Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼
Daljit Singh Death Case : ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ ਮਾਮਲੇ ਵਿੱਚ ਨਵਾਂ ਮੋੜ ਸਾਹਮਣੇ ਆਇਆ ਹੈ। ਬਠਿੰਡਾ ਏਮਜ਼ (AIIMS) ਵੱਲੋਂ ਜਾਰੀ ਕੀਤੀ ਗਈ ਪੋਸਟਮਾਰਟਮ ਰਿਪੋਰਟ
Daljit Singh Death Case : ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ ਮਾਮਲੇ ਵਿੱਚ ਨਵਾਂ ਮੋੜ ਸਾਹਮਣੇ ਆਇਆ ਹੈ। ਬਠਿੰਡਾ ਏਮਜ਼ (AIIMS) ਵੱਲੋਂ ਜਾਰੀ ਕੀਤੀ ਗਈ ਪੋਸਟਮਾਰਟਮ ਰਿਪੋਰਟ ਵਿੱਚ ਦਲਜੀਤ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਗਿਆ ਹੈ। ਇਸ ਖੁਲਾਸੇ ਤੋਂ ਬਾਅਦ ਮਾਮਲੇ ਨੇ ਨਵੀਂ ਚਰਚਾ ਛੇੜ ਦਿੱਤੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੁਲਸ ਨੇ ਨਸ਼ੇ ਦੀ ਓਵਰਡੋਜ਼ ਵਾਲੀ ਗੱਲ ਨੂੰ ਖਾਰਜ ਕਰਦਿਆਂ ਇਸ ਨੂੰ ਕਤਲ ਦਾ ਮਾਮਲਾ ਦੱਸਿਆ ਸੀ। ਪੁਲਸ ਨੇ ਇਸ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ।
ਇਸ ਤੋਂ ਬਾਅਦ ਗ੍ਰਿਫ਼ਤਾਰ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਇੱਕ ਵੀਡੀਓ ਜਾਰੀ ਕੀਤੀ ਗਈ ਸੀ, ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਗਲਤ ਤਰੀਕੇ ਨਾਲ ਇਸ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ।
ਹੁਣ ਏਮਜ਼ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਵਿੱਚ ਕਈ ਸਵਾਲ ਖੜ੍ਹੇ ਹੋ ਗਏ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਦਲਜੀਤ ਨੂੰ ਨਸ਼ਾ ਕਿਸ ਨੇ ਦਿੱਤਾ ਸੀ ਅਤੇ ਇਹ ਨਸ਼ਾ ਕਿੱਥੋਂ ਲਿਆਂਦਾ ਗਿਆ ਸੀ? ਹੁਣ ਦੇਖਣਾ ਹੋਵੇਗਾ ਕਿ ਜਾਂਚ ਦੌਰਾਨ ਇਸ ਮਾਮਲੇ ਵਿੱਚ ਹੋਰ ਕੀ ਖੁਲਾਸੇ ਹੁੰਦੇ ਹਨ ਅਤੇ ਨਸ਼ਾ ਸਪਲਾਈ ਕਰਨ ਵਾਲੇ ਵਿਅਕਤੀ ਤੱਕ ਪੁਲਸ ਕਦੋਂ ਪਹੁੰਚਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ






















