'ਆਪ' ਨੇ ਵਿਰੋਧੀਆਂ ਨੂੰ ਦਿੱਤਾ ਵੱਡਾ ਝਟਕਾ
ਏਬੀਪੀ ਸਾਂਝਾ | 13 Aug 2016 02:02 PM (IST)
ਚੰਡੀਗੜ੍ਹ : ਸੀਨੀਅਰ ਕਾਂਗਰਸੀ ਲੀਡਰ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਦੀ ਪਤਨੀ ਸਰਬਜੀਤ ਕੌਰ ਅਤੇ ਧੀ ਮਨਪ੍ਰੀਤ ਕੋਰ ਡੋਲੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਦੇ ਨਾਲ ਹੀ ਸਾਬਕਾ ਅਕਾਲੀ ਮੰਤਰੀ ਕੈਪਟਨ ਬਲਵੀਰ ਸਿੰਘ ਬਾਠ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਇਸ ਦੇ ਨਾਲ ਹੀ ਗਾਇਕ ਸੁਖਵਿੰਦਰ ਸਿੰਗ ਸੁੱਖੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਕੈਪਟਨ ਪਰਿਵਾਰ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਵਿੱਚ ਇਸ ਵੇਲੇ ਮਾਫ਼ੀਆ ਲੋਕ ਸਰਗਰਮ ਹਨ। ਜਦਕਿ ਕੈਪਟਨ ਬਲਵੀਰ ਸਿੰਘ ਨੇ ਕਿਹਾ ਕਿ ਬਾਦਲ ਪਰਿਵਾਰ ਤਾਂ ਹੈਲੀਕਾਪਟਰ ਤੇ ਘੁੰਮਦਾ ਹੈ। ਜੇਕਰ ਸੜਕ ਤੇ ਤੁਰੇਂ ਤਾਂ ਪਤਾ ਲੱਗ ਜਾਂਦਾ ਕਿ ਸੂਬੇ ਵਿੱਚ ਨਸ਼ੇ ਦਾ ਸੱਚ ਕੀ ਹੈ। ਇਸ ਸਭ ਦੇ ਨਾਲ ਹੀ Secular Lok raj party ਦੇ ਪ੍ਰਧਾਨ ਹਰਚੰਦ ਸਿੰਘ ਬਰਸਟ ਨੇ ਪਾਰਟੀ ਦਾ ਆਮ ਆਦਮੀ ਪਾਰਟੀ ਨਾਲ ਰਲੇਵਾਂ ਕਰ ਦਿੱਤਾ।