ਭਾਰੀ ਮੀਂਹ ਨਾਲ ਕਈ ਏਕੜ ਫਸਲ ਤਬਾਹ, ਜਾਇਜ਼ਾ ਲੈਣ ਗਏ ਸੁਖਬੀਰ ਬਾਦਲ ਨੇ ਕਹੀ ਵੱਡੀ ਗੱਲ, 'ਆਪ' ਸਰਕਾਰ 'ਤੇ ਵੀ ਬੋਲਿਆ ਹਮਲਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੰਮ ਤੁਰੰਤ ਹੋ ਜਾਂਦੇ ਸੀ।ਬਾਦਲ ਨੇ ਕਿਹਾ ਜਦੋਂ ਬਾਦਲ ਸਾਬ੍ਹ ਦੀ ਸਰਕਾਰ ਹੁੰਦੀ ਸੀ
ਮੁਕਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੰਮ ਤੁਰੰਤ ਹੋ ਜਾਂਦੇ ਸੀ।ਬਾਦਲ ਨੇ ਕਿਹਾ ਜਦੋਂ ਬਾਦਲ ਸਾਬ੍ਹ ਦੀ ਸਰਕਾਰ ਹੁੰਦੀ ਸੀ ਤਾਂ ਨਾਲ ਦੀ ਨਾਲ ਅਫ਼ਸਰ ਆ ਜਾਂਦੇ ਸੀ, ਮੋਟਰਾਂ ਲੱਗ ਜਾਂਦੀਆਂ ਸੀ ਤੇ ਗਿਰਦਾਵਰੀਆਂ ਹੋ ਜਾਂਦੀਆਂ ਸੀ। ਮੌਕੇ ਉਤੇ ਸਪੈਸ਼ਲ ਬਿਜਲੀ ਦੇ ਕੇ ਪਾਣੀ ਕੱਢ ਲਿਆ ਜਾਂਦਾ ਸੀ ਅਤੇ ਗਰੀਬਾਂ ਨੂੰ ਨਾਲ ਦੀ ਨਾਲ ਮਕਾਨ ਦੇ ਪੈਸੇ ਮਿਲ ਜਾਂਦੇ ਸਨ ਪਰ ਹੁਣ ਵਾਲੇ ਹਲਾਤ ਵੇਖ ਕੇ ਬੜਾ ਦੁਖ ਹੁੰਦਾ ਹੈ।
ਬਾਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਭਾਰੀ ਮੀਂਹ ਕਾਰਨ ਖ਼ਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਲੰਬੀ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ।ਸੁਖਬੀਰ ਬਾਦਲ ਆਪਣੇ ਕਾਫਲੇ ਨਾਲ ਪਿੰਡਾਂ 'ਚ ਪੁੱਜੇ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਪੰਜਾਬ ਸਰਕਾਰ ਕੋਲ ਹੜ੍ਹ ਨਾਲ ਪ੍ਰਭਾਵਿਤ ਫਸਲਾਂ ਦੇ ਮੁਆਵਜ਼ੇ ਲਈ ਆਵਾਜ਼ ਚੁੱਕਣਗੇ।
ਸੁਖਬੀਰ ਬਾਦਲ ਨੇ ਇਸ ਦੌਰਾਨ ਆਪ ਸਰਕਾਰ ਨੂੰ ਵੀ ਘੇਰਿਆ। ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਹੁੰਦੀ ਸੀ ਤਾਂ ਸਾਰੇ ਕੰਮ ਤੁਰਤ ਹੋ ਜਾਂਦੇ ਸੀ।ਪਰ ਇਸ ਸਰਕਾਰ ਨੂੰ ਕੋਈ ਫਿਕਰ ਹੀ ਨਹੀਂ ਹੈ। ਇਹ ਲੋਕ ਜ਼ਮੀਨ ਨਾਲ ਨਹੀਂ ਜੁੜੇ ਹਨ। ਬੜਾ ਅਫਸੋਸ ਹੈ ਕਿ ਇਥੇ ਸਰਕਾਰ ਵੱਲੋਂ ਕੋਈ ਆਇਆ ਹੀ ਨਹੀਂ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :