ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਵਿਦਾਈ ਮੌਕੇ ਸੂਬੇ ਭਰ ਵਿੱਚੋਂ ਵੱਡੀ ਗਿਣਤੀ ਲੋਕ ਪਹੁੰਚੇ। ਸਿੱਧੂ ਮੂਸੇਵਾਲਾ ਦੀ ਦੀ ਦੇਹ ਨੂੰ ਅੱਜ ਸਵੇਰੇ ਮਾਨਸਾ ਦੇ ਸਿਵਲ ਹਸਪਤਾਲ ਤੋਂ ਉਸ ਦੇ ਪਿੰਡ ਮੂਸਾ ਲਿਆਇਆ ਗਿਆ। ਇਸ ਦੇਹ ਨੂੰ ਲਿਜਾਣ ਵਾਲੇ ਉਨ੍ਹਾਂ ਦੇ ਪਿਤਾ ਤੇ ਹੋਰ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ। ਪਰਿਵਾਰ ਵੱਲੋਂ ਬੇਸ਼ੱਕ ਅੱਜ ਦੁਪਹਿਰ 12 ਵਜੇ ਅੰਤਿਮ ਸੰਸਕਾਰ ਦਾ ਸਮਾਂ ਦਿੱਤਾ ਗਿਆ ਸੀ ਪਰ ਲੋਕਾਂ ਦੀ ਵੱਡੇ ਤੜਕੇ ਤੋਂ ਜੁੜੀ ਭੀੜ ਤੇ ਦੇਸ਼ਾਂ-ਵਿਦੇਸ਼ਾਂ ਤੋਂ ਉਸ ਦੇ ਪ੍ਰੰਸ਼ਸਕਾਂ ਵੱਲੋਂ ਆਉਣ ਕਾਰਨ ਸਸਕਾਰ ਦਾ ਸਮਾਂ ਲੇਟ ਹੋ ਗਿਆ।
ਪੁਲਿਸ ਵੱਲੋਂ ਪਿੰਡ ਮੂਸਾ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪਿੰਡ ਵਿੱਚ ਸੋਗ ਹੈ। ਉਸ ਦੀ ਮਾਂ ਚਰਨ ਕੌਰ ਸਮੇਤ ਹੋਰਨਾਂ ਰਿਸ਼ਤੇਦਾਰਾਂ ਦਾ ਵਿਰਲਾਪ ਝੱਲਿਆ ਨਹੀਂ ਜਾ ਰਿਹਾ। ਇਸ ਦੇਹ ਲੋਕਾਂ ਦੇ ਆਖਰੀ ਦਰਸ਼ਨ ਲਈ ਰੱਖਿਆ ਗਿਆ ਹੈ। ਲੋਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਮੁਰਦਾਬਾਦ ਕੀਤੀ ਗਈ।
ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲਾਵਰਾਂ ਨਾਲ ਆਪਣੇ ਆਖਰੀ ਸਾਹਾਂ ਤੱਕ ਲੜਦਾ ਰਿਹਾ ਹੈ। ਪੁਲਿਸ ਨੇ ਮੂਸੇਵਾਲਾ ਦੀ ਥਾਰ ਗੱਡੀ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਉਸ ਪਿਸਤੌਲ ਤੋਂ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਮਲਾਵਰ ਸਿੱਧੂ 'ਤੇ ਫਾਇਰਿੰਗ ਕਰ ਰਹੇ ਸਨ ਤਾਂ ਸਿੱਧੂ ਨੇ ਵੀ ਆਪਣੇ ਬਚਾਅ 'ਚ ਫਾਇਰਿੰਗ ਕੀਤੀ। ਪੁਲਿਸ ਨੇ ਥਾਰ ਤੋਂ ਪਿਸਤੌਲ ਬਰਾਮਦ ਕਰ ਲਿਆ ਹੈ। ਪਿਸਤੌਲ ਵਿੱਚੋਂ ਕਿੰਨੀਆਂ ਗੋਲੀਆਂ ਚਲਾਈਆਂ ਗਈਆਂ, ਇਹ ਹਾਲੇ ਜਾਂਚ ਦਾ ਵਿਸ਼ਾ ਹੈ।