ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Punjab News : ਪੰਜਾਬ ਕਾਂਗਰਸ ਨੂੰ ਵੱਡਾ ਝਟਕਾ , ਮਨਪ੍ਰੀਤ ਬਾਦਲ ਅੱਜ ਦਿੱਲੀ ਵਿਖੇ ਭਾਜਪਾ ਵਿੱਚ ਹੋਣਗੇ ਸ਼ਾਮਲ
Punjab News : ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ ,ਕਿਉਂਕਿ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਦੁਪਹਿਰ 1.30 ਵਜੇ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਨੂੰ ਲੈ ਕੇ ਸਿਆਸੀ ਗਿਲਾਰਿਆ ਵਿੱਚ ਚਰਚਾ ਛਿੜ ਗਈ ਹੈ।
![Punjab News : ਪੰਜਾਬ ਕਾਂਗਰਸ ਨੂੰ ਵੱਡਾ ਝਟਕਾ , ਮਨਪ੍ਰੀਤ ਬਾਦਲ ਅੱਜ ਦਿੱਲੀ ਵਿਖੇ ਭਾਜਪਾ ਵਿੱਚ ਹੋਣਗੇ ਸ਼ਾਮਲ Manpreet Badal join BJP : Former Finance Minister Manpreet Badal will join the BJP in Delhi today Punjab News : ਪੰਜਾਬ ਕਾਂਗਰਸ ਨੂੰ ਵੱਡਾ ਝਟਕਾ , ਮਨਪ੍ਰੀਤ ਬਾਦਲ ਅੱਜ ਦਿੱਲੀ ਵਿਖੇ ਭਾਜਪਾ ਵਿੱਚ ਹੋਣਗੇ ਸ਼ਾਮਲ](https://feeds.abplive.com/onecms/images/uploaded-images/2023/01/18/6d54fa75543a8807d79c2cb9e62a5cf11674029281813345_original.jpg?impolicy=abp_cdn&imwidth=1200&height=675)
Manpreet Badal
ਸ਼ੰਕਰ ਦਾਸ ਦੀ ਰਿਪੋਰਟ
Punjab News: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਦੁਪਹਿਰ 1.30 ਵਜੇ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਨੂੰ ਲੈ ਕੇ ਸਿਆਸੀ ਗਿਲਾਰਿਆ ਵਿੱਚ ਚਰਚਾ ਛਿੜ ਗਈ ਹੈ। ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਅਸਤੀਫ਼ਾ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
Punjab News: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਦੁਪਹਿਰ 1.30 ਵਜੇ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਨੂੰ ਲੈ ਕੇ ਸਿਆਸੀ ਗਿਲਾਰਿਆ ਵਿੱਚ ਚਰਚਾ ਛਿੜ ਗਈ ਹੈ। ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਅਸਤੀਫ਼ਾ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
— Manpreet Singh Badal (@MSBADAL) January 18, 2023
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਸਮੇਤ ਇੱਕ ਦਰਜਨ ਦੇ ਕਰੀਬ ਕਾਂਗਰਸੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਹੁਣ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ । ਦੱਸਿਆ ਗਿਆ ਹੈ ਕਿ ਕੁਝ ਸਮੇਂ ਬਾਅਦ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਮਨਪ੍ਰੀਤ ਬਾਦਲ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ ਜਾਵੇਗਾ।ਦੱਸ ਦੇਈਏ ਕਿ ਪੰਜਾਬ ਵਿੱਚ ਕਾਂਗਰਸ ਸੱਤਾ ਤੋਂ ਲਾਂਭੇ ਹੋ ਕੇ ਧੜੇਬੰਦੀ ਦਾ ਸ਼ਿਕਾਰ ਹੋ ਚੁੱਕੀ ਹੈ। ਰਾਹੁਲ ਗਾਂਧੀ ਪੰਜਾਬ ਦੇ ਦੌਰੇ 'ਤੇ ਹਨ ਅਤੇ ਇਸ ਰਾਹੀਂ ਬਿਖਰੀ ਹੋਈ ਕਾਂਗਰਸ ਨੂੰ ਇਕ ਮੰਚ 'ਤੇ ਲਿਆਉਣ ਦੀ ਕਵਾਇਦ ਵੀ ਕੀਤੀ ਗਈ ਪਰ ਰਾਹੁਲ ਦੀਆਂ ਕੋਸਿਸਾਂ ਨੂੰ ਬਹੁਤਾ ਬੂਰ ਨਹੀਂ ਪਿਆ। ਰਾਹੁਲ ਗਾਂਧੀ ਨੇ ਪੰਜਾਬ ਦੇ ਸਾਰੇ ਕਾਂਗਰਸੀ ਲੀਡਰਾਂ ਨੂੰ ਮੈਸੇਜ ਭੇਜ ਕੇ ਫਤਹਿਗੜ੍ਹ ਸਾਹਿਬ ਬੁਲਾਇਆ ਸੀ।ਇਹ ਵੀ ਪੜ੍ਹੋ : ਹਾਈਕੋਰਟ ਦਾ ਫੈਸਲਾ ਆਉਣ ਤੋਂ ਪਹਿਲਾਂ ਹੀ ਸੀਐਮ ਮਾਨ ਬੰਦ ਕੀਤੀ ਸ਼ਰਾਬ ਫੈਕਟਰੀ, ਹੁਣ ਕਾਨੂੰਨੀ ਉਲਝਣ 'ਚ ਉਲਝ ਸਕਦਾ ਫੈਸਲਾਪੰਜਾਬ ਕਾਂਗਰਸ ਵਿੱਚ ਇਸ ਵੇਲੇ ਇੱਕ ਧੜਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੂਜਾ ਧੜਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੈਡਿੰਗ ਦਾ ਬਣਿਆ ਹੋਇਆ ਹੈ। ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਦੀ ਟੀਮ ਉਨ੍ਹਾਂ ਲਈ ਵੱਖਰਾ ਮੈਦਾਨ ਤਿਆਰ ਕਰ ਰਹੀ ਹੈ। ਸੰਸਦ ਮੈਂਬਰ ਮਨੀਸ਼ ਤਿਵਾੜੀ ਕੇਂਦਰੀ ਕਾਂਗਰਸ ਹਾਈ ਕਮਾਂਡ ਤੋਂ ਨਾਰਾਜ਼ ਹਨ। ਇਸ ਦੇ ਨਾਲ ਹੀ ਕਾਂਗਰਸ ਦੇ ਪੁਰਾਣੇ ਦਿੱਗਜ ਆਗੂ ਇੱਕ ਧੜੇ ਵਿੱਚ ਇੱਕ ਮੰਚ ’ਤੇ ਆ ਗਏ ਹਨ, ਜਿਨ੍ਹਾਂ ਵਿੱਚ ਬੀਬੀ ਰਾਜਿੰਦਰ ਕੌਰ ਭੱਠਲ, ਸ਼ਮਸ਼ੇਰ ਸਿੰਘ ਦੂਲੋ, ਅਸ਼ਵਨੀ ਸੇਖੜੀ ਅਤੇ ਮਹਿੰਦਰ ਸਿੰਘ ਕੇ.ਪੀ. ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)