ਚਿੱਟੇ ਨੇ ਨਿਗਲਿਆ ਮਾਨਸਾ ਦਾ ਨੌਜਵਾਨ
ਏਬੀਪੀ ਸਾਂਝਾ | 15 Nov 2018 07:14 PM (IST)
ਮਾਨਸਾ: ਜ਼ਿਲ੍ਹੇ ਦੇ ਪਿੰਡ ਮਲਕਪੁਰ ਖਿਆਲਾ ਵਿੱਚ 21 ਸਾਲਾ ਨੌਜਵਾਨ ਦੀ ਨਸ਼ੇ ਦੀ ਬਹੁਤਾਤ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਦੀ ਲਾਸ਼ ਵੀਰਵਾਰ ਨੂੰ ਉਸ ਦੇ ਖੇਤਾਂ ਵਿੱਚੋਂ ਮਿਲੀ। ਉਸ ਸਮੇਂ ਹਰਪ੍ਰੀਤ ਦੇ ਮੂੰਹ ਵਿੱਚੋਂ ਝੱਗ ਵਗ ਰਹੀ ਸੀ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਨੌਜਵਾਨਾਂ ਨੂੰ ਪੈਰਾਂਸਿਰ ਹੋਣ ਲਈ ਰੁਜ਼ਗਾਰ ਤਾਂ ਕੀ ਦੇਣਾ ਸੀ ਉਹ ਤਾਂ ਨਸ਼ੇ ਖ਼ਤਮ ਕਰਨ ਵਿੱਚ ਵੀ ਨਾਕਾਮ ਰਹੀ। ਪੁਲਿਸ ਦੇ ਜਾਂਚ ਅਧਿਕਾਰੀ ਜਗਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।