Mansa News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਕਲਾਸ ਦੇ ਐਲਾਨ ਕੀਤੇ ਗਏ ਨਤੀਜੇ ਵਜੋਂ ਇਸ ਵਾਰ ਫਿਰ ਮਾਨਸਾ ਜ਼ਿਲ੍ਹੇ ਦੀਆਂ ਦੋ ਧੀਆਂ ਨੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਮਾਨਸਾ ਜ਼ਿਲ੍ਹੇ ਦਾ ਨਾਮ ਰੋਸ਼ਨ ਕਰ ਦਿੱਤਾ ਹੈ। ਇਹ ਦੋਵੇਂ ਧੀਆਂ ਸਰਕਾਰੀ ਕੰਨਿਆ ਸੀਨੀਅਰ ਸਕੈਡਰੀ ਸਕੂਲ ਬੁਢਲਾਡਾ ਦੀਆਂ ਵਿਦਿਆਰਥਣਾਂ ਹਨ ,ਜਿਨ੍ਹਾਂ ਨੇ ਪੰਜਾਬ ਦੇ ਵਿਚੋਂ ਟੌਪ ਕੀਤਾ ਹੈ।

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇਸ ਵਾਰ ਫਿਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਗਏ 8ਵੀਂ ਕਲਾਸ ਦੇ ਨਤੀਜਿਆਂ ਵਿਚੋ ਬਾਜ਼ੀ ਮਾਰ ਲਈ ਹੈ। ਸਰਕਾਰੀ ਕੰਨਿਆ ਸੀਨੀਅਰ ਸਕੈਡਰੀ ਸਕੂਲ ਬੁਢਲਾਡਾ ਦੀਆਂ ਦੋ ਵਿਦਿਆਰਥਣਾਂ ਨੇ ਪੰਜਾਬ 'ਚੋਂ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕੀਤਾ ਹੈ। 


 

ਲਵਪ੍ਰੀਤ ਕੌਰ ਨੇ 600/600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਤੇ ਗੁਰਅੰਕਿਤ ਕੌਰ ਨੇ 600/600 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਪਹਿਲਾ ਸਥਾਨ ਹਾਸਲ ਕਰਨ ਵਾਲੀ ਲਵਪ੍ਰੀਤ ਕੌਰ ਨੇ ਕਿਹਾ ਕਿ ਉਸ ਨੂੰ ਬਹੁਤ ਖੁਸ਼ੀ ਹੈ ਕਿ ਉਸਨੇ ਪੰਜਾਬ ਦੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਉਸ ਦਾ ਸੁਪਨਾ ਡਾਕਟਰ ਬਣਨ ਦਾ ਹੈ ਤੇ ਲੋਕ ਸੇਵਾ ਕਰੇਗੀ।  ਲਵਪ੍ਰੀਤ ਕੌਰ ਨੇ ਕਿਹਾ ਕਿ ਉਸ ਨੇ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ ਅਤੇ ਉਸ ਨੂੰ ਉਮੀਦ ਨਹੀਂ ਸੀ ਕਿ ਉਹ ਪੰਜਾਬ ਦੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰੇਗੀ ।
 
ਦੂਸਰਾ ਸਥਾਨ ਹਾਸਲ ਕਰਨ ਵਾਲੀ ਗੁਰਅੰਕਿਤ ਕੌਰ ਦਾ ਸੁਪਨਾ ਵੀ ਡਾਕਟਰ ਬਣਦਾ ਹੈ। ਗੁਰਅੰਕਿਤ ਕੌਰ ਨੇ ਕਿਹਾ ਕਿ ਉਸ ਨੂੰ ਬਹੁਤ ਜ਼ਿਆਦਾ ਖੁਸ਼ੀ ਹੈ ਕਿ ਉਸਨੇ ਪੰਜਾਬ ਦੇ ਵਿਚੋਂ ਦੂਸਰਾ ਸਥਾਨ ਹਾਸਲ ਕਰਕੇ ਆਪਣੇ ਜ਼ਿਲ੍ਹੇ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਲੜਕੀ ਨੇ ਖੁਸ਼ੀ ਭਰੇ ਪਲਾਂ ਦੇ ਵਿੱਚ ਕਿਹਾ ਕਿ ਉਸ ਨੇ ਬਹੁਤ ਜ਼ਿਆਦਾ ਖੁਸ਼ੀ ਹੈ ਕਿ ਉਸਨੇ ਪੰਜਾਬ ਦੇ ਵਿੱਚੋ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਉਸ ਦੇ ਪਿਤਾ ਨੇ ਵੀ ਕਿਹਾ ਕਿ ਉਸ ਨੂੰ ਆਪਣੀ ਬੇਟੀ 'ਤੇ ਮਾਣ ਹੈ ਕਿ ਉਹ ਪੰਜਾਬ ਵਿੱਚ ਦੂਸਰਾ ਸਥਾਨ ਹਾਸਲ ਕਰਕੇ ਮਾਨਸਾ ਜ਼ਿਲੇ ਤੋਂ ਪਛੜੇਪਨ ਦਾ ਦਾਗ ਲਾ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਹੁਤ ਵਧੀਆ ਹਨ ਪਰ ਸਰਕਾਰੀ ਸਕੂਲਾਂ ਵਿਚ ਟੀਚਰਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ।