ਸ਼ੰਕਰ ਦਾਸ ਦੀ ਰਿਪੋਰਟPunjab News: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਦੁਪਹਿਰ 1.30 ਵਜੇ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਨੂੰ ਲੈ ਕੇ ਸਿਆਸੀ ਗਿਲਾਰਿਆ ਵਿੱਚ ਚਰਚਾ ਛਿੜ ਗਈ ਹੈ। ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਅਸਤੀਫ਼ਾ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।