Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਕੈਨੇਡਾ ਤੋਂ ਪੰਜਾਬੀ ਨੌਜਵਾਨ ਦੀ ਦਰਦਨਾਕ ਦਾਸਤਾਨ ਸਾਹਮਣੇ ਆਈ ਹੈ। ਜ਼ਮੀਨ ਵੇਚ ਕੇ ਕੈਨੇਡਾ ਗਏ ਨੌਜਵਾਨ ਦੀ ਲਾਸ਼ ਵੀ ਵਾਪਸ ਨਹੀਂ ਲਿਆਂਦੀ ਜਾ ਸਕੀ। ਮਾਪਿਆਂ ਨੇ ਆਪਣੇ ਪੁੱਤ ਦੀਆਂ ਅੰਤਿਮ ਰਸਮਾਂ ਵੀ ਆਨਲਾਈਨ ਵੀਡੀਓ ਰਾਹੀਂ ਕੀਤੀਆਂ।
Punjab News: ਕੈਨੇਡਾ ਤੋਂ ਪੰਜਾਬੀ ਨੌਜਵਾਨ ਦੀ ਦਰਦਨਾਕ ਦਾਸਤਾਨ ਸਾਹਮਣੇ ਆਈ ਹੈ। ਜ਼ਮੀਨ ਵੇਚ ਕੇ ਕੈਨੇਡਾ ਗਏ ਨੌਜਵਾਨ ਦੀ ਲਾਸ਼ ਵੀ ਵਾਪਸ ਨਹੀਂ ਲਿਆਂਦੀ ਜਾ ਸਕੀ। ਮਾਪਿਆਂ ਨੇ ਆਪਣੇ ਪੁੱਤ ਦੀਆਂ ਅੰਤਿਮ ਰਸਮਾਂ ਵੀ ਆਨਲਾਈਨ ਵੀਡੀਓ ਰਾਹੀਂ ਕੀਤੀਆਂ। ਇਸ ਮਾਮਲੇ ਦੀ ਚਰਚਾ ਸੋਸ਼ਲ ਮੀਡੀਆ ਉਪਰ ਹੋ ਰਹੀ ਹੈ।
ਦਰਅਸਲ ਮਾਨਸਾ ਜ਼ਿਲ੍ਹੇ ਦੇ ਪਿੰਡ ਜੋਈਆਂ ਤੋਂ ਰੁਜ਼ਗਾਰ ਦੀ ਭਾਲ ’ਚ ਜ਼ਮੀਨ ਵੇਚ ਕੇ ਕੈਨੇਡਾ ਗਏ ਨੌਜਵਾਨ ਜਸਕਰਨ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਲਾਸ਼ ਭਾਰਤ ਲਿਆਉਣ ਲਈ ਪਰਿਵਾਰ ਵੱਲੋਂ ਕਾਫੀ ਚਾਰਾਜੋਰੀ ਕੀਤੀ ਗਈ ਪਰ ਇਸ ਦੇ ਬਾਵਜੂਦ ਲਾਸ਼ ਵਾਪਸ ਨਾ ਲਿਆਂਦੀ ਜਾ ਸਕੀ। ਇਸ ਕਾਰਨ ਮਜਬੂਰਨ ਕੈਨੇਡਾ ’ਚ ਰਹਿੰਦੇ ਉਸ ਦੇ ਰਿਸ਼ਤੇਦਾਰਾਂ ਵੱਲੋਂ ਸਰੀ ਸ਼ਹਿਰ ’ਚ ਉਸ ਦਾ ਸਸਕਾਰ ਕਰ ਦਿੱਤਾ ਗਿਆ।
ਮ੍ਰਿਤਕ ਨੌਜਵਾਨ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਰੂਘਰ ਦੀ ਮਰਿਆਦਾ ਅਨੁਸਾਰ ਜਸਕਰਨ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਾਤਾ-ਪਿਤਾ ਨੇ ਭਾਰਤ ਵਿੱਚ ਲਾਈਵ ਵੀਡੀਓ ਰਾਹੀਂ ਸਸਕਾਰ ਦੀਆਂ ਰਸਮਾਂ ਪੂਰੀਆਂ ਕੀਤੀਆਂ। ਉਧਰ ਪਿੰਡ ਵਿੱਚ ਪਰਿਵਾਰ ਵੱਲੋਂ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ 3 ਦਸੰਬਰ ਮੰਗਲਵਾਰ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਪਵੇਗਾ।
ਦੱਸ ਦਈਏ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਜੋਈਆਂ ਦੇ ਕਿਸਾਨ ਬਲਕਾਰ ਸਿੰਘ ਨੇ ਆਪਣੀ ਜ਼ਮੀਨ ਵੇਚ ਕੇ ਪੁੱਤਰ ਜਸਕਰਨ ਸਿੰਘ (22) ਦਾ ਭਵਿੱਖ ਬਣਾਉਣ ਲਈ ਕੈਨੇਡਾ ਭੇਜਿਆ ਸੀ, ਪਰ ਹੋਣੀ ਨੂੰ ਕੁੱਝ ਹੋਰ ਹੀ ਮਨਜੂਰ ਸੀ। ਉਨ੍ਹਾਂ ਕਿਹਾ ਕਿ ਜਸਕਰਨ ਸਿੰਘ ਦੋ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਪੜ੍ਹਾਈ ਦੇ ਨਾਲ-ਨਾਲ ਕੰਮ ਕਰ ਰਿਹਾ ਸੀ। ਮ੍ਰਿਤਕ ਦੇ ਪਿਤਾ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਕੈਨੇਡਾ ਦੀ ਸਰਕਾਰ ਉਸ ਦੇ ਪੁੱਤਰ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।