...ਕੀ ਪਾਰਟੀ 'ਚ ਹੋ ਰਹੀ ਗਲਤੀਆਂ ਦਾ ਵਿਰੋਧ ਕਰਨਾ ਗੱਦਾਰੀ ਹੈ? ਗੱਦਾਰ ਕਹਿਣ 'ਤੇ ਮਨਪ੍ਰੀਤ ਇਆਲੀ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ
Punjab News: ਮਨਪ੍ਰੀਤ ਇਆਲੀ ਨੇ ਪਲਟਵਾਰ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਹੋ ਰਹੀ ਗਲਤੀਆਂ ਖਿਲਾਫ ਆਵਾਜ਼ ਚੁੱਕਣਾ ਗੱਦਾਰੀ ਨਹੀਂ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਮਨਪ੍ਰੀਤ ਇਆਲੀ ਨੂੰ ਗੱਦਾਰ ਕਹੇ ਜਾਣ ਤੋਂ ਬਾਅਦ ਹੁਣ ਉਨ੍ਹਾਂ ਨੇ ਪਲਟਵਾਰ ਕੀਤਾ ਹੈ। ਮਨਪ੍ਰੀਤ ਇਆਲੀ ਨੇ ਪਲਟਵਾਰ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਹੋ ਰਹੀ ਗਲਤੀਆਂ ਖਿਲਾਫ ਆਵਾਜ਼ ਚੁੱਕਣਾ ਗੱਦਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸੁਖਬੀਰ ਬਾਦਲ ਨੇ ਮੈਨੂੰ ਗੱਦਾਰ ਕਿਹਾ ਸੀ ਪਰ ਕੀ ਉਹ ਦੱਸ ਸਕਦੇ ਹਨ ਕਿ ਪਾਰਟੀ ਵਿੱਚ ਹੋ ਰਹੀ ਗਲਤੀਆਂ ਦਾ ਵਿਰੋਧ ਕਰਨਾ ਗੱਦਾਰੀ ਹੈ?
ਇਆਲੀ ਨੇ ਕਿਹਾ ਕਿ ਉਨ੍ਹਾਂ ਦੀ ਅਤੇ ਹੋਰ ਆਗੂਆਂ ਦਾ ਰਾਜਨੀਤਿਕ ਅਕਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਕਰਕੇ ਹੀ ਬਣਿਆ ਹੈ। ਮੈਂ ਹਮੇਸ਼ਾ ਪਾਰਟੀ ਦਾ ਝੰਡਾ ਬੁਲੰਦ ਕੀਤਾ ਹੈ, ਪਰ ਪਾਰਟੀ ਵੱਲੋਂ ਕੀਤੀਆਂ ਗਈਆਂ ਗਲਤੀਆਂ 'ਤੇ ਸਵਾਲ ਉਠਾਉਣਾ ਮਹੱਤਵਪੂਰਨ ਹੈ। ਇਆਲੀ ਨੇ ਕਿਹਾ- ਸੁਮੇਧ ਸੈਣੀ ਨੂੰ ਡੀਜੀਪੀ ਬਣਾਉਣਾ, ਸਿਰਸਾ ਮੁਖੀ ਨੂੰ ਮੁਆਫ਼ ਕਰਨਾ, ਡੇਰਾ ਅਤੇ ਕਿਸਾਨਾਂ ਦੇ ਮੁੱਦਿਆਂ 'ਤੇ ਪਾਰਟੀ ਦੀਆਂ ਨੀਤੀਆਂ ਦਾ ਸਮਰਥਨ ਕਰਨਾ ਗਲਤ ਸੀ। ਜਿਸ ਕਾਰਨ ਮੈਨੂੰ ਆਪਣੀ ਆਵਾਜ਼ ਬੁਲੰਦ ਕਰਨੀ ਪਈ।
ਇਆਲੀ ਨੇ ਕਿਹਾ ਕਿ ਜਦੋਂ ਕਿਸਾਨ ਅੰਦੋਲਨ ਦੌਰਾਨ 700 ਕਿਸਾਨ ਸ਼ਹੀਦ ਹੋ ਗਏ ਸਨ, ਉਦੋਂ ਵੀ ਉਨ੍ਹਾਂ ਨੇ ਪਾਰਟੀ ਦੀਆਂ ਗਲਤ ਨੀਤੀਆਂ ਦਾ ਵਿਰੋਧ ਕੀਤਾ ਅਤੇ ਰਾਸ਼ਟਰਪਤੀ ਚੋਣ ਵਿੱਚ ਭਾਜਪਾ ਨਾਲ ਗੱਠਜੋੜ ਤੋੜਨ ਦੇ ਬਾਵਜੂਦ, ਉਨ੍ਹਾਂ ਨੇ ਪਾਰਟੀ ਦੇ ਫੈਸਲੇ ਦੇ ਵਿਰੁੱਧ ਵੋਟ ਨਹੀਂ ਪਾਈ।
ਜ਼ਿਕਰਯੋਗ ਹੈ ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਨਪ੍ਰੀਤ ਇਯਾਲੀ ਨੂੰ ਗੱਦਾਰ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਗੱਦਾਰਾਂ ਲਈ ਪਾਰਟੀ ਵਿਚ ਕੋਈ ਥਾਂ ਨਹੀਂ ਹੈ। ਹੁਣ ਮਨਪ੍ਰੀਤ ਨਾ ਤਾਂ ਅਕਾਲੀ ਦਲ ਦਾ ਹਿੱਸਾ ਹੈ ਅਤੇ ਨਾ ਹੀ ਹੁਣ ਉਹ ਅਕਾਲੀ ਦਲ ਵਿਚ ਕਦੇ ਸ਼ਾਮਲ ਹੋ ਸਕਦਾ ਹੈ। ਦਾਖਾ ਹਲਕੇ ਦੇ ਪਿੰਡ ਈਸੇਵਾਲ ਵਿਖੇ ਆਪਣੇ ਸੰਬੋਧਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੁੱਝ ਲੋਕ ਆਪਣੇ ਆਪ ਨੂੰ ਪਾਰਟੀ ਤੋਂ ਉੱਚਾ ਸਮਝ ਲੈਂਦੇ ਹਨ ਪਰ ਪਾਰਟੀ ਤੋਂ ਉੱਚਾ ਕੋਈ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















