![ABP Premium](https://cdn.abplive.com/imagebank/Premium-ad-Icon.png)
ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਮਨਪ੍ਰੀਤ ਭਾਉ ਸਣੇ ਤਿੰਨ ਜਣੇ ਪੁਲਿਸ ਰਿਮਾਂਡ 'ਤੇ, ਮੰਨਾ ਦੇ ਪਰਿਵਾਰ ਨੇ ਆਪਣੇ ਲੜਕੇ ਨੂੰ ਦੱਸਿਆ ਨਿਰਦੋਸ਼
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਕੇਸ ਵਿੱਚ ਮਾਨਸਾ ਪੁਲਿਸ ਨੇ ਮਨਪ੍ਰੀਤ ਨੂੰ ਉੱਤਰਾਖੰਡ ਤੋਂ ਗ੍ਰਿਫ਼ਤਾਰ ਕੀਤਾ ਹੈ, ਜਿਸ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
![ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਮਨਪ੍ਰੀਤ ਭਾਉ ਸਣੇ ਤਿੰਨ ਜਣੇ ਪੁਲਿਸ ਰਿਮਾਂਡ 'ਤੇ, ਮੰਨਾ ਦੇ ਪਰਿਵਾਰ ਨੇ ਆਪਣੇ ਲੜਕੇ ਨੂੰ ਦੱਸਿਆ ਨਿਰਦੋਸ਼ Manpreet Bhau, three others in police custody in Sidhu Musewala murder Case, Manna's family declares their son innocent ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਮਨਪ੍ਰੀਤ ਭਾਉ ਸਣੇ ਤਿੰਨ ਜਣੇ ਪੁਲਿਸ ਰਿਮਾਂਡ 'ਤੇ, ਮੰਨਾ ਦੇ ਪਰਿਵਾਰ ਨੇ ਆਪਣੇ ਲੜਕੇ ਨੂੰ ਦੱਸਿਆ ਨਿਰਦੋਸ਼](https://feeds.abplive.com/onecms/images/uploaded-images/2022/06/01/a91614f9ac89041d5192d729d5b7bf72_original.jpg?impolicy=abp_cdn&imwidth=1200&height=675)
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਕੇਸ ਵਿੱਚ ਮਾਨਸਾ ਪੁਲਿਸ ਨੇ ਮਨਪ੍ਰੀਤ ਨੂੰ ਉੱਤਰਾਖੰਡ ਤੋਂ ਗ੍ਰਿਫ਼ਤਾਰ ਕੀਤਾ ਹੈ, ਜਿਸ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਮਾਨਸਾ ਜ਼ਿਲ੍ਹੇ ਦੇ ਐਸਐਸਪੀ ਗੌਰਵ ਤੁਰਾ ਨੇ ਦੱਸਿਆ ਕਿ ਇਸ ਕਤਲ ਕੇਸ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਉੱਤਰਾਖੰਡ ਤੋਂ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ।
ਪੁਲਿਸ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਸੇ ਮਾਮਲੇ 'ਚ ਮਾਨਸਾ ਪੁਲਿਸ ਨੇ ਜੇਲ੍ਹ 'ਚ ਬੰਦ ਦੋ ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਹੈ ਜਿਸ ਦਾ ਮਾਨਸਾ ਪੁਲਿਸ ਕੋਲ 6 ਦਿਨ ਦਾ ਪੁਲਿਸ ਰਿਮਾਂਡ ਹੈ। ਪੁਲਿਸ ਤਿੰਨਾਂ ਵਿਅਕਤੀਆਂ ਤੋਂ ਹਰ ਪਹਿਲੂ ਤੋਂ ਪੁੱਛਗਿੱਛ ਕਰ ਰਹੀ ਹੈ ਜਦਕਿ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਮਾਨਸਾ ਪੁਲਿਸ ਲਾਰੈਂਸ ਬਿਸ਼ਨੋਈ ਵਰਗੇ ਹੋਰ ਗੈਂਗਸਟਰਾਂ ਨੂੰ ਵੀ ਰਿਮਾਂਡ 'ਤੇ ਲਿਆ ਸਕਦੀ ਹੈ, ਜਿਸ ਦਾ ਲਿੰਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਿਲੇਗਾ, ਉਨ੍ਹਾਂ ਦਾ ਵੀ ਰਿਮਾਂਡ ਲਿਆ ਜਾਵੇਗਾ। ਮਾਨਸਾ ਦੇ ਐਸਐਸਪੀ ਨੇ ਵੀ ਮੰਨਿਆ ਕਿ ਉਕਤ ਤਿੰਨਾਂ ਵਿਅਕਤੀਆਂ ਤੋਂ ਪੁੱਛਗਿੱਛ ਚੱਲ ਰਹੀ ਹੈ।
ਉਧਰ, ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਗ੍ਰਿਫਤਾਰ ਪਿੰਡ ਢੈਪਈ ਦੇ ਮਨਪ੍ਰੀਤ ਭਾਉ ਦੇ ਪਰਿਵਾਰ ਨੇ ਆਪਣੇ ਲੜਕੇ ਨੂੰ ਨਿਰਦੋਸ਼ ਦੱਸਿਆ ਹੈ। ਪਰਿਵਾਰ ਨੇ ਪੁਲਿਸ 'ਤੇ ਧੱਕੇ ਨਾਲ ਮਾਮਲੇ ਵਿੱਚ ਫਸਾਉਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਹੈ। ਮਨਪ੍ਰੀਤ ਦੇ ਮਾਪਿਆਂ ਨੇ ਕਿਹਾ ਕਿ ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ ਮਿਲੇ ਪਰ ਕਿਸੇ ਦੇ ਨਿਰਦੋਸ਼ ਪੁੱਤ ਨੂੰ ਨਾ ਫਸਾਇਆ ਜਾਵੇ।
ਦੱਸ ਦੇਈਏ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲਾਵਰਾਂ ਨਾਲ ਆਪਣੇ ਆਖਰੀ ਸਾਹਾਂ ਤੱਕ ਲੜਦਾ ਰਿਹਾ ਹੈ। ਪੁਲਿਸ ਨੇ ਮੂਸੇਵਾਲਾ ਦੀ ਥਾਰ ਗੱਡੀ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਉਸ ਪਿਸਤੌਲ ਤੋਂ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਮਲਾਵਰ ਸਿੱਧੂ 'ਤੇ ਫਾਇਰਿੰਗ ਕਰ ਰਹੇ ਸਨ ਤਾਂ ਸਿੱਧੂ ਨੇ ਵੀ ਆਪਣੇ ਬਚਾਅ 'ਚ ਫਾਇਰਿੰਗ ਕੀਤੀ। ਪੁਲਿਸ ਨੇ ਥਾਰ ਤੋਂ ਪਿਸਤੌਲ ਬਰਾਮਦ ਕਰ ਲਿਆ ਹੈ।
ਸਿੱਧੂ ਮੂਸੇਵਾਲਾ ਦਾ ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੂਸੇ ਵਿੱਚ ਅੰਤਿਮ ਸਸਕਾਰ ਕੀਤਾ ਗਿਆ ਹੈ। ਇਸ ਦੌਰਾਨ ਹਜ਼ਾਰਾਂ ਲੋਕ ਪਹੁੰਚੇ। ਸਿੱਧੂ ਮੂਸੇਵਾਲਾ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਪਸੰਦੀਦਾ ਟਰੈਕਟਰ 'ਤੇ ਕੱਢੀ ਗਈ। ਉਸ ਦੀ ਮ੍ਰਿਤਿਕ ਦੇਹ ਨਾਲ ਟਰੈਕਟਰ ਵਿੱਚ ਉਸਦੇ ਮਾਤਾ-ਪਿਤਾ ਵੀ ਮੌਜੂਦ ਸਨ। ਅੰਤਿਮ ਯਾਤਰਾ ਦੌਰਾਨ ਸਿੱਧੂ ਦੇ ਪਿਤਾ ਕਾਫੀ ਭਾਵੁਕ ਨਜ਼ਰ ਆਏ, ਜਿਸ ਦੌਰਾਨ ਉਨ੍ਹਾਂ ਨੇ ਆਪਣੀ ਪੱਗ ਵੀ ਲਾਹ ਦਿੱਤੀ। ਅੰਤਿਮ ਸਸਕਾਰ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਲਾਲ ਪੱਗ ਬੰਨ੍ਹੀ ਗਈ ਸੀ।
ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਲਈ ਸੀ ਜ਼ਿੰਮੇਵਾਰੀ
ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬਿਸ਼ਨੋਈ ਮਕੋਕਾ ਦੇ ਤਹਿਤ ਸੰਗਠਿਤ ਅਪਰਾਧ ਦੇ ਮਾਮਲੇ 'ਚ ਦਿੱਲੀ ਦੀ ਤਿਹਾੜ ਜੇਲ 'ਚ ਬੰਦ ਹੈ। ਲਾਰੈਂਸ ਬਿਸ਼ਨੋਈ ਦੇ ਗਿਰੋਹ ਦੇ ਕੈਨੇਡੀਅਨ ਮੂਲ ਦੇ ਮੈਂਬਰ ਗੋਲਡੀ ਬਰਾੜ ਨੇ ਇੱਕ ਫੇਸਬੁੱਕ ਪੋਸਟ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ, ਮੂਸੇਵਾਲਾ ਨੂੰ ਦਿਨ-ਦਿਹਾੜੇ ਘੱਟੋ-ਘੱਟ 30 ਗੋਲੀਆਂ ਮਾਰੀਆਂ ਗਈਆਂ ਸੀ।
ਦੇਹਰਾਦੂਨ ਤੋਂ ਪੰਜ ਲੋਕਾਂ ਨੂੰ ਹਿਰਾਸਤ ਵਿੱਚ ਲਿਆ
ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਪੁਲਿਸ ਨੇ ਸੋਮਵਾਰ ਨੂੰ ਦੇਹਰਾਦੂਨ ਤੋਂ ਪੰਜ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਹਮਲਾਵਰਾਂ ਨੂੰ ਫੜਨ ਲਈ ਸ਼ੁਰੂ ਕੀਤੇ ਗਏ ਯਤਨਾਂ ਦੇ ਨਾਲ-ਨਾਲ ਪੁਲਿਸ ਸੀਸੀਟੀਵੀ ਫੁਟੇਜ 'ਚ ਦਿਖਾਈ ਦੇਣ ਵਾਲੇ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ, ਜਿਨ੍ਹਾਂ ਨੇ ਐਤਵਾਰ ਨੂੰ ਮਾਨਸਾ ਦੇ ਇਕ ਢਾਬੇ 'ਤੇ ਖਾਣਾ ਖਾਧਾ ਸੀ। ਇਹ ਸੀਸੀਟੀਵੀ ਫੁਟੇਜ ਉਸੇ ਢਾਬੇ ਦੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)