਦਲ ਤੋਂ ਦੂਜੀ ਵਾਰ ਪੁੱਛਗਿੱਛ ਕੀਤੀ ਗਈ ਹੈ। ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੋਈ ਹੈ। ਉੱਥੇ ਹੀ ਇਸ ਮਾਮਲੇ ਵਿੱਚ ਉਨ੍ਹਾਂ ਨਾਲ ਨਾਮਜ਼ਦ ਕੀਤੇ ਗਏ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਤੇ ਸੀਏ ਸੰਜੀਵ ਕੁਮਾਰ ਨੂੰ ਵੀ ਕੋਰਟ ਤੋਂ ਜ਼ਮਾਨਤ ਮਿਲੀ ਹੋਈ ਹੈ। ਦੱਸ ਦਈਏ ਕਿ ਸੰਜੀਵ ਤੇ ਜੁਗਨੂੰ ਨੂੰ ਲੋਕਲ ਅਦਾਲਤ ਤੋਂ ਹੀ ਜ਼ਮਾਨਤ ਮਿਲ ਗਈ ਸੀ ਜਦੋਂ ਕਿ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੈ।
ਕਦੋਂ ਕੀਤਾ ਗਿਆ ਸੀ ਮਾਮਲਾ ਦਰਜ ?
23 ਸਤੰਬਰ ਨੂੰ ਵਿਜੀਲੈਂਸ ਨੇ ਪਲਾਟ ਖਰੀਦ ਮਾਮਲੇ ਵਿਚ ਸਰਕਾਰ ਨੂੰ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੀਸੀਐਸ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ, ਅਸਟੇਟ ਅਫ਼ਸਰ ਪੰਕਜ ਕਾਲੀਆ ਸਮੇਤ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਅਗਲੇ ਦਿਨ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)