Manpreet Badal: ਮਨਪ੍ਰੀਤ ਬਾਦਲ 'ਤੇ ਵਿਜੀਲੈਂਸ ਦਾ ਸ਼ਿਕੰਜਾ, ਵਿਦੇਸ਼ ਭੱਜਣ ਦਾ ਖਦਸ਼ਾ, ਲੁੱਕ ਆਉਟ ਨੋਟਿਸ ਜਾਰੀ
Manpreet Badal: ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਹੋਰ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਖਿਲਾਫ ਲੁੱਕ ਆਊਟ ਨੋਟਿਸ ਜਾਰੀ
Manpreet Badal: ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਹੋਰ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 24 ਸਤੰਬਰ ਨੂੰ ਵਿਜੀਲੈਂਸ ਵਿਭਾਗ ਵੱਲੋਂ ਮਨਪ੍ਰੀਤ ਬਾਦਲ ਸਣੇ ਛੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ਨੂੰ ਲੈ ਕੇ ਮਨਪ੍ਰੀਤ ਬਾਦਲ ਦੇ ਟਿਕਾਣਿਆਂ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣ ਵਿਦੇਸ਼ ਜਾਣ ਤੋਂ ਰੋਕਣ ਲਈ ਵਿਜੀਲੈਂਸ ਵਿਭਾਗ ਵੱਲੋਂ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ।
ਦੱਸ ਦਈਏ ਕਿ ਵਿਜੀਲੈਂਸ ਬਿਊਰੋ ਬਠਿੰਡਾ ਨੇ ਬੀਜੇਪੀ ਲੀਡਰ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਵਿਅਕਤੀਆਂ ’ਤੇ ਐਫਆਈਆਰ ਦਰਜ ਕੀਤੀ ਹੈ, ਜਿਨ੍ਹਾਂ ਵਿੱਚ ਦੋ ਸਰਕਾਰੀ ਅਧਿਕਾਰੀ ਵੀ ਸ਼ਾਮਲ ਹਨ। ਇਹ ਕਾਰਵਾਈ ਬਠਿੰਡਾ ’ਚ ਮਨਪ੍ਰੀਤ ਬਾਦਲ ਵੱਲੋਂ ਕਮਰਸ਼ੀਅਲ ਪਲਾਟਾਂ ਨੂੰ ਰਿਹਾਇਸ਼ੀ ਪਲਾਟਾਂ ਵਿਚ ਤਬਦੀਲ ਕਰਕੇ ਖ਼ਰੀਦੋ-ਫ਼ਰੋਖ਼ਤ ਕਰਨ ’ਤੇ ਕੀਤੀ ਗਈ ਹੈ।
ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਕਿਸੇ ਸਮੇਂ ਹੋ ਸਕਦੀ ਹੈ। ਵਿਜੀਲੈਂਸ ਵੱਲੋਂ ਕੇਸ ’ਚ ਨਾਮਜ਼ਦ ਵਿਅਕਤੀਆਂ ਦੀ ਜਲਦੀ ਤੋਂ ਜਲਦੀ ਗ੍ਰਿਫ਼ਤਾਰੀ ਕਰਨ ਲਈ ਕਾਰਵਾਈ ਜਾਰੀ ਹੈ। ਪਤਾ ਲੱਗਾ ਹੈ ਕਿ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਦੇ ਟਿਕਾਣਿਆਂ ’ਤੇ ਛਾਪੇ ਜਾਰੀ ਹਨ। ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਅਦਾਲਤ ’ਚ ਅਰਜ਼ੀ ਦਾਖ਼ਲ ਕੀਤੀ ਗਈ ਹੈ, ਜਿਸ ’ਤੇ ਅੱਜ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਬਠਿੰਡਾ ਦੀ ਅਦਾਲਤ ਵਿਚ ਸੁਣਵਾਈ ਹੋਣੀ ਹੈ।
ਅਰਜ਼ੀ ਨਾਲ ਉਹ ਵੀਡੀਓ ਕਲਿੱਪ ਵੀ ਨੱਥੀ ਕੀਤੀ ਗਈ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨਪ੍ਰੀਤ ਬਾਦਲ ਬਾਰੇ ਜ਼ਿਕਰ ਕੀਤਾ ਗਿਆ ਸੀ। ਬਾਦਲ ਵੱਲੋਂ ਵੀਡੀਓ ਦੇ ਆਧਾਰ ’ਤੇ ਉਨ੍ਹਾਂ ਨੂੰ ਸਿਆਸੀ ਰੰਜਿਸ਼ ਤਹਿਤ ਫਸਾਉਣ ਦੇ ਇਲਜ਼ਾਮ ਲਾਏ ਗਏ ਹਨ। ਬਾਦਲ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਵੱਲੋਂ ਕਈ ਟੀਮਾਂ ਬਣਾਈਆਂ ਗਈਆਂ ਹਨ। ਖ਼ੁਫ਼ੀਆ ਵਿੰਗ ਤੋਂ ਵੀ ਮੱਦਦ ਲਈ ਜਾ ਰਹੀ ਹੈ। ਖ਼ੁਫ਼ੀਆ ਵਿੰਗ ਦੇ ਮੁਖੀ ਵੀ ਵਿਜੀਲੈਂਸ ਚੀਫ਼ ਹੀ ਹਨ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ (ਸ਼ਹਿਰੀ) ਤੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਪਲਾਟਾਂ ਦੀ ਖ਼ਰੀਦ ਮਾਮਲੇ ’ਚ ਬੇਨਿਯਮੀਆਂ ਦੇ ਦੋਸ਼ ਲਾ ਕੇ ਕੈਪਟਨ ਸਰਕਾਰ ਵਕਤ ਉਦੋਂ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਲੋਕਪਾਲ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਬਾਅਦ ’ਚ ਇਹ ਸ਼ਿਕਾਇਤ ਵਿਜੀਲੈਂਸ ਕੋਲ ਪਹੁੰਚੀ ਦੇ ਤਾਂ ਵਿਜੀਲੈਂਸ ਵੱਲੋਂ ਕੁਝ ਸਮਾਂ ਪਹਿਲਾਂ ਮਨਪ੍ਰੀਤ ਬਾਦਲ ਨੂੰ ਪੁੱਛਪੜਤਾਲ ਲਈ ਬਠਿੰਡਾ ਸਥਿਤ ਦਫ਼ਤਰ ਵਿਚ ਬੁਲਾਇਆ ਗਿਆ ਸੀ।