ਪੜਚੋਲ ਕਰੋ
ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਜੀ ਦਾ ਹੋਇਆ ਦਿਹਾਂਤ
ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਪਿੰਡ ਬਾਦਲ ਵਿਖੇ ਤੜਕੇ ਸਾਢੇ ਤਿੰਨ ਵਜੇ ਦਿਹਾਂਤ ਹੋ ਗਿਆ।

ਮੁਕਤਸਰ ਸਾਹਿਬ: ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਪਿੰਡ ਬਾਦਲ ਵਿਖੇ ਤੜਕੇ ਸਾਢੇ ਤਿੰਨ ਵਜੇ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਇੱਕ ਪੁੱਤਰ ਇੱਕ ਧੀ ਛੱਡ ਗਏ ਹਨ ਸਵਰਗੀ ਹਰਮੰਦਰ ਕੌਰ ਧਾਰਮਿਕ ਬਿਰਤੀ ਵਾਲੇ ਅਤੇ ਪੂਜਾ ਪਾਠ ਵਿੱਚ ਵਿਸ਼ਵਾਸ ਰੱਖਣ ਵਾਲੀ ਔਰਤ ਸਨ। ਉਨ੍ਹਾਂ ਦਾ ਅੱਜ ਬਾਅਦ ਦੁਪਹਿਰ ਤਿੰਨ ਵਜੇ ਪਿੰਡ ਬਾਦਲ ਵਿਖੇ ਅੰਤਿਮ ਸੰਸਕਾਰ ਹੋਵੇਗਾ।
ਹੋਰ ਪੜ੍ਹੋ























