ਬਾਦਲ ਪਰਿਵਾਰ ਨੂੰ ਵੱਡਾ ਸਦਮਾ
ਪਿਛਲੇ ਹਫਤੇ ਗੁਰਦਾਸ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।

ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਿਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਲੰਬੇ ਸਮੇਂ ਤੋਂ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸਨ। 88 ਸਾਲਾ ਗੁਰਦਾਸ ਬਾਦਲ ਨੇ ਵੀਰਵਾਰ ਦੇਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਏ।
ਪਿਛਲੇ ਹਫਤੇ ਗੁਰਦਾਸ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਪਿਛਲੇ ਮਹੀਨੇ ਹੀ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਵੀ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ।
ਗੁਰਦਾਸ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। ਗੁਰਦਾਸ ਸਿੰਘ ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਸਨ।
Before You Go
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
ਟ੍ਰੈਂਡਿੰਗ ਟੌਪਿਕ





















