ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਈ ਪਰਿਵਾਰ ਕਾਂਗਰਸ ਛੱਡ ਕੇ AAP 'ਚ ਹੋਏ ਸ਼ਾਮਲ
ਕਪੂਰਥਲਾ ਦੇ ਪਿੰਡ ਚੂੜਵਾਲ ਦੇ ਕਈ ਪਰਿਵਾਰ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਖਬੀਰ ਲੰਕੇਸ਼ ਦੀ ਪ੍ਰੇਰਨਾ ਸਦਕਾ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

Punjab News: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਿੱਚ ਸਮਾਂ ਹੈ, ਪਰ ਉਸ ਤੋਂ ਪਹਿਲਾਂ ਹੀ ਪਾਰਟੀਆਂ ਆਪਣੀਆਂ ਪੂਰੀਆਂ ਤਿਆਰੀਆਂ ਵਿੱਚ ਲੱਗੀਆਂ ਹੋਈਆਂ ਹਨ। ਉੱਥੇ ਹੀ ਕਈ ਆਗੂ ਪਾਰਟੀ ਦਾ ਪਲੜਾ ਦਾ ਭਾਰੀ ਦੇਖ ਕੇ ਪਾਰਟੀ ਬਦਲ ਰਹੇ ਹਨ।
ਇਸ ਦੇ ਨਾਲ ਹੀ ਕਪੂਰਥਲਾ ਦੇ ਪਿੰਡ ਚੂੜਵਾਲ ਦੇ ਕਈ ਪਰਿਵਾਰ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਖਬੀਰ ਲੰਕੇਸ਼ ਦੀ ਪ੍ਰੇਰਨਾ ਸਦਕਾ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੀ ਅਗਵਾਈ ਹੇਠ AAP ਵਿੱਚ ਸ਼ਾਮਲ ਹੋਏ। ਇਸ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੀਲਮ ਸਿੰਘ ਕਾਲਾ, ਬਲਕਾਰ ਸਿੰਘ, ਬਲਵਿੰਦਰ ਸਿੰਘ, ਅਮਨ ਥਾਪਰ, ਜਸਪਾਲ ਥਾਪਰ, ਬਿੱਲਾ ਆਦਿ ਦਾ ਪਾਰਟੀ ਵਲੋਂ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ। ਐਡਵੋਕੇਟ ਚੰਦੀ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਗੀ ਅਗਵਾਈ 'ਤੇ ਚੱਲਣ ਦਾ ਪ੍ਰਣ ਲਿਆ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਖਬੀਰ ਲੰਕੇਸ਼ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਿੱਚ ਮਦਦ ਕੀਤੀ। ਐਡਵੋਕੇਟ ਚਾਂਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਾਨਦਾਰ ਕੰਮ ਕਰ ਰਹੀ ਹੈ।






















