ਪੜਚੋਲ ਕਰੋ

ਮਾਨਸਾ 'ਚ ਹੋਏ ਹੰਗਾਮੇ ਤੋਂ ਬਾਅਦ ਪੁਲਿਸ ਦੀ ਵੱਡੀ ਕਾਰਵਾਈ, 40 ਲੋਕਾਂ ਖਿਲਾਫ ਪਰਚਾ ਦਰਜ; ਜਾਣੋ ਪੂਰਾ ਮਾਮਲਾ

Mansa News: ਮਾਨਸਾ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਪੁਲਿਸ ਨੇ 30-40 ਲੋਕਾਂ ਖਿਲਾਫ ਪਰਚਾ ਦਰਜ ਕੀਤਾ ਹੈ।

Mansa News: ਮਾਨਸਾ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਪੁਲਿਸ ਨੇ 30-40 ਲੋਕਾਂ ਖਿਲਾਫ ਪਰਚਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਵਸਨੀਕ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਮੌਤ ਤੋਂ ਬਾਅਦ ਸ਼ਹਿਰ ਵਿੱਚ ਹੋਏ ਹੰਗਾਮੇ ਤੋਂ ਬਾਅਦ ਕੀਤੀ ਹੈ। ਮਾਨਸਾ ਪੁਲਿਸ ਨੇ 30-40 ਅਣਪਛਾਤੇ ਹਮਲਾਵਰਾਂ ਵਿਰੁੱਧ ਭਾਰਤੀ ਦੰਡਾਵਲੀ (IPC) ਦੀਆਂ ਵੱਖ-ਵੱਖ ਧਾਰਾਵਾਂ, ਜਿਸ ਵਿੱਚ ਕਤਲ ਦੀ ਕੋਸ਼ਿਸ਼ ਵੀ ਸ਼ਾਮਲ ਹੈ, ਜਿਸ ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੇ ਇਲਜ਼ਾਮ ਲਾਇਆ ਹੈ ਕਿ ਪਿੰਡ ਭੰਮੇ ਕਲਾਂ ਵਿੱਚ ਇੱਕ ਨੌਜਵਾਨ ਦੀ ਹੱਤਿਆ ਤੋਂ ਬਾਅਦ 30-40 ਹਥਿਆਰਬੰਦ ਵਿਅਕਤੀਆਂ ਦੀ ਭੀੜ ਨੇ ਜ਼ਬਰਦਸਤੀ ਲਾਸ਼ ਖੋਹ ਲਈ ਤੇ ਮਾਨਸਾ ਸ਼ਹਿਰ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਤੇ ਮਨਾਉਣ ਦੀ ਕੋਸ਼ਿਸ਼ ਕੀਤੀ ਤਾਂ ਭੀੜ ਹਿੰਸਕ ਹੋ ਗਈ। ਹਮਲਾਵਰਾਂ ਨੇ ਪੁਲਿਸ ਵਾਹਨਾਂ 'ਤੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਇੱਕ ਪੁਲਿਸ ਕਰਮਚਾਰੀ ਦੇ ਸਿਰ ਵਿੱਚ ਲੋਹੇ ਦੀ ਰਾਡ ਨਾਲ ਵਾਰ ਕੀਤਾ।

ਜ਼ਖਮੀ ਪੁਲਿਸ ਕਰਮਚਾਰੀ ਦੀ ਸ਼ਿਕਾਇਤ 'ਤੇ ਸਿਟੀ-1 ਪੁਲਿਸ ਸਟੇਸ਼ਨ, ਮਾਨਸਾ ਨੇ 30-40 ਅਣਪਛਾਤੇ ਹਮਲਾਵਰਾਂ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ, ਜਿਸ ਵਿੱਚ ਕਤਲ ਦੀ ਕੋਸ਼ਿਸ਼ ਵੀ ਸ਼ਾਮਲ ਹੈ, ਤਹਿਤ ਮਾਮਲਾ ਦਰਜ ਕੀਤਾ ਹੈ।

ਸੁਲਤਾਨਪੁਰ ਲੋਧੀ/ਫਿਰੋਜ਼ਪੁਰ ਏਆਰਪੀ ਟੀਮ ਨੰਬਰ 08 ਵਿੱਚ ਤਾਇਨਾਤ ਆਰਮਡ ਕੇਡਰ (ਪੀਏਪੀ) ਦੇ ਜਵਾਨ ਕੁਲਦੀਪ ਸਿੰਘ (ਫਰੀਦਕੋਟ ਨਿਵਾਸੀ) ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਕਿ ਉਹ ਮਾਨਸਾ ਦੇ ਰਾਮਦਿੱਤੇਵਾਲਾ ਚੌਕ ਵਿਖੇ ਇੱਕ ਨਾਕੇ 'ਤੇ ਡਿਊਟੀ 'ਤੇ ਸੀ। ਸ਼ਾਮ 5:30 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਪਿੰਡ ਭੰਮੇ ਕਲਾਂ ਵਿੱਚ ਇੱਕ ਨੌਜਵਾਨ ਦੇ ਕਤਲ ਤੋਂ ਬਾਅਦ ਕੁਝ ਸ਼ਰਾਰਤ ਲੋਕ ਲਾਸ਼ ਖੋਹ ਕੇ ਸ਼ਹਿਰ ਵੱਲ ਮਾਰਚ ਕਰ ਰਹੇ ਹਨ ਤਾਂ ਜੋ ਮਾਹੌਲ ਖਰਾਬ ਕੀਤਾ ਜਾ ਸਕੇ।

ਜਦੋਂ ਸੀਨੀਅਰ ਅਧਿਕਾਰੀਆਂ ਤੇ ਪੁਲਿਸ ਟੀਮ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਗੰਡਾਸਿਆਂ ਤੇ ਤਲਵਾਰਾਂ ਨਾਲ ਲੈਸ 30-40 ਲੋਕਾਂ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਆਪਣੀਆਂ ਗੱਡੀਆਂ ਸਿੱਧੇ ਪੁਲਿਸ ਮੁਲਾਜ਼ਮਾਂ 'ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ।

ਜਵਾਨ ਕੁਲਦੀਪ ਸਿੰਘ ਅਨੁਸਾਰ ਇੱਕ ਨੌਜਵਾਨ ਨੇ ਉਸ ਨੂੰ ਮਾਰਨ ਦੇ ਇਰਾਦੇ ਨਾਲ ਲੋਹੇ ਦੀ ਰਾਡ ਨਾਲ ਉਸ ਦੇ ਸਿਰ 'ਤੇ ਵਾਰ ਕੀਤਾ। ਹਮਲੇ ਵਿੱਚ ਉਸ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਹਮਲਾਵਰਾਂ ਨੇ ਉਸ ਦੇ ਤੇ ਹੋਰ ਪੁਲਿਸ ਮੁਲਾਜ਼ਮਾਂ ਦੀ ਵਰਦੀ ਵੀ ਪਾੜ ਦਿੱਤੀ। ਥਾਣਾ ਸਿਟੀ-1 ਮਾਨਸਾ ਦੇ ਏਐਸਆਈ ਜਗਦੀਪ ਸਿੰਘ ਹਸਪਤਾਲ ਪਹੁੰਚੇ ਤੇ ਜ਼ਖਮੀ ਸਿਪਾਹੀ ਦੇ ਬਿਆਨ ਦਰਜ ਕੀਤੇ। 

ਕਿਹੜੀਆਂ ਧਾਰਾਵਾਂ ਲਾਈਆਂ ਗਈਆਂ

ਪੁਲਿਸ ਨੇ ਅਣਪਛਾਤੇ ਹਮਲਾਵਰਾਂ ਵਿਰੁੱਧ ਆਈਪੀਸੀ ਦੀ ਧਾਰਾ 109 (ਕਤਲ ਦੀ ਕੋਸ਼ਿਸ਼), 132, 221 (ਡਿਊਟੀ ਵਿੱਚ ਰੁਕਾਵਟ ਤੇ ਸਰਕਾਰੀ ਕਰਮਚਾਰੀ 'ਤੇ ਹਮਲਾ), 121(1), 121(2), 191(3), 190 ਤੇ 301 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਤੇ ਮੁਲਜ਼ਮਾਂ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਭੰਮੇ ਕਲਾਂ ਦੇ ਰਹਿਣ ਵਾਲੇ ਨੌਜਵਾਨ ਦਲਜੀਤ ਸਿੰਘ ਦਾ ਪੋਸਟਮਾਰਟਮ ਏਮਜ਼ ਹਸਪਤਾਲ ਵਿੱਚ ਕਰਵਾਇਆ ਗਿਆ ਹੈ।

Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਦੁੱਧ 3 ਰੁਪਏ ਕਿਲੋ ਮਹਿੰਗਾ, ਜਾਣੋ ਕਦੋਂ ਲਾਗੂ ਹੋਣਗੇ ਨਵੇਂ ਰੇਟ, ਡੇਅਰੀ ਮਾਲਕ ਬੋਲੇ...
ਲੁਧਿਆਣਾ 'ਚ ਦੁੱਧ 3 ਰੁਪਏ ਕਿਲੋ ਮਹਿੰਗਾ, ਜਾਣੋ ਕਦੋਂ ਲਾਗੂ ਹੋਣਗੇ ਨਵੇਂ ਰੇਟ, ਡੇਅਰੀ ਮਾਲਕ ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਕੀਤੀ ਵੱਡੀ ਕਾਰਵਾਈ; 5 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਕੀਤੀ ਵੱਡੀ ਕਾਰਵਾਈ; 5 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
Embed widget