ਪੜਚੋਲ ਕਰੋ
Advertisement
ਦਲਿਤ ਨੌਜਵਾਨ ਦੇ ਬਰਹਿਮੀ ਨਾਲ ਕੀਤੇ ਕਤਲ ਦੇ ਦੋਸ਼ੀਆਂ ਨੂੰ ਉਮਰ ਕੈਦ ਅਤੇ ਡੇਢ ਲੱਖ ਦਾ ਜ਼ੁਰਮਾਨਾ
ਮਾਨਸਾ ਦੇ ਪਿੰਡ ਘਰਆਂਗਨ ਦੇ ਦਲਿਤ ਨੌਜਵਾਨ ਦੀ ਸ਼ਰਾਬ ਮਾਫੀਆ ਨੇ 10 ਅਕਤੂਬਰ 2016 ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਮਾਮਲੇ ‘ਚ ਛੇ ਲੋਕਾਂ ਖਿਲਾਫ ਕੇਸ ਦਰਜ ਕਰ ਉਨ੍ਹਾਂ ਨੂੰ ਮਾਨਸਾ ਦੇ ਸੈਸ਼ਨ ਕੋਰਟ ‘ਚ ਪੇਸ਼ ਕੀਤਾ ਗਿਆ।
ਮਾਨਸਾ: ਇੱਥੇ ਦੇ ਪਿੰਡ ਘਰਆਂਗਨ ਦੇ ਦਲਿਤ ਨੌਜਵਾਨ ਦੀ ਸ਼ਰਾਬ ਮਾਫੀਆ ਨੇ 10 ਅਕਤੂਬਰ 2016 ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਮਾਮਲੇ ‘ਚ ਛੇ ਲੋਕਾਂ ਖਿਲਾਫ ਕੇਸ ਦਰਜ ਕਰ ਉਨ੍ਹਾਂ ਨੂੰ ਮਾਨਸਾ ਦੇ ਸੈਸ਼ਨ ਕੋਰਟ ‘ਚ ਪੇਸ਼ ਕੀਤਾ ਗਿਆ। ਇਸ ਦੋ ਸਾਲ ਪੁਰਾਣੇ ਮਾਮਲੇ ‘ਚ ਅੱਜ ਕੋਰਟ ਨੇ ਛੇ ਮੁਲਜ਼ਮਾਂ ਨੂੰ ਉਮਰ ਕੈਦ ਦੇ ਨਾਲ ਡੇਢ ਲੱਖ ਰੁਪਏ ਜ਼ਰਮਾਨਾ ਦੀ ਸਜ਼ਾ ਦਾ ਹੁਕਮ ਦਿੱਤਾ ਹੈ।
ਮਾਨਸਾ ਦੇ ਦਲਿਤ ਨੌਜਵਾਨ ਸੁਖਚੈਨ ਸਿੰਘ ਦੇ ਕਤਲ ਕੇਸ ‘ਚ ਕੋਰਟ ਨੇ ਮੁਲਜ਼ਮਾਂ ਨੂੰ ਜ਼ੁਰਮਾਨਾ ਪੀੜਤ ਪਰਿਵਾਰ ਨੂੰ ਦੇਣ ਦਾ ਵੀ ਹੁਕਮ ਦਿੱਤਾ ਹੈ। ਪੀੜਤ ਪੱਖ ਦੇ ਵਕੀਲ ਜਸਵੰਤ ਸਿੰਘ ਗ੍ਰੇਵਾਲ ਅਤੇ ਉਸ ਦੇ ਪਰਿਵਾਰ ਨੇ ਅਦਾਲਤ ਦੇ ਫੇਲਸੇ ਦੀ ਸ਼ਲਾਘਾ ਕੀਤੀ ਹੈ। ਦੱਸ ਦਈਏ ਕਿ ਪੀੜਤ ਪਰਿਵਾਰ ਨੇ ਤਾਂ ਦੋਸ਼ੀਆਂ ਨੂੰ ਫਾਸੀ ਦੀ ਸਜ਼ਾ ਦਾ ਮੰਗ ਕੀਤੀ ਪਰ ਫੈਸਲਾ ਆਉਣ ‘ਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਦਾਲਤ ਨੇ ਉਨ੍ਹਾਂ ਨਾਲ ਇੰਸਾਫ ਕੀਤਾ ਹੈ।
ਇਸ ਦੇ ਨਾਲ ਹੀ ਕੇਸ ਦੇ ਮੁੱਖ ਹਵਾਹ ਮਲਕੀਤ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਨੇ ਉਸ ਨੂੰ ਵੀ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ ਅਤੇ ਪੈਸਿਆਂ ਦਾ ਲਾਲਚ ਦਿੱਤਾ ਸੀ ਪਰ ਉਹ ਸਚਾਈ ਨਾਲ ਖੜਿਆ ਰਿਹਾ। ਦੱਸ ਦਈਏ ਕਿ ਦਲਿਤ ਨੌਜਵਾਨ ਸੁਖਚੈਨ ਸਿੰਘ ਦਾ ਕਤਲ ਦੋ ਸਾਲ ਪਹਿਲਾਂ 10 ਅਕਤੂਬਰ ਨੂੰ ਕੀਤਾ ਗਿਆ ਸੀ। ਮੁਲਜ਼ਮਾਂ ਨੇ ਉਸ ਦੇ ਸਰੀਰ ਦੇ ਟੁਕੜੇ ਕਰ ਉਸ ਦਾ ਬੇਰਹਿਮੀ ਨਾਲ ਕਤਲ ਕੀਤਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਚੰਡੀਗੜ੍ਹ
ਕਾਰੋਬਾਰ
Advertisement