ਪੜਚੋਲ ਕਰੋ

ਬੇਅਦਬੀ ਤੇ ਗੋਲ਼ੀਕਾਂਡ ਦਾ ਸਿਰਫ ਕਾਗ਼ਜ਼ਾਂ 'ਚ ਹੀ ਇਨਸਾਫ਼, ਜਾਂਚ ਦੇ ਚੱਕਰਵਿਊ 'ਚ ਰੁਲਿਆ ਸੱਚ

ਐਸਆਈਟੀ ਤੋਂ ਪਹਿਲਾਂ ਬੇਅਦਬੀ ਤੇ ਗੋਲ਼ੀਕਾਂਡ ਦੀ ਜਾਂਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਤੇ ਜਸਟਿਸ (ਸੇਵਾਮੁਕਤ) ਜ਼ੋਰਾ ਸਿੰਘ ਕਮਿਸ਼ਨ ਵੀ ਕਰ ਚੁੱਕੇ ਹਨ। ਇਸ ਦੇ ਨਾਲ ਹੀ ਬੇਅਦਬੀ ਦੇ ਕੁਝ ਮਾਮਲੇ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਐਸਆਈਟੀ ਤੇ ਕਈ ਮਾਮਲਿਆਂ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ

ਚੰਡੀਗੜ੍ਹ: ਸਾਲ 2015 ਵਿੱਚ ਵਾਪਰੇ ਬੇਅਦਬੀ ਤੇ ਗੋਲ਼ੀਕਾਂਡ ਦੇ ਮਾਮਲਿਆਂ ਦਾ ਇਨਸਾਫ ਮਿਲੇਗਾ, ਇਹ ਸਵਾਲ ਅੱਜਕੱਲ੍ਹ ਪੰਜਾਬ 'ਚ ਹਰ ਥਾਂ ਗੂੰਜ ਰਿਹਾ ਹੈ। ਚਾਰ ਸਾਲ ਪਹਿਲਾਂ ਵਾਪਰੀਆਂ ਇਨ੍ਹਾਂ ਘਟਨਾਵਾਂ ਨੂੰ ਕਈ ਵਾਰ ਜਾਂਚ ਦੇ ਘੇਰੇ ਵਿੱਚੋਂ ਲੰਘਾਇਆ ਗਿਆ ਹੈ, ਪਰ ਸੱਚ ਸਾਹਮਣੇ ਕਿਸੇ ਨੇ ਵੀ ਨਹੀਂ ਲਿਆਂਦਾ। ਪਰ ਕੀ ਕੈਪਟਨ ਸਰਕਾਰ ਤੇ ਸਰਕਾਰ ਵੱਲੋਂ ਗਠਿਤ ਕੀਤੀ ਐਸਆਈਟੀ ਇਸ ਗੰਭੀਰ ਮਸਲੇ ਦੀ ਜਾਂਚ ਬਾਰੇ ਸੰਜੀਦਾ ਹੈ ਕਿ ਨਹੀਂ, ਇਹ ਵੱਡਾ ਸਵਾਲ ਬਣਿਆ ਹੋਇਆ ਹੈ। ਦਰਅਸਲ, ਬੀਤੇ ਦਿਨੀਂ ਅਦਾਲਤ ਵਿੱਚ ਕੋਟਕਪੂਰਾ ਗੋਲ਼ੀਕਾਂਡ ਸਬੰਧੀ ਐਸਆਈਟੀ ਵੱਲੋਂ ਦੋਸ਼ ਪੱਤਰ ਦਾਇਰ ਕਰ ਦਿੱਤਾ ਗਿਆ, ਜਿਸ ਵਿੱਚ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਸਮੇਤ ਪੰਜ ਪੁਲਿਸ ਅਫ਼ਸਰਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ। ਪਰ ਇਸ ਦੋਸ਼ ਪੱਤਰ ਦੇ ਦਾਇਰ ਹੋਣ ਤੋਂ ਕੁਝ ਹੀ ਦਿਨ ਬਾਅਦ ਐਸਆਈਟੀ ਮੁਖੀ ਏਡੀਜੀਪੀ ਪ੍ਰਬੋਧ ਕੁਮਾਰ ਨੇ ਟੀਮ ਨੂੰ ਇਸ ਤੋਂ ਵੱਖ ਕਰ ਲਿਆ ਤੇ ਚਾਰਜਸ਼ੀਟ ਨੂੰ ਸਿਰਫ ਕੁੰਵਰ ਵਿਜੇ ਪ੍ਰਤਾਪ ਦੀ ਜ਼ਿੰਮੇਵਾਰੀ ਦੱਸਿਆ। ਇਸ ਤੋਂ ਪਹਿਲਾਂ ਚਾਰਜਸ਼ੀਟ 'ਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਦੇ ਉਸ ਸਮੇਂ ਦੇ ਦਸਤਖ਼ਤ ਹੋਣਾ ਜਦ ਉਹ ਚੋਣ ਕਮਿਸ਼ਨ ਦੇ ਹੁਕਮਾਂ 'ਤੇ ਜਾਂਚ ਟੀਮ ਦਾ ਹਿੱਸਾ ਹੀ ਨਹੀਂ ਸਨ ਅਤੇ ਦੋਸ਼ ਪੱਤਰ ਨੂੰ ਸਿਰਫ ਦੋ ਮੈਂਬਰਾਂ ਵੱਲੋਂ ਤਸਦੀਕ ਕਰਨ ਕਾਰਨ ਕਾਫੀ ਸਵਾਲ ਉੱਠੇ ਸਨ। ਪਹਿਲੀ ਜੂਨ, 2015 ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਹੋ ਗਈ। ਪਿੰਡ ਵਾਲਿਆਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਪਰ ਕੋਈ ਕਾਰਵਾਈ ਨਾ ਹੋਈ। 12 ਅਕਤੂਬਰ, 2015 ਨੂੰ ਬਰਗਾੜੀ ਪਿੰਡ ਦੀਆਂ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜੇ ਹੋਏ ਮਿਲੇ। ਇਸ ਮਗਰੋਂ ਸਿੱਖ ਰੋਹ ਵਿੱਚ ਆ ਗਏ ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਲਾਏ ਧਰਨਿਆਂ 'ਤੇ ਪੁਲਿਸ ਨੇ ਚੜ੍ਹਾਈ ਕਰ ਦਿੱਤੀ ਤੇ 14 ਅਕਤੂਬਰ ਨੂੰ ਬਹਿਬਲ ਕਲਾਂ ਵਿੱਚ ਦੋ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਕਈ ਲੋਕ ਜ਼ਖ਼ਮੀ ਵੀ ਹੋਏ ਸਨ। ਤੁਹਾਨੂੰ ਦੱਸ ਦੇਈਏ ਕਿ ਐਸਆਈਟੀ ਤੋਂ ਪਹਿਲਾਂ ਬੇਅਦਬੀ ਤੇ ਗੋਲ਼ੀਕਾਂਡ ਦੀ ਜਾਂਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਤੇ ਜਸਟਿਸ (ਸੇਵਾਮੁਕਤ) ਜ਼ੋਰਾ ਸਿੰਘ ਕਮਿਸ਼ਨ ਵੀ ਕਰ ਚੁੱਕੇ ਹਨ। ਇਸ ਦੇ ਨਾਲ ਹੀ ਬੇਅਦਬੀ ਦੇ ਕੁਝ ਮਾਮਲੇ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਐਸਆਈਟੀ ਤੇ ਕਈ ਮਾਮਲਿਆਂ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ ਪਰ ਕੈਪਟਨ ਸਰਕਾਰ ਵੱਲੋਂ ਗਠਿਤ ਐਸਆਈਟੀ ਦੀ ਕਾਰਜਸ਼ੈਲੀ ਕਈ ਵਾਰ ਸਵਾਲਾਂ ਦੇ ਘੇਰੇ ਵਿੱਚ ਆ ਚੁੱਕੀ ਹੈ। ਇਸ ਤੋਂ ਇਲਾਵਾ ਕੈਪਟਨ ਸਰਕਾਰ ਦੇ ਮੰਤਰੀ ਤੇ ਹੋਰ ਨੇਤਾ ਵੀ ਬੇਅਦਬੀ ਮਾਮਲਿਆਂ ਅਤੇ ਇਸ ਦੇ ਦੋਸ਼ੀਆਂ 'ਤੇ ਕਾਰਵਾਈ ਨੂੰ ਜ਼ੋਰ ਸ਼ੋਰ ਨਾਲ ਪ੍ਰਚਾਰ ਕੇ ਮਾਮਲੇ ਦੀ ਗੰਭੀਰਤਾ ਨੂੰ ਫਿੱਕਾ ਕਰ ਰਹੇ ਹਨ। ਦੋ ਸਰਕਾਰਾਂ, ਕਈ ਜਾਂਚ ਟੀਮਾਂ ਤੇ ਜੁਡੀਸ਼ੀਅਲ ਜਾਂਚ ਦੇ ਬਾਵਜੂਦ ਹਾਲੇ ਤਕ ਬੇਅਦਬੀ ਕਰਨ ਵਾਲੇ ਅਤੇ ਪ੍ਰਦਰਸ਼ਨਕਾਰੀ ਸਿੱਖਾਂ 'ਤੇ ਗੋਲ਼ੀ ਚਲਾਉਣ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸਾਹਮਣੇ ਲਿਆਉਣ ਵਿੱਚ ਬਹੁਤੀ ਸਫਲਤਾ ਮਿਲਦੀ ਦਿਖਾਈ ਨਹੀਂ ਦੇ ਰਹੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget