ਕਾਂਗਰਸ ਮਗਰੋਂ ਅਕਾਲੀਆਂ ਵੀ ਖਿੱਚੀ ਤਿਆਰੀ, ਉਮੀਦਵਾਰ ਦਾ ਐਲਾਨ
ਚੰਡੀਗੜ੍ਹ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਕਾਂਗਰਸ ਨੇ ਸੋਮਵਾਰ ਨੂੰ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਹਲਕਾ ਦਾਖਾ ਤੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਕਾਂਗਰਸ ਨੇ ਸੋਮਵਾਰ ਨੂੰ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਹਲਕਾ ਦਾਖਾ ਤੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਅਕਾਲੀ ਦਲ ਵੱਲੋਂ ਮਨਪ੍ਰੀਤ ਸਿੰਘ ਇਯਾਲੀ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਯਾਲੀ ਪਹਿਲਾਂ ਵੀ ਹਲਕਾ ਦਾਖਾ ਤੋਂ ਚੋਣ ਲੜ ਚੁੱਕੇ ਹਨ।
ਦੱਸ ਦੇਈਏ ਪੰਜਾਬ ਕਾਂਗਰਸ ਨੇ ਚੋਣਾਂ ਲਈ ਆਪਣੇ 4 ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਹਨ। ਹਲਕਾ ਦਾਖਾ ਤੋਂ ਸੰਦੀਪ ਸੰਧੂ, ਜਲਾਲਾਬਾਦ ਤੋਂ ਰਾਮ ਆਂਵਲਾ, ਮੁਕੇਰੀਆਂ ਤੋਂ ਇੰਦੂ ਬਾਲਾ ਤੇ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ ਨੂੰ ਚੋਣ ਉਮੀਦਵਾਰ ਐਲਾਨਿਆ ਗਿਆ ਹੈ। ਆਈਏਐਸ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਫਗਵਾੜਾ ਤੋਂ ਜ਼ਿਮਨੀ ਚੋਣ ਲੜਨ ਲਈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। 23 ਸਤੰਬਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ। 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ। ਚੋਣਾਂ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਰੀਆਂ ਸੀਟਾਂ ਤੋਂ ਚੋਣ ਲੜਨਗੇ ਤੇ ਜਿੱਤ ਵੀ ਉਨ੍ਹਾਂ ਦੀ ਹੀ ਹੋਏਗੀ।
S Sukhbir Singh Badal has announced S. Manpreet Singh Ayali as SAD/BJP candidate from Dakha assembly constituency for the coming bye election.
— Dr Daljit S Cheema (@drcheemasad) September 23, 2019