ਮਾਨਸਾ ਜ਼ਿਲ੍ਹੇ ਦੇ ਇੱਕ ਪਿੰਡ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਅਜਿਹਾ ਕੰਮ ਕੀਤਾ ਹੈ, ਜਿਸ ਕਾਰਨ ਅੱਜ ਪੂਰੇ ਪੰਜਾਬ ਵਿੱਚ ਇਸ ਦੀ ਚਰਚਾ ਹੋ ਰਹੀ ਹੈ। ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ, ਪਰ ਇੱਕ ਵਾਰਡ ਵਿੱਚ ਪੰਚ ਦੀ ਚੋਣ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਬਣ ਸਕੀ, ਜਿਸ ਕਾਰਨ ਵਾਰਡ ਵਾਸੀਆਂ ਨੇ ਖੁਦ ਅਬਜ਼ਰਵਰ ਪੋਲਿੰਗ ਏਜੰਟ ਅਤੇ ਚੋਣ ਅਮਲੇ ਦੀ ਭੂਮਿਕਾ ਨਿਭਾਉਂਦੇ ਹੋਏ ਪੰਚ ਦੀ ਚੋਣ ਵੀ ਕਰਵਾਈ।
ਇਸ ਪਿੰਡ ਨੂੰ ਨਾ ਤਾਂ ਸੁਰੱਖਿਆ ਕਰਮੀਆਂ ਦੀ ਲੋੜ ਸੀ ਅਤੇ ਨਾ ਹੀ ਸਰਕਾਰੀ ਅਫ਼ਸਰਾਂ ਦੀ। ਪਿੰਡ ਦਰਿਆਪੁਰ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪੰਚਾਇਤ ਚੁਣੀ ਗਈ ਸੀ। ਇੱਕ ਵਾਰਡ ਵਿੱਚ ਸਰਬਸੰਮਤੀ ਨਾ ਹੋਣ ’ਤੇ ਪਿੰਡ ਵਾਸੀਆਂ ਨੇ ਪੰਚ ਦੀ ਚੋਣ ਲਈ ਦੋਵੇਂ ਪੰਚ ਉਮੀਦਵਾਰਾਂ ਦੀਆਂ ਫੋਟੋਆਂ ਟੀਨ ਦੇ ਪੀਪੇ’ਤੇ ਲਗਾ ਕੇ ਵੋਟਾਂ ਪਾਈਆਂ।
ਇੱਥੇ ਨਾ ਤਾਂ ਪੁਲੀਸ ਪ੍ਰਸ਼ਾਸਨ ਨੂੰ ਬੁਲਾਉਣ ਦੀ ਲੋੜ ਸੀ ਅਤੇ ਨਾ ਹੀ ਕੋਈ ਚੋਣ ਅਮਲਾ। ਇਸ ਦੌਰਾਨ ਹਰਬੰਸ ਸਿੰਘ ਨੂੰ 57 ਅਤੇ ਰਘਵੀਰ ਸਿੰਘ ਨੂੰ 94 ਵੋਟਾਂ ਮਿਲੀਆਂ, ਜਿਸ ਕਾਰਨ ਪੰਚ ਦੀ ਚੋਣ ਸ਼ਾਂਤੀਪੂਰਵਕ ਨੇਪਰੇ ਚੜ੍ਹੀ। ਹੁਣ ਇਸ ਪਿੰਡ ਦੀ ਸਮੁੱਚੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ ਹੈ। ਜਿਸ ਦੀ ਪੂਰੇ ਪੰਜਾਬ ਵਿੱਚ ਚਰਚਾ ਹੋ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ