ਪੜਚੋਲ ਕਰੋ

ਮਨਪ੍ਰੀਤ ਬਾਦਲ ਨੇ ਹਰਸਿਮਰਤ ਬਾਦਲ ਦੇ ਅਸਤੀਫੇ ਤੇ ਕੱਸੇ ਤੰਨਜ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਪਣੀ ਭਰਜਾਈ ਹਰਸਿਮਰਤ ਬਾਦਲ ਦੇ ਅਸਤੀਫ਼ੇ 'ਤੇ ਤੰਨਜ਼ ਕੱਸਦੇ ਹੋਏ ਕਿਹਾ ਕਿ ਪ੍ਰਮਾਤਮਾ ਜਾਣਦਾ ਹੈ ਪਰ ਪਤਾ ਨਹੀਂ ਹੁਣ ਕਿਉਂ ਮੇਰਾ ਦਿਲ ਇਹ ਮੰਨਦਾ ਹੈ ਕਿ ਹਰਸਿਮਰਤ ਅਗਲੇ ਜਨਮ ਵਿੱਚ ਹੀ ਮੰਤਰੀ ਬਣਨਗੇ।

ਬਠਿੰਡਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਪਣੀ ਭਰਜਾਈ ਹਰਸਿਮਰਤ ਬਾਦਲ ਦੇ ਅਸਤੀਫ਼ੇ 'ਤੇ ਤੰਨਜ਼ ਕੱਸਦੇ ਹੋਏ ਕਿਹਾ ਕਿ ਪ੍ਰਮਾਤਮਾ ਜਾਣਦਾ ਹੈ ਪਰ ਪਤਾ ਨਹੀਂ ਹੁਣ ਕਿਉਂ ਮੇਰਾ ਦਿਲ ਇਹ ਮੰਨਦਾ ਹੈ ਕਿ ਹਰਸਿਮਰਤ ਅਗਲੇ ਜਨਮ ਵਿੱਚ ਹੀ ਮੰਤਰੀ ਬਣਨਗੇ। ਇਸ ਜਨਮ ਵਿੱਚ ਤਾਂ ਉਹ ਨਹੀਂ ਬਣ ਸਕਦੇ। ਵੀਰਵਾਰ ਦੇਰ ਰਾਤ ਹਰਸਿਮਰਤ ਬਾਦਲ ਨੇ ਮੋਦੀ ਦੀ ਕੈਬਨਿਟ ਛੱਡ ਦਿੱਤੀ ਸੀ ਤੇ ਕੇਂਦਰੀ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਸੀ। ਮਨਪ੍ਰੀਤ ਬਾਦਲ ਨੇ ਕਿਹਾ ਕੇਂਦਰ ਸਰਕਾਰ ਖੇਤੀ ਬਿੱਲ ਤੇ ਬਿਆਨ ਦੇਣ ਤੋਂ ਭੱਜ ਰਹੀ ਹੈ। ਪੰਜਾਬ ਤੇ ਹਰਿਆਣਾ 'ਚ ਐਮਐਸਪੀ ਜਿਵੇਂ ਪਹਿਲਾਂ ਹੈ, ਉਸੇ ਤਰ੍ਹਾਂ ਹੀ ਚਾਲੂ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਇੰਝ ਲੱਗਦਾ ਹੈ ਕਿ ਕੇਂਦਰ ਸਰਕਾਰ ਜੀਐਸਟੀ ਵਾਂਗ ਐਮਐਸਪੀ ਤੋਂ ਵੀ ਮੁੱਕਰ ਜਾਵੇਗੀ। ਜਦੋਂ ਕੇਂਦਰ ਸਰਕਾਰ ਨੇ ਜੀਐਸਟੀ ਲਾਗੂ ਕੀਤਾ ਸੀ ਤਾਂ ਸਾਨੂੰ ਕਿਹਾ ਸੀ ਕਿ ਜੇਕਰ ਕਿਸੇ ਸਟੇਟ ਨੂੰ ਘਾਟਾ ਪਿਆ ਤਾਂ ਕੇਂਦਰ ਸਰਕਾਰ ਘਾਟਾ ਪੂਰਾ ਕਰੇਗੀ ਪਰ ਅਜਿਹਾ ਕੁਝ ਨਹੀਂ ਹੋਇਆ। ਖਜ਼ਾਨਾ ਮੰਤਰੀ ਨੇ ਕਿਹਾ ਕਿ ਸਾਨੂੰ ਕੇਂਦਰ ਸਰਕਾਰ ਤੇ ਵਿਸ਼ਵਾਸ ਨਹੀਂ, ਜੋ ਪਾਰਲੀਮੈਂਟ 'ਚ ਮੁੱਕਰ ਸਕਦੇ ਹਨ, ਉਹ ਕਦੇ ਵੀ ਮੁੱਕਰ ਸਕਦੇ ਹਨ।
ਹਰਸਿਮਰਤ ਬਾਦਲ ਦੇ ਅਸਤੀਫੇ ਤੇ ਬੋਲਦੇ ਹੋਏ ਖ਼ਜ਼ਾਨਾ ਮੰਤਰੀ ਨੇ ਕਿਹਾ, "ਮੈਂ ਸਮਝਦਾ ਹਾਂ ਕਿ ਇਹ ਤਾਂ ਉਹ ਮੁਹਾਵਰਾ ਹੋ ਗਿਆ, ਉਪਰ ਸੇ ਲੜਾਈ ਅੰਦਰ ਸੇ ਭਾਈ ਭਾਈ। ਮੈਂ ਇਹ ਬਿਲਕੁਲ ਮੰਨਣ ਨੂੰ ਤਿਆਰ ਨਹੀਂ ਹਾਂ ਕਿ ਖੇਤੀ ਆਰਡੀਨੈਂਸ ਆਉਣ ਤੋਂ ਪਹਿਲਾਂ ਹਰਸਿਮਰਤ ਨੇ ਪੜ੍ਹਿਆ ਨਾ ਹੋਵੇ। ਜਿਹੜੀ ਪਾਰਟੀ ਨੇ ਪਿਛਲੇ ਵੀਹ ਸਾਲਾਂ ਤੋਂ ਪੰਦਰਾਂ ਸਾਲ ਹਕੂਮਤ ਕੀਤੀ ਹੋਵੇ ਮੈਂ ਨਹੀਂ ਮੰਨਦਾ ਕਿ ਉਨ੍ਹਾਂ ਨੂੰ ਪਤਾ ਨਾ ਹੋਵੇ ਕਿ ਆਰਡੀਨੈਂਸ ਵਿੱਚ ਕੀ ਸੀ ਕੀ ਨਹੀਂ।
ਉਨ੍ਹਾਂ ਅੱਗੇ ਕਿਹਾ ਕਿ ਹਰਸਿਮਰਤ ਨੂੰ ਚਾਰ ਪੰਜ ਮਹੀਨੇ ਤੱਕ ਪਤਾ ਹੀ ਨਹੀਂ ਸੀ ਕਿ ਬਿੱਲ ਅੰਦਰ ਕੀ ਕੁਝ ਹੈ।ਹੁਣ ਜਦੋਂ ਪੰਜਾਬ ਅੰਦਰ ਕਿਸਾਨਾਂ ਦਾ ਰੋਹ ਤੇਜ ਹੋ ਗਿਆ ਤਾਂ ਕੱਲ੍ਹ ਦੇਰ ਰਾਤ ਇਹ ਅਸਤੀਫਾ ਦੇ ਦਿੱਤਾ। ਮਨਪ੍ਰੀਤ ਨੇ ਕਿਹਾ ਕਿ ਅਕਾਲੀ ਦਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਇੱਕ ਨਹੀਂ ਸੁਣੀ।" ਮੈਂ ਪੁੱਛਣ ਚਾਹੁੰਦਾ ਹੈ ਕਿ ਜੇਕਰ ਸਰਕਾਰ 'ਚ ਬੈਠੇ ਅਕਾਲੀਆਂ ਦੀ ਨਹੀਂ ਸੁਣੀ ਤਾਂ ਉਹ ਸਾਡੀ ਕਿੱਥੋਂ ਸੁਣਨਗੇ।

ਟਾਪ ਹੈਡਲਾਈਨ

ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget