(Source: ECI/ABP News/ABP Majha)
ਮਨਪ੍ਰੀਤ ਬਾਦਲ ਦਾ ਸਿਆਸੀ ਸਫ਼ਰ ਹੋਇਆ ਖ਼ਤਮ ? ਗਿੱਦੜਬਾਹਾ ਤੋਂ ਸ਼ਰਮਨਾਕ ਹਾਰ ਵੱਲ ਵਧ ਰਿਹਾ 'ਬਾਦਲ ਪਰਿਵਾਰ'
ਪਹਿਲਾਂ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਗਈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਰੁਝਾਨਾਂ ਵਿੱਚ ਅੱਗੇ ਰਹੇ। ਇੱਥੇ 13 ਗੇੜਾਂ ਵਿੱਚ ਗਿਣਤੀ ਪੂਰੀ ਹੋਵੇਗੀ। ਵੋਟਾਂ ਦੀ ਗਿਣਤੀ ਵਿੱਚ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ, ਇਸ ਲਈ ਸਥਾਨਕ ਪੁਲੀਸ ਵੱਲੋਂ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
Punjab By Poll: ਗਿੱਦੜਬਾਹਾ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪਹਿਲਾਂ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਗਈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਰੁਝਾਨਾਂ ਵਿੱਚ ਅੱਗੇ ਰਹੇ। ਇੱਥੇ 13 ਗੇੜਾਂ ਵਿੱਚ ਗਿਣਤੀ ਪੂਰੀ ਹੋਵੇਗੀ। ਵੋਟਾਂ ਦੀ ਗਿਣਤੀ ਵਿੱਚ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ, ਇਸ ਲਈ ਸਥਾਨਕ ਪੁਲੀਸ ਵੱਲੋਂ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਜੇ ਵੋਟਾਂ ਦੀ ਗੱਲ ਕੀਤੀ ਜਾਵੇ ਤਾਂ ਹਾਲ ਦੀ ਘੜੀ ਆਮ ਆਦਮੀ ਪਾਰਟੀ ਦੇ ਡਿੰਪੀ ਢਿੱਲੋਂ ਨੂੰ 33 ਹਜ਼ਾਰ ਤੋਂ ਵੱਧ ਵੋਟਾਂ ਪਈਆਂ ਹਨ ਤੇ ਦੂਜੇ ਨੰਬਰ ਉੱਤੇ ਰਾਜਾ ਵੜਿੰਗ ਦੀ ਘਰਵਾਲੀ ਨੂੰ 24 ਹਜ਼ਾਰ ਤੋਂ ਵੱਧ ਵੋਟਾਂ ਪਈਆਂ ਹਨ ਪਰ ਜੇ ਇੱਥੇ ਗੱਲ ਮਨਪ੍ਰੀਤ ਬਾਦਲ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਮਨਪ੍ਰੀਤ ਬਾਦਲ ਨੂੰ ਹਾਲ ਦੀ ਘੜੀ 7000 ਤੋਂ ਵੀ ਘੱਟ ਵੋਟਾਂ ਪਈਆਂ ਹਨ।
ਜ਼ਿਮਨੀ ਚੋਣ ਦੀ ਹੌਟ ਸੀਟ ਗਿੱਦੜਬਾਹਾ 'ਚ ਪਹਿਲਾਂ ਤਾਂ ਕਾਂਗਰਸ ਤੇ 'ਆਪ' ਵਿਚਾਲੇ ਸਖਤ ਟੱਕਰ ਸੀ ਪਰ ਹੁਣ 'ਆਪ' ਇੱਥੋਂ ਲਗਾਤਾਰ ਲੀਡ ਲੈ ਰਹੀ ਹੈ। ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵੀ ਇੱਥੇ ਸਾਬਕਾ ਅਕਾਲੀ ਆਗੂ ਹੋਣ ਦਾ ਫਾਇਦਾ ਨਜ਼ਰ ਆ ਰਿਹਾ ਹੈ। ਦੂਜੇ ਸਥਾਨ 'ਤੇ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਹੈ। ਤੀਜੇ ਸਥਾਨ 'ਤੇ ਸੂਬੇ ਦੇ ਦੋ ਵਾਰ ਵਿੱਤ ਮੰਤਰੀ ਰਹੇ ਮਨਪ੍ਰੀਤ ਬਾਦਲ ਹਨ, ਜੋ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੇ ਹਨ।
ਗਿੱਦੜਬਾਹਾ 'ਚ ਹੋਈ ਸੀ ਸਭ ਤੋਂ ਵੱਧ ਵੋਟਿੰਗ
ਇਸ ਸੀਟ 'ਤੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੈੜਿੰਗ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਵਿਚਕਾਰ ਮੁਕਾਬਲਾ ਹੈ। ਇੰਨਾ ਹੀ ਨਹੀਂ ਇਸ ਸੀਟ 'ਤੇ ਪੰਜਾਬ 'ਚ ਸਭ ਤੋਂ ਵੱਧ ਵੋਟਾਂ ਪਈਆਂ ਹਨ। ਚੋਣ ਕਮਿਸ਼ਨ ਅਨੁਸਾਰ ਇੱਥੇ 81.9% ਵੋਟਾਂ ਪਈਆਂ। ਇਸ ਸੀਟ ਲਈ ਕੁੱਲ 14 ਉਮੀਦਵਾਰ ਮੈਦਾਨ ਵਿੱਚ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ ਪੱਧਰੀ ਸੁਰੱਖਿਆ ਵਿਵਸਥਾ ਸਥਾਪਿਤ ਕੀਤੀ ਗਈ ਹੈ। ਜਿਸ ਲਈ ਪੰਜਾਬ ਪੁਲਿਸ ਅਤੇ ਕੇਂਦਰੀ ਹਥਿਆਰਬੰਦ ਬਲਾਂ ਦੇ ਸਿਪਾਹੀ ਅਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਸੀਟ 'ਤੇ 20 ਨਵੰਬਰ ਨੂੰ ਵੋਟਿੰਗ ਹੋਈ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।