ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ, ਪੌਂਗ ਡੈਮ ਤੋਂ ਲਗਾਤਾਰ ਛੱਡਿਆ ਜਾ ਰਿਹਾ ਪਾਣੀ, ਸੁਖਜਿੰਦਰ ਰੰਧਾਵਾ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ
ਮੇਰੀ ਸਾਰੇ ਨਿਵਾਸੀਆਂ ਨੂੰ ਵੀ ਬੇਨਤੀ ਹੈ ਕਿ ਉਹ ਜਾਗਰੂਕ ਰਹਿਣ, ਦਰਿਆ ਦੇ ਨੇੜੇ ਜਾਣ ਤੋਂ ਬਚਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ। ਇਸੇ ਨਾਲ, ਮੈਂ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਨੂੰ ਅਪੀਲ ਕਰਦਾ ਹਾਂ ਕਿ ਲੋਕਾਂ ਦੀ ਸੁਰੱਖਿਆ, ਬਚਾਅ ਕਾਰਜ ਅਤੇ ਰਾਹਤ ਪ੍ਰਬੰਧਾਂ ਲਈ ਹਰ ਲੋੜੀਂਦਾ ਕਦਮ ਚੁੱਕਣ।
Punjab News: ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਕੁਝ ਇਲਾਕਿਆਂ ਵਿੱਚ ਹਲਕੀ ਜਾਂ ਆਮ ਬਾਰਿਸ਼ ਹੋ ਸਕਦੀ ਹੈ ਅਤੇ ਅਗਲੇ ਚਾਰ ਦਿਨਾਂ ਤੱਕ ਮੌਸਮ ਲਗਭਗ ਇੱਕੋ ਜਿਹਾ ਰਹੇਗਾ। ਹਾਲਾਂਕਿ, ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 23 ਅਗਸਤ ਤੋਂ ਸਥਿਤੀ ਫਿਰ ਬਦਲ ਜਾਵੇਗੀ ਅਤੇ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਜਾਵੇਗਾ।
ਇਸ ਦੌਰਾਨ, ਪੰਜਾਬ ਦੇ ਸੱਤ ਜ਼ਿਲ੍ਹੇ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਪੌਂਗ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ ਹੈ, ਜਿਸ ਕਾਰਨ ਉੱਥੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਹਾਲ ਹੀ ਵਿੱਚ ਲਗਭਗ 1.30 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ। ਇਸ ਕਾਰਨ ਅੱਜ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਹੋਰ ਵਧਣ ਦੀ ਉਮੀਦ ਹੈ। ਇਸਦਾ ਪ੍ਰਭਾਵ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ ਅਤੇ ਤਰਨਤਾਰਨ ਵਰਗੇ ਜ਼ਿਲ੍ਹਿਆਂ ਵਿੱਚ ਵਧੇਰੇ ਦੇਖਣ ਨੂੰ ਮਿਲੇਗਾ।
ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਦੇ ਕੰਢੀ ਖੇਤਰਾਂ ਵਿੱਚ ਹਾਲੀਆ ਬਾਰਿਸ਼ਾਂ ਕਾਰਨ ਦਰਿਆਵਾਂ ਦੇ ਪਾਣੀ ਦਾ ਪੱਧਰ ਵਧਣ ਨਾਲ ਹੜ੍ਹਾਂ ਦਾ ਖ਼ਤਰਾ ਬਣਿਆ ਹੋਇਆ ਹੈ।
— Sukhjinder Singh Randhawa (@Sukhjinder_INC) August 19, 2025
ਮੈਂ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕਰਦਾ ਹਾਂ ਕਿ ਸਥਿਤੀ ‘ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ।
ਮੇਰੀ ਸਾਰੇ…
ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਦੇ ਕੰਢੀ ਖੇਤਰਾਂ ਵਿੱਚ ਹਾਲੀਆ ਬਾਰਿਸ਼ਾਂ ਕਾਰਨ ਦਰਿਆਵਾਂ ਦੇ ਪਾਣੀ ਦਾ ਪੱਧਰ ਵਧਣ ਨਾਲ ਹੜ੍ਹਾਂ ਦਾ ਖ਼ਤਰਾ ਬਣਿਆ ਹੋਇਆ ਹੈ। ਮੈਂ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕਰਦਾ ਹਾਂ ਕਿ ਸਥਿਤੀ ‘ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ।
ਮੇਰੀ ਸਾਰੇ ਨਿਵਾਸੀਆਂ ਨੂੰ ਵੀ ਬੇਨਤੀ ਹੈ ਕਿ ਉਹ ਜਾਗਰੂਕ ਰਹਿਣ, ਦਰਿਆ ਦੇ ਨੇੜੇ ਜਾਣ ਤੋਂ ਬਚਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ। ਇਸੇ ਨਾਲ, ਮੈਂ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਨੂੰ ਅਪੀਲ ਕਰਦਾ ਹਾਂ ਕਿ ਲੋਕਾਂ ਦੀ ਸੁਰੱਖਿਆ, ਬਚਾਅ ਕਾਰਜ ਅਤੇ ਰਾਹਤ ਪ੍ਰਬੰਧਾਂ ਲਈ ਹਰ ਲੋੜੀਂਦਾ ਕਦਮ ਚੁੱਕਣ।
ਜ਼ਿਕਰ ਕਰ ਦਈਏ ਕਿ ਇਸ ਸਮੇਂ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਤਰਨਤਾਰਨ ਜ਼ਿਲ੍ਹੇ ਪਹਿਲਾਂ ਹੀ ਹੜ੍ਹਾਂ ਤੋਂ ਪ੍ਰਭਾਵਿਤ ਹਨ। ਤਰਨਤਾਰਨ ਦੇ ਹਰੀਕੇ ਹੈੱਡਾਂ ਤੋਂ ਵੀ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਇਹ ਪ੍ਰਭਾਵ ਫਾਜ਼ਿਲਕਾ ਜ਼ਿਲ੍ਹੇ ਤੱਕ ਪਹੁੰਚ ਗਿਆ ਹੈ। ਜੇਕਰ ਬਿਆਸ ਦਰਿਆ ਦਾ ਪਾਣੀ ਦਾ ਪੱਧਰ ਹੋਰ ਵਧਦਾ ਹੈ ਤਾਂ ਅੰਮ੍ਰਿਤਸਰ ਦੇ ਕਈ ਪਿੰਡ ਵੀ ਡੁੱਬ ਸਕਦੇ ਹਨ।






















