ਮਾਨਸਾ: ਮਾਨਸਾ ਪੁਲਿਸ ਨੂੰ ਇੱਕ ਵਾਰ ਫਿਰ ਤੋਂ ਗੈਂਗਸਟਰ ਦੀਪਕ ਟੀਨੂੰ ਦਾ ਰਿਮਾਂਡ ਮਿਲ ਗਿਆ ਹੈ।ਪੁਲਿਸ ਸੋਮਵਾਰ ਨੂੰ ਟਿਨੂੰ ਨੂੰ ਟਰਾਂਜ਼ਿਟ ਰਿਮਾਂਡ 'ਤੇ ਲੈ ਕੇ ਆਈ ਸੀ। ਟੀਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਹੈ। ਉਹ ਮਾਨਸਾ ਸੀਆਈਏ ਸਟਾਫ਼ ਯੂਨਿਟ ਦੀ ਗ੍ਰਿਫ਼ਤ ਵਿੱਚੋਂ 1 ਅਕਤੂਬਰ ਨੂੰ ਫਰਾਰ ਹੋ ਗਿਆ ਸੀ।
ਦਿੱਲੀ ਦੀ ਸਪੈਸ਼ਲ ਸੈੱਲ ਪੁਲਿਸ ਨੇ ਉਸਨੂੰ ਮੁੜ ਤੋਂ ਰਾਜਸਥਾਨ ਬਾਰਡਰ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਹੁਣ ਮਾਨਸਾ ਪੁਲਿਸ ਨੂੰ ਉਸ ਦਾ ਟਰਾਂਜ਼ਿਟ ਰਿਮਾਂਡ ਮਿਲ ਗਿਆ ਹੈ। ਇਸ ਤੋਂ ਬਾਅਦ ਮਾਨਸਾ ਪੁਲਿਸ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਹਾਸਲ ਕਰੇਗੀ।
ਮਾਨਸਾ CIA ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਗ੍ਰਿਫ਼ਤ 'ਚੋਂ ਟੀਨੂੰ 1 ਅਕਤੂਬਰ ਦੀ ਸ਼ਾਮ ਨੂੰ ਫ਼ਰਾਰ ਹੋ ਗਿਆ ਸੀ। ਦੱਸ ਦੇਈਏ ਕਿ ਟੀਨੂੰ ਨੂੰ ਕੱਲ੍ਹ ਦਿੱਲੀ ਦੇ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ।ਇਸ ਤੋਂ ਬਾਅਦ ਅਦਾਲਤ ਨੇ ਟੀਨੂੰ ਨੂੰ ਮਾਨਸਾ ਪੁਲਿਸ ਹਵਾਲੇ ਕਰ ਦਿੱਤਾ ਸੀ। ਪੁਲਿਸ ਵੱਲੋਂ ਗੈਂਗਸਟਰ ਟੀਨੂੰ ਨੂੰ ਦਿੱਲੀ ਤੋਂ ਮਾਨਸਾ ਲਿਆਂਦਾ ਗਿਆ। ਜਿਸ ਤੋਂ ਬਾਅਦ ਮਾਨਸਾ ਅਦਾਲਤ ਨੇ ਟੀਨੂੰ ਨੂੰ ਅੱਠ ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ।
ਜਾਣਕਾਰੀ ਮੁਤਾਬਕ ਮਾਨਸਾ ਦੇ ਸਿਵਲ ਹਸਪਤਾਲ 'ਚ ਟੀਨੂੰ ਦਾ ਮੈਡੀਕਲ ਕਰਵਾਉਣ ਅਤੇ ਕਾਨੂੰਨੀ ਕਾਰਵਾਈ ਕਰਨ ਤੋਂ ਬਾਅਦ ਉਸ ਨੂੰ ਰਾਮਪੁਰਾ ਜਾਂ ਖਰੜ ਵਿਖੇ ਰੱਖ ਕੇ ਏ. ਜੀ. ਟੀ. ਐੱਫ. ਦੀ ਟੀਮ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋਂ ਗੈਂਗਸਟਰ ਟੀਨੂੰ ਨੂੰ 24 ਘੰਟਿਆਂ ਦੇ ਅੰਦਰ ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ