Mansa News : ਬਠਿੰਡਾ ਪੁਲਿਸ ਮੁਲਾਜ਼ਮਾਂ ਤੋਂ ਪਿਸਤੌਲ ਖੋਹ ਕੇ ਭੱਜਣ ਵਾਲੇ 5 ਵਿਅਕਤੀਆਂ ਨੂੰ ਮਾਨਸਾ ਪੁਲਿਸ ਨੇ ਪਿਸਤੌਲ ਅਤੇ 9 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਬਠਿੰਡਾ ਪੁਲਿਸ ਮੁਲਾਜ਼ਮਾਂ ਤੋਂ ਪਿਸਤੌਲ ਖੋਹ ਕੇ ਭੱਜਣ ਵਾਲੇ ਵਿਅਕਤੀਆਂ ਨੂੰ ਮਾਨਸਾ ਪੁਲਿਸ ਨੇ ਦੋ ਔਰਤਾਂ ਸਮੇਤ 5 ਵਿਅਕਤੀਆਂ ਨੂੰ ਪਿਸਤੌਲ , 9 ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮਾਨਸਾ ਦੇ ਐਸ.ਪੀ.ਡੀ ਬਲਕਿਸ਼ਨ ਸਿੰਗਲਾ ਨੇ ਦੱਸਿਆ ਕਿ ਸਰਦੂਲਗੜ੍ਹ ਦੇ ਏ. ਪੁਲਿਸ ਨੇ ਪਿੰਡ ਕਾਹਨੇਵਾਲਾ ਟੀ ਪੁਆਇੰਟ 'ਤੇ ਨਾਕਾਬੰਦੀ ਕੀਤੀ ਹੋਈ ਸੀ ,ਜਿੱਥੇ ਸਵਿਫਟ ਗੱਡੀ ਨੂੰ ਰੋਕਿਆ ਗਿਆ। 

 


 

ਤਲਾਸ਼ੀ ਦੌਰਾਨ 80000 ਦੀ ਨਗਦੀ ,ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਅਤੇ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸਪੀਡੀ ਨੇ ਦੱਸਿਆ ਕਿ ਇਨ੍ਹਾਂ ਪੰਜਾਂ ਖ਼ਿਲਾਫ਼ ਆਰ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਬਾਅਦ ਵਿੱਚ ਪਤਾ ਲੱਗਾ ਕਿ ਇਨ੍ਹਾਂ ਮੁਲਜ਼ਮਾਂ ਨੇ ਇਹ ਪਿਸਤੌਲ ਬਠਿੰਡਾ ਪੁਲਿਸ ਦੇ ਮੁਲਾਜ਼ਮ ਤੋਂ ਖੋਹੀ ਸੀ।

 

 ਇਹ ਵੀ ਪੜ੍ਹੋ : 14 ਕਰੋੜ ਕਿਸਾਨਾਂ ਲਈ ਖੁਸ਼ਖਬਰੀ, ਪਿਛਲੇ 8 ਸਾਲਾਂ 'ਚ ਇੰਨੀ ਵਧ ਗਈ MSP

 ਦੂਜੇ ਪਾਸੇ ਸਰਦੂਲਗੜ੍ਹ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੇ ਆਪਣੀ ਬੇਗੁਨਾਹੀ ਦਾ ਦਾਅਵਾ ਕਰਦਿਆਂ ਕਿਹਾ ਕਿ ਬਠਿੰਡਾ ਵਿੱਚ ਪੁਲਿਸ ਮੁਲਾਜ਼ਮ ਉਨ੍ਹਾਂ ਦੇ ਪਿੱਛੇ ਭੱਜਿਆ ਅਤੇ ਗੋਲੀ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ। ਜਦੋਂ ਉਨ੍ਹਾਂ ਨੇ ਪਿਸਤੌਲ ਖੋਹ ਲਿਆ ਤਾਂ ਪਤਾ ਲੱਗਾ ਕਿ ਪੁਲਿਸ ਮੁਲਾਜ਼ਮ ਮੁਲਾਇਮ ਹੈ। ਉਨ੍ਹਾਂ  ਨੇ 112 'ਤੇ ਫੋਨ ਕਰਕੇ ਪਿਸਤੌਲ ਜਮ੍ਹਾ ਕਰਵਾਉਣ ਲਈ ਕਿਹਾ ਸੀ।

 
 ਦੱਸ ਦਈਏ ਕਿ ਤਲਾਸ਼ੀ ਦੌਰਾਨ 80000 ਦੀ ਨਗਦੀ, ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਅਤੇ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਐਸਪੀਡੀ ਨੇ ਦੱਸਿਆ ਕਿ ਇਹਨਾਂ ਪੰਜਾਂ ਖਿਲਾਫ਼ ਆਰ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਬਾਅਦ ਵਿੱਚ ਪਤਾ ਲੱਗਿਆ ਕਿ ਇਹਨਾਂ ਮੁਲਜ਼ਮਾਂ ਨੇ ਇਹ ਪਿਸਤੌਲ ਬਠਿੰਡਾ ਪੁਲਿਸ ਦੇ ਮੁਲਾਜ਼ਮ ਤੋਂ ਖੋਹੀ ਸੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।